ਪਾਕਿਸਤਾਨ ਨੇ 16 ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ 
Published : Oct 24, 2018, 4:58 pm IST
Updated : Oct 24, 2018, 4:58 pm IST
SHARE ARTICLE
 Fishermen
Fishermen

ਪਾਕਿਸਤਾਨ ਦੇ ਅਧਿਕਾਰੀਆਂ ਨੇ ਸਮੁੰਦਰੀ ਖੇਤਰ ਤੋਂ ਭਟਕ  ਚੁੱਕੇ 16 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ।ਦੱਸ ਦਈਏ ਕਿ ਸੁਰੱਖਿਆ ਅਧਿਕਾਰੀਆਂ ਨੇ ਬੁੱਧਵਾਰ ਨੂੰ ...

 ਕਰਾਚੀ (ਭਾਸ਼ਾ ): ਪਾਕਿਸਤਾਨ ਦੇ ਅਧਿਕਾਰੀਆਂ ਨੇ ਸਮੁੰਦਰੀ ਖੇਤਰ ਤੋਂ ਭਟਕ  ਚੁੱਕੇ 16 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ।ਦੱਸ ਦਈਏ ਕਿ ਸੁਰੱਖਿਆ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿਤੀ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਸਮੁੰਦਰੀ ਸੁਰੱਖਿਆ ਏਜੰਸੀ (ਪੀ.ਐੱਮ.ਐੱਸ.ਏ.) ਨੇ ਇਕ ਮੁਹਿੰਮ ਦੇ ਤਹਿਤ ਉਨ੍ਹਾਂ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਸੀ। ਦੂਜੇ ਪਾਸੇ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਮਛੇਰਿਆਂ ਦੀਆਂ ਤਿੰਨ ਕਿਸ਼ਤੀਆਂ ਨੂੰ ਵੀ ਜ਼ਬਤ ਕੀਤਾ ਗਿਆ ਹੈ ਤੇ ਕਰਾਚੀ ਦੇ ਡਾਕ ਪੁਲਿਸ ਥਾਣੇ ਵਿਚ ਉਨ੍ਹਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। 

Boats Boats

ਜ਼ਿਕਰਯੋਗ ਹੈ ਕਿ ਪਾਕਿਸਤਾਨ ਅਤੇ ਭਾਰਤ ਖਾਸ ਤੌਰ ਤੇ ਇਕ ਦੂਜੇ ਦੇ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਦੇ ਰਹਿੰਦੇ ਹਨ ਕਿਉਂਕਿ ਅਰਬ ਸਾਗਰ ਵਿਚ ਸਰ ਕ੍ਰੀਕ ਨੇੜੇ ਪਾਕਿਸਤਾਨ ਤੇ ਭਾਰਤ ਵਿਚਕਾਰ ਪੈਂਦੀ ਸਮੁੰਦਰੀ ਤੱਟ ਹੱਦ ਯਕੀਨੀ ਬਨਾਉਣ ਦੀ ਕੋਈ ਖਾਸ ਤਕਨੀਕ ਨਾ ਹੋਣ ਕਰ ਕੇ ਉਹ ਇਕ ਦੂਜੇ ਦੇ ਸਮੁੰਦਰੀ ਖੇਤਰ ਵਿਚ ਗਲਤੀ ਨਾਲ ਦਾਖਲ ਹੋ ਜਾਂਦੇ ਹਨ ਅਤੇ ਨਾਲ ਹੀ ਕਿਸੇ ਨਿਸ਼ਚਿਤ ਮੌਕੇ 'ਤੇ ਰਿਹਾਅ ਕੀਤੇ ਜਾਣ ਤੱਕ ਉਨ੍ਹਾਂ ਨੂੰ ਜੇਲ੍ਹ ਵਿਚ ਰੱਖਿਆ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement