ਨੇਪਾਲ ਅਤੇ ਭਾਰਤ ਵੱਲੋਂ ਸਪਤ ਕੋਸੀ ਡੈਮ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ ਸਹਿਮਤੀ
Published : Sep 24, 2022, 4:16 pm IST
Updated : Sep 24, 2022, 4:16 pm IST
SHARE ARTICLE
Nepal and India agree to go ahead with the Sapta Kosi Dam Project
Nepal and India agree to go ahead with the Sapta Kosi Dam Project

ਇਸ ਦੌਰਾਨ ਮਹਾਕਾਲੀ ਸਮਝੌਤੇ ਨੂੰ ਲਾਗੂ ਕਰਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਸੀ ਸਹਿਯੋਗ ਬਾਰੇ ਵੀ ਚਰਚਾ ਕੀਤੀ ਗਈ।

 

ਕਾਠਮੰਡੂ - ਸਪਤਕੋਸੀ ਡੈਮ ਪ੍ਰਾਜੈਕਟ 'ਤੇ ਅਗਲੇਰੇ ਅਧਿਐਨ ਤੋਂ ਬਾਅਦ, ਭਾਰਤ ਅਤੇ ਨੇਪਾਲ ਅੱਗੇ ਕਦਮ ਵਧਾਉਣ ਲਈ ਸਹਿਮਤ ਹੋ ਗਏ ਹਨ। ਦੋਵਾਂ ਧਿਰਾਂ ਦੇ ਸੀਨੀਅਰ ਅਧਿਕਾਰੀਆਂ ਨੇ ਕਾਠਮੰਡੂ ਵਿਖੇ ਮੁਲਾਕਾਤ ਕੀਤੀ ਅਤੇ ਦੁਵੱਲੇ ਜਲ ਖੇਤਰ ਦੇ ਸਹਿਯੋਗ ਦੀ ਸਮੀਖਿਆ ਕੀਤੀ। ਇਸ ਦੌਰਾਨ ਮਹਾਕਾਲੀ ਸਮਝੌਤੇ ਨੂੰ ਲਾਗੂ ਕਰਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਸੀ ਸਹਿਯੋਗ ਬਾਰੇ ਵੀ ਚਰਚਾ ਕੀਤੀ ਗਈ।

ਜਲ ਸਰੋਤਾਂ ਬਾਰੇ ਸੰਯੁਕਤ ਕਮੇਟੀ (JCWR) ਦੀ ਨੌਵੀਂ ਬੈਠਕ ਸ਼ੁੱਕਰਵਾਰ ਨੂੰ ਕਾਠਮੰਡੂ ਵਿੱਚ ਹੋਈ ਜਿਸ ਦੀ ਸਹਿ-ਪ੍ਰਧਾਨਗੀ ਪੰਕਜ ਕੁਮਾਰ, ਸਕੱਤਰ ਜਲ ਸਰੋਤ ਵਿਭਾਗ, ਜਲ ਸ਼ਕਤੀ ਮੰਤਰਾਲਾ, ਭਾਰਤ ਸਰਕਾਰ ਅਤੇ ਸਾਗਰ ਰਾਏ, ਸਕੱਤਰ ਬਿਜਲੀ, ਜਲ ਸਰੋਤ ਤੇ ਸਿੰਚਾਈ ਮੰਤਰਾਲਾ ਨੇ ਕੀਤੀ।

ਇਸ ਤੋਂ ਪਹਿਲਾਂ ਜਲ ਸਰੋਤਾਂ ਬਾਰੇ ਸਾਂਝੀ ਸਥਾਈ ਤਕਨੀਕੀ ਕਮੇਟੀ ਦੀ ਸੱਤਵੀਂ ਬੈਠਕ 21 ਤੋਂ 22 ਸਤੰਬਰ ਤੱਕ ਹੋਈ ਸੀ। ਭਾਰਤੀ ਦੂਤਾਵਾਸ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਬੈਠਕਾਂ ਵਿੱਚ ਭਾਰਤ ਅਤੇ ਨੇਪਾਲ ਦਰਮਿਆਨ ਦੁਵੱਲੇ ਜਲ ਸਹਿਯੋਗ ਦੀ ਵਿਆਪਕ ਸਮੀਖਿਆ ਕੀਤੀ ਗਈ।

ਬੈਠਕਾਂ ਦੌਰਾਨ ਮਹਾਕਾਲੀ ਸਮਝੌਤੇ, ਸਪਤ ਕੋਸੀ-ਸੁਨ ਕੋਸੀ ਪ੍ਰਾਜੈਕਟ ਨੂੰ ਲਾਗੂ ਕਰਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਿਯੋਗ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਵਿਸ਼ੇ 'ਤੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਹੋਰ ਅਧਿਐਨਾਂ ਤੋਂ ਬਾਅਦ, ਸਪਤ ਕੋਸੀ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ ਸਹਿਮਤੀ ਜਤਾਈ ਗਈ। ਮਾਹਿਰਾਂ ਦੀ ਸਾਂਝੀ ਟੀਮ ਦੀ ਜਲਦੀ ਹੀ ਮੁਲਾਕਾਤ ਹੋਣ ਦੀ ਉਮੀਦ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement