ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਇਸ ਸਾਲ ਦੀ ਸਭ ਤੋਂ ਭਿਆਨਕ ਅੱਗ, ਐਮਰਜੈਂਸੀ ਦਾ ਐਲਾਨ 
Published : Jul 24, 2022, 1:30 pm IST
Updated : Jul 24, 2022, 1:30 pm IST
SHARE ARTICLE
California Woods fire
California Woods fire

 6,000 ਤੋਂ ਵੱਧ ਲੋਕਾਂ ਨੂੰ ਘਰ ਛੱਡਣ ਦਾ ਹੁਕਮ ਹੋਇਆ ਜਾਰੀ 

ਕੈਲੀਫੋਰਨੀਆ : ਕੈਲੀਫੋਰਨੀਆ ਦੇ ਯੋਸੇਮਿਤ ਨੈਸ਼ਨਲ ਪਾਰਕ ਨੇੜੇ  ਜੰਗਲ ਵਿਚ ਲੱਗੀ ਅੱਗ ਸ਼ਨੀਵਾਰ ਤੋਂ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ, ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜਬੂਰ ਹੋਣਾ ਪਿਆ। ਕੈਲੀਫੋਰਨੀਆ ਦੇ ਜੰਗਲਾਂ ਵਿੱਚ ਇਸ ਸਾਲ ਦੀ ਇਹ ਸਭ ਤੋਂ ਭਿਆਨਕ ਅੱਗ ਹੈ।

California fireCalifornia fire

ਕੈਲੀਫੋਰਨੀਆ ਦੇ ਜੰਗਲਾਤ ਅਤੇ ਅੱਗ ਸੁਰੱਖਿਆ ਵਿਭਾਗ ਦੇ ਅਨੁਸਾਰ ਅੱਗ ਸ਼ੁੱਕਰਵਾਰ ਦੁਪਹਿਰ ਨੂੰ ਮਾਰੀਪੋਸਾ ਕਾਉਂਟੀ ਦੇ ਮਿਡਪਾਈਨਸ ਕਸਬੇ ਦੇ ਨੇੜੇ ਨੈਸ਼ਨਲ ਪਾਰਕ ਦੇ ਦੱਖਣ-ਪੱਛਮੀ ਖੇਤਰ ਵਿੱਚ ਲੱਗੀ ਅਤੇ ਸ਼ਨੀਵਾਰ ਤੱਕ ਇਹ ਲਗਭਗ 48 ਵਰਗ ਕਿਲੋਮੀਟਰ ਦੇ ਖੇਤਰ ਵਿੱਚ ਫੈਲ ਗਈ। ਇਸ ਭਿਆਨਕ ਅੱਗ ਕਾਰਨ 2,000 ਤੋਂ ਵੱਧ ਘਰਾਂ ਅਤੇ ਉਦਯੋਗਿਕ ਖੇਤਰ ਨੂੰ ਬਿਜਲੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

California fireCalifornia fire

ਗਵਰਨਰ ਗੇਵਿਨ ਨਿਊਜ਼ੋਮ ਨੇ ਸ਼ਨੀਵਾਰ ਨੂੰ ਮਾਰੀਪੋਸਾ ਕਾਉਂਟੀ ਲਈ ਜੰਗਲ ਦੀ ਅੱਗ ਕਾਰਨ ਐਮਰਜੈਂਸੀ ਦਾ ਐਲਾਨ ਕੀਤਾ ਹੈ। ਸੀਏਰਾ ਨੈਸ਼ਨਲ ਫੋਰੈਸਟ ਦੇ ਬੁਲਾਰੇ ਡੇਨੀਅਲ ਪੈਟਰਸਨ ਨੇ ਕਿਹਾ ਕਿ ਘੱਟ ਆਬਾਦੀ ਵਾਲੇ ਪੇਂਡੂ ਖੇਤਰ ਵਿੱਚ ਰਹਿਣ ਵਾਲੇ 6,000 ਤੋਂ ਵੱਧ ਲੋਕਾਂ ਨੂੰ ਸ਼ਨੀਵਾਰ ਨੂੰ ਆਪਣੇ ਘਰ ਛੱਡਣ ਅਤੇ ਸੁਰੱਖਿਅਤ ਥਾਵਾਂ 'ਤੇ ਜਾਣ ਦਾ ਹੁਕਮ ਦਿੱਤਾ ਗਿਆ ਸੀ।

California fireCalifornia fire

ਪੈਟਰਸਨ ਨੇ ਕਿਹਾ ਕਿ 400 ਤੋਂ ਵੱਧ ਫਾਇਰਫਾਈਟਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਹੈਲੀਕਾਪਟਰਾਂ, ਹੋਰ ਜਹਾਜ਼ਾਂ ਅਤੇ ਬੁਲਡੋਜ਼ਰਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਕੈਲੀਫੋਰਨੀਆ ਫਾਇਰ ਡਿਪਾਰਟਮੈਂਟ ਨੇ ਕਿਹਾ ਕਿ ਸ਼ਨੀਵਾਰ ਸਵੇਰ ਤੱਕ, ਅੱਗ ਨੇ 10 ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਸੀ, ਪੰਜ ਹੋਰ ਨੂੰ ਨੁਕਸਾਨ ਪਹੁੰਚਾਇਆ ਸੀ ਅਤੇ 2,000 ਤੋਂ ਵੱਧ ਇਮਾਰਤਾਂ ਨੂੰ ਖ਼ਤਰਾ ਸੀ। ਜਲਵਾਯੂ ਪਰਿਵਰਤਨ ਦੇ ਕਾਰਨ ਹਾਲ ਹੀ ਦੇ ਸਾਲਾਂ ਵਿੱਚ ਕੈਲੀਫੋਰਨੀਆ ਵਿੱਚ ਜੰਗਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement