
ਟਰੰਪ ਨੇ ਕਿਹਾ, “ਸਾਡੇ ਦੇਸ਼ ਨੂੰ ਸਾਲਾਂ ਦੌਰਾਨ ਚੀਨ ਵਿਚ ਖਰਬਾਂ ਡਾਲਰਾਂ ਦਾ ਨੁਕਸਾਨ ਹੋਇਆ ਹੈ
ਅਮਰੀਕਾ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਜਿੰਗ 'ਤੇ ਹਮਲਾ ਬੋਲਦੇ ਹੋਏ ਚੀਨ ਵੱਲੋਂ ਨਵਾਂ ਟੈਕਸ ਲਗਾਉਣ ਦੀ ਯੋਜਨਾ ਤੇ ਜਵਾਬੀ ਕਾਰਵਾਈ ਕਰਨ ਦਾ ਵਾਅਦਾ ਕੀਤਾ। ਟਰੰਪ ਨੇ ਅਮਰੀਕੀ ਕੰਪਨੀਆਂ ਨੂੰ ਚੀਨ ਛੱਡਣ ਲਈ ਵੀ ਕਿਹਾ। ਟਰੰਪ ਨੇ ਕਿਹਾ, ‘ਸਾਨੂੰ ਚੀਨ ਦੀ ਜ਼ਰੂਰਤ ਨਹੀਂ ਹੈ। ਜੇ ਮੈਂ ਇਮਾਨਦਾਰੀ ਨਾਲ ਕਹਾਂ, ਤਾਂ ਅਸੀਂ ਉਨ੍ਹਾਂ ਤੋਂ ਬਿਨ੍ਹਾਂ ਹੀ ਬਿਹਤਰ ਹਾਂ।
China
ਵਪਾਰ ਯੁੱਧ ਨੇ ਪਹਿਲਾਂ ਹੀ ਅਮਰੀਕਾ ਦੀ ਤਰੱਕੀ ਨੂੰ ਘੱਟ ਕਰ ਦਿੱਤਾ ਹੈ ਅਤੇ ਗਲੋਬਲ ਆਰਥਿਕਤਾ ਨੂੰ ਕਮਜ਼ੋਰ ਕੀਤਾ ਹੈ ਅਤੇ ਸ਼ੇਅਰ ਬਾਜ਼ਾਰ ਦੀ ਸਥਿਤੀ ਨੂੰ ਵੀ ਖ਼ਰਾਬ ਕੀਤਾ ਹੈ। ਟਰੰਪ ਨੇ ਕਿਹਾ, “ਸਾਡੇ ਦੇਸ਼ ਨੂੰ ਸਾਲਾਂ ਦੌਰਾਨ ਚੀਨ ਵਿਚ ਖਰਬਾਂ ਡਾਲਰਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਇਕ ਸਾਲ ਵਿਚ ਅਰਬਾਂ ਡਾਲਰ ਦੀ ਲਾਗਤ ਨਾਲ ਸਾਡੀ ਬੌਧਿਕ ਜਾਇਦਾਦ ਨੂੰ ਚੋਰੀ ਕਰ ਲਿਆ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਾ ਚਾਹੁੰਦੇ ਹਨ, ਪਰ ਮੈਂ ਇਸ ਤਰਰ੍ਹਾਂ ਨਹੀਂ ਹੋਣ ਦੇਵਾਂਗਾ। ਉਨ੍ਹਾਂ ਕਿਹਾ, 'ਸਾਡੀਆਂ ਮਹਾਨ ਅਮਰੀਕੀ ਕੰਪਨੀਆਂ ਨੂੰ ਆਦੇਸ਼ ਦਿੱਤਾ ਜਾਂਦਾ ਹੈ।
Donald Trump
ਕਿ ਉਹ ਚੀਨ ਦਾ ਵਿਕਲਪ ਦੇਖਣਾ ਸ਼ੁਰੂ ਕਰ ਦੇਣ ਅਤੇ ਵਾਪਸ ਦੇਸ਼ ਆ ਜਾਣ ਦਾ ਵੀ ਵਿਕਲਪ ਰੱਖਣ ਅਤੇ ਅਮਰੀਕਾ ਵਿਚ ਆਪਣੇ ਉਤਪਾਦ ਬਣਾਉਣ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੀਨ ਨੇ ਘੋਸ਼ਣਾ ਕੀਤੀ ਸੀ ਕਿ ਉਹ ਅਮਰੀਕਾ ਤੋਂ ਆਯਾਤ ਕੀਤੇ ਜਾਣ ਵਾਲੇ 75 ਅਰਬ ਡਾਲਰ ਦੇ ਉਤਪਾਦਾਂ 'ਤੇ ਦਸ ਫੀਸ ਦੀ ਦਾ ਜਵਾਬੀ ਟੈਕਸ ਲਗਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।