
ਮਹਿਲ ਦੀ ਰਾਖਵੀਂ ਕੀਮਤ 1.55 ਕਰੋੜ ਪੌਂਡ ਰੱਖੀ
ਲੰਡਨ: ਸਿੱਖ ਸਾਮਰਾਜ ਦੇ ਆਖ਼ਰੀ ਰਾਜਾ ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਪ੍ਰਿੰਸ ਵਿਕਟਰ ਅਲਬਰਟ ਜੈ ਦਲੀਪ ਸਿੰਘ ਦਾ ਲੰਡਨ ਸਥਿਤ ਮਹਿਲ ਹੁਣ ਨੀਲਾਮ ਹੋਣ ਜਾ ਰਿਹਾ ਹੈ। ਇਸ ਦੀ ਰਾਖਵੀਂ ਕੀਮਤ 1.55 ਕਰੋੜ ਪੌਂਡ ਰੱਖੀ ਗਈ ਹੈ। 19ਵੀਂ ਸਦੀ ਵਿਚ ਸਿੱਖ ਸਾਮਰਾਜ ਦੇ ਪਤਨ ਪਿੱਛੋਂ ਇਸ 'ਤੇ ਬ੍ਰਿਟਿਸ਼ ਸਾਮਰਾਜ ਦਾ ਕਬਜ਼ਾ ਹੋ ਗਿਆ
Palace
ਅਤੇ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਵਿਚ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ ਸੀ। ਮਹਾਰਾਜਾ ਦਲੀਪ ਸਿੰਘ ਦਾ ਪੁੱਤਰ ਪ੍ਰਿੰਸ ਵਿਕਟਰ 1866 ਈਸਵੀਂ ਵਿਚ ਲੰਡਨ ਵਿਚ ਪੈਦਾ ਹੋਇਆ ਤੇ ਉਸ ਦੀ ਪੂਰੀ ਨਿਗਰਾਨੀ ਮਹਾਰਾਣੀ ਵਿਕਟੋਰੀਆ ਨੇ ਕੀਤੀ। ਬਾਅਦ ਵਿਚ ਲੇਡੀ ਐਨੀ ਕੋਵੈਂਟਰੀ ਨਾਲ ਵਿਆਹ ਪਿੱਛੋਂ ਵਿਕਟਰ ਨੂੰ ਇਹ ਘਰ ਸਰਕਾਰ ਵਲੋਂ ਰਹਿਣ ਲਈ ਤੋਹਫ਼ੇ ਵਜੋਂ ਦਿਤਾ ਗਿਆ ਸੀ।
Palace
ਇਸ ਘਰ ਵਿਚ ਵਿਕਟਰ ਦੇ ਰਹਿਣ ਲਈ ਹਰ ਤਰ੍ਹਾਂ ਦੀ ਸਹੂਲਤ ਮੌਜੂਦ ਸੀ। ਈਸਟ ਇੰਡੀਆ ਕੰਪਨੀ ਜੋ ਭਾਰਤ 'ਤੇ ਰਾਜ ਕਰ ਰਹੀ ਸੀ, ਨੇ ਇਹ ਘਰ ਟੋਕਨ ਮਨੀ ਲੈ ਕੇ ਮਹਾਰਾਜਾ ਦਲੀਪ ਸਿੰਘ ਦੇ ਪ੍ਰਵਾਰ ਨੂੰ ਦਿਤਾ ਸੀ।
Palace
ਜ਼ਿਕਰਯੋਗ ਹੈ ਕਿ 1849 ਵਿਚ ਦੂਜੇ ਐਂਗਲੋ-ਸਿੱਖ ਯੁੱਧ ਵਿਚ ਸਿੱਖ ਫ਼ੌਜ ਦੀ ਹਾਰ ਪਿੱਛੋਂ ਮੌਜੂਦਾ ਅੰਗਰੇਜ਼ ਸਰਕਾਰ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਲੈ ਗਈ ਸੀ। ਵਿਕਟਰ ਅਲਬਰਟ ਮਹਾਰਾਣੀ ਬੰਬਾ ਮੂਲਰ ਦਾ ਵੱਡਾ ਪੁੱਤਰ ਸੀ। ਇਸ ਤੋਂ ਇਲਾਵਾ ਮਹਾਰਾਣੀ ਬੰਬਾ ਦੀ ਇਕ ਧੀ ਸੋਫ਼ੀਆ ਦਲੀਪ ਸਿੰਘ ਵੀ ਸੀ ਜੋ ਕਿ ਬ੍ਰਿਟਿਸ਼ ਇਤਿਹਾਸ ਵਿਚ ਔਰਤ ਅਧਿਕਾਰਾਂ ਦੀ ਰਖਿਅਕ ਵਜੋਂ ਜਾਣੀ ਜਾਂਦੀ ਹੈ।
Palace
ਜ਼ਿਕਰਯੋਗ ਹੈ ਕਿ ਪ੍ਰਿੰਸ ਵਿਕਟਰ ਅਲਬਰਟ ਨੇ ਪਹਿਲੀ ਸੰਸਾਰ ਜੰਗ ਸਮੇਂ ਅਪਣੇ ਆਖ਼ਰੀ ਸਾਲ ਮੋਨਾਕੋ ਵਿਚ ਗੁਜ਼ਾਰੇ ਜਿਥੇ 1918 ਵਿਚ 51 ਸਾਲਾਂ ਦੀ ਉਮਰ ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ।