H-1B ਵੀਜ਼ੇ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ, ਅਮਰੀਕਾ ਨੇ ਫਿਰ ਅਪਲਾਈ ਕਰਨ ਦੀ ਦਿੱਤੀ ਇਜਾਜ਼ਤ
Published : Jun 24, 2021, 5:25 pm IST
Updated : Jun 24, 2021, 5:25 pm IST
SHARE ARTICLE
US granted permission to apply for H-1B visa
US granted permission to apply for H-1B visa

ਭਾਰਤੀ ਪੇਸ਼ੇਵਰਾਂ ਲਈ ਰਾਹਤ, ਅਮਰੀਕਾ ਨੇ ਐਚ-1 ਬੀ ਵੀਜ਼ਾ ਲਈ ਅਪਲਾਈ ਕਰਨ ਦੀ ਦਿੱਤੀ ਇਜਾਜ਼ਤ।

ਵਾਸ਼ਿੰਗਟਨ: ਅਮਰੀਕਾ (America) ਵਿਚਲੇ ਉਹ ਵਿਦੇਸ਼ੀ ਮਹਿਮਾਨ ਕਰਮਚਾਰੀ ਹੁਣ ਐਚ-1 ਬੀ ਵੀਜ਼ਾ (H-1B Visa) ਲਈ ਅਪਲਾਈ ਕਰ ਸਕਣਗੇ, ਜਿਨ੍ਹਾਂ ਦੀਆਂ ਅਰਜ਼ੀਆਂ ਸ਼ੁਰੂਆਤੀ ਰਜਿਸਟ੍ਰੇਸ਼ਨ ਦੀ ਅਵਧੀ ਦੇ ਅਧਾਰ 'ਤੇ ਰੱਦ ਕਰ ਦਿੱਤੀਆਂ ਗਈਆਂ ਸੀ। US ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਦੇ ਅਨੁਸਾਰ, ਜਿਨ੍ਹਾਂ ਦੀਆਂ ਅਰਜ਼ੀਆਂ ਨੂੰ ਸਿਰਫ ਇਸ ਲਈ ਖ਼ਾਰਜ ਕਰ ਦਿੱਤਾ ਗਿਆ ਜਾਂ ਪ੍ਰਸ਼ਾਸਨਿਕ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਅਰੰਭਕ ਮਿਤੀ 1 ਅਕਤੂਬਰ, 2020 ਤੋਂ ਬਾਅਦ ਸੀ, ਉਹ ਦੁਬਾਰਾ ਅਰਜ਼ੀ (US granted permission to apply for H-1B visa) ਦੇ ਸਕਦੇ ਹਨ।

ਇਹ ਵੀ ਪੜ੍ਹੋ- ਮਹਾਰਾਸ਼ਟਰ ਤੋਂ ਬਾਅਦ ਹੁਣ J&K 'ਚ ਹੋਈ ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਦੀ ਪੁਸ਼ਟੀ

H-1B VisaH-1B Visa

ਭਾਰਤੀ ਪੇਸ਼ੇਵਰਾਂ (Indian Professionals) ਲਈ ਇਹ ਫੈਸਲਾ ਰਾਹਤ ਦੇ ਤੌਰ 'ਤੇ ਵੇਖਿਆ ਜਾ ਰਿਹਾ ਹੈ। ਐਚ 1 ਬੀ ਵੀਜ਼ਾ ਇਕ ਗੈਰ ਪ੍ਰਵਾਸੀ (Non-Immigrant) ਵੀਜ਼ਾ ਹੈ, ਜਿਸ ਵਿਚ US ਕੰਪਨੀਆਂ ਵਿਸ਼ੇਸ਼ ਕਿੱਤੇ ਵਿਚ ਵਿਦੇਸ਼ੀ ਕਾਮਿਆਂ ਨੂੰ ਨੌਕਰੀ ਕਰਨ ਦੀ ਆਗਿਆ ਦਿੰਦੀ ਹੈ, ਜਿਸ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਹਰ ਸਾਲ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਜ਼ਾਰਾਂ ਲੋਕਾਂ ਨੂੰ ਨਿਯੁਕਤ ਕਰਨ ਲਈ ਇਸ ਵੀਜ਼ੇ 'ਤੇ ਨਿਰਭਰ ਕਰਦੀਆਂ ਹਨ।

ਇਹ ਵੀ ਪੜ੍ਹੋ- ਸ਼ਰਮਨਾਕ : ਜਿਸ ਲੈਬ 'ਚੋਂ ਫੈਲਿਆ ਕੋਰੋਨਾ, ਚੀਨ ਨੇ ਉਸ ਨੂੰ ਹੀ ਐਵਾਰਡ ਲਈ ਕੀਤਾ ਨਾਮਜ਼ਦ

VisaVisa

ਇਹ ਵੀ ਪੜ੍ਹੋ- BJP ਰਾਜ 'ਚ ਗੁੰਡਾਗਰਦੀ! ਨੌਜਵਾਨਾਂ ਨੇ ਲੜਕੀ ਨੂੰ ਛੱਤ ਤੋਂ ਧੱਕਾ ਦੇ ਕੇ ਪਰਿਵਾਰ ਨਾਲ ਕੀਤੀ ਕੁੱਟਮਾਰ

USCIS ਨੇ ਬੁੱਧਵਾਰ ਨੂੰ ਕਿਹਾ ਕਿ ਜੇ ਤੁਹਾਡੀ ਵਿੱਤੀ ਸਾਲ 2021 ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ ਜਾਂ ਪ੍ਰਸ਼ਾਸਨਿਕ ਤੌਰ 'ਤੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਤੁਹਾਡੀ ਪਟੀਸ਼ਨ ਸ਼ੁਰੂਆਤੀ ਰਜਿਸਟ੍ਰੇਸ਼ਨ ਅਵਧੀ ਦੇ ਦੌਰਾਨ ਦਰਜ ਕੀਤੀ ਗਈ ਰਜਿਸਟ੍ਰੇਸ਼ਨ 'ਤੇ ਅਧਾਰਤ ਸੀ, ਪਰ ਤੁਸੀਂ 1 ਅਕਤੂਬਰ 2020 ਤੋਂ ਬਾਅਦ ਕੋਈ ਸ਼ੁਰੂਆਤੀ ਮਿਤੀ ਲਈ ਬੇਨਤੀ ਕੀਤੀ ਸੀ ਤਾਂ ਤੁਸੀਂ ਪਹਿਲਾਂ ਤੋਂ ਦਾਇਰ ਪਟੀਸ਼ਨ ਨੂੰ ਦੁਬਾਰਾ ਜਮ੍ਹਾਂ ਕਰਵਾ ਸਕਦੇ ਹੋ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM
Advertisement