ਸੋਮਾਲੀਆ: ਹੋਟਲ ਵਿੱਚ ਹੋਇਆ ਬੰਬ ਧਮਾਕਾ, ਵਿਦਿਆਰਥੀਆਂ ਸਮੇਤ 9 ਦੀ ਮੌਤ
Published : Oct 24, 2022, 10:47 am IST
Updated : Oct 24, 2022, 10:55 am IST
SHARE ARTICLE
Attack on hotel in Somalia’s Kismayo ends with 9 civilians dead
Attack on hotel in Somalia’s Kismayo ends with 9 civilians dead

 4 ਦਹਿਸ਼ਤਗਰਦ ਢੇਰ, 47 ਲੋਕ ਹੋਏ ਜ਼ਖਮੀ

ਕਿਸਮਾਯੂ: ਦੱਖਣੀ ਸੋਮਾਲੀਆ ਦੇ ਕਿਸਮਾਯੂ ਇਲਾਕੇ 'ਚ ਇਕ ਹੋਟਲ 'ਚ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬੰਬ ਇਕ ਕਾਰ 'ਚ ਰੱਖਿਆ ਗਿਆ ਸੀ, ਇਸ ਦੇ ਨਾਲ ਹੀ ਗੋਲੀਬਾਰੀ ਵੀ ਹੋਈ ਹੈ, ਜਿਸ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 47 ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਹਮਲਾਵਰਾਂ ਨੂੰ ਮਾਰ ਦਿੱਤਾ।

ਅਲ-ਕਾਇਦਾ ਨਾਲ ਜੁੜੇ ਅਲ-ਸ਼ਬਾਬ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੁਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਅਧਿਕਾਰੀਆਂ ਨੇ ਮਾਰ ਮੁਕਾਇਆ ਜਦਕਿ ਚੌਥੇ ਦੀ ਬੰਬ ਧਮਾਕੇ ਵਿਚ ਹੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਿਸ ਹੋਟਲ ਵਿਚ ਇਹ ਧਮਾਕਾ ਹੋਇਆ ਉਹ ਇੱਕ ਸਕੂਲ ਦੇ ਨੇੜੇ ਸੀ ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀ ਵੀ ਜ਼ਖਮੀ ਹੋਏ ਹਨ। 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement