ਸ੍ਰੀਲੰਕਾ ਦਾ ਵੱਡਾ ਫ਼ੈਸਲਾ: ਭਾਰਤ ਸਣੇ 7 ਦੇਸ਼ਾਂ ਲਈ ਮੁਫ਼ਤ ਵੀਜ਼ਾ ਸਕੀਮ ਦਾ ਕੀਤਾ ਐਲਾਨ
Published : Oct 24, 2023, 2:21 pm IST
Updated : Oct 24, 2023, 2:21 pm IST
SHARE ARTICLE
Sri Lanka approves visa-free entry for visitors from India, six other countries
Sri Lanka approves visa-free entry for visitors from India, six other countries

ਇਨ੍ਹਾਂ ਦੇਸ਼ਾਂ ਦੇ ਸੈਲਾਨੀ ਸ੍ਰੀਲੰਕਾ ਜਾਣ ਲਈ ਬਿਨਾਂ ਕਿਸੇ ਫੀਸ ਦੇ ਵੀਜ਼ਾ ਪ੍ਰਾਪਤ ਕਰ ਸਕਣਗੇ



ਕੋਲੰਬੋ: ਸ੍ਰੀਲੰਕਾ ਦੀ ਕੈਬਨਿਟ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਟਾਪੂ ਦੇਸ਼ ਵਿਚ ਸੈਰ-ਸਪਾਟਾ ਖੇਤਰ ਦੇ ਮੁੜ ਨਿਰਮਾਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਭਾਰਤ ਅਤੇ ਛੇ ਹੋਰ ਦੇਸ਼ਾਂ ਦੇ ਯਾਤਰੀਆਂ ਨੂੰ ਮੁਫ਼ਤ ਟੂਰਿਸਟ ਵੀਜ਼ਾ ਜਾਰੀ ਕਰਨ ਦੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ ਹੈ। ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਮੰਗਲਵਾਰ ਨੂੰ ਇਹ ਗੱਲ ਕਹੀ।

ਇਹ ਵੀ ਪੜ੍ਹੋ: ਸੜਕ ਹਾਦਸੇ ਤੋਂ ਬਾਅਦ ਕੱਟਣੀ ਪਈ ਨੌਜਵਾਨ ਦੀ ਲੱਤ, ਮਿਲੇਗਾ 2.22 ਕਰੋੜ ਰੁਪਏ ਦਾ ਮੁਆਵਜ਼ਾ

ਵਿਦੇਸ਼ ਮੰਤਰੀ ਸਾਬਰੀ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਨੂੰ 31 ਮਾਰਚ 2024 ਤਕ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਤੁਰੰਤ ਪ੍ਰਭਾਵ ਨਾਲ ਭਾਰਤ, ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਦੇ ਯਾਤਰੀਆਂ ਲਈ ਮੁਫ਼ਤ ਦਾਖਲੇ ਨੂੰ ਮਨਜ਼ੂਰੀ ਦੇ ਦਿਤੀ ਹੈ।

ਇਹ ਵੀ ਪੜ੍ਹੋ: ਪਿਤਾ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਮਗਰੋਂ ਅੰਗਦ ਬੇਦੀ ਨੇ ਸਾਂਝੀ ਕੀਤੀ ਭਾਵੁਕ ਪੋਸਟ

ਇਨ੍ਹਾਂ ਦੇਸ਼ਾਂ ਦੇ ਸੈਲਾਨੀ ਸ੍ਰੀਲੰਕਾ ਜਾਣ ਲਈ ਬਿਨਾਂ ਕਿਸੇ ਫੀਸ ਦੇ ਵੀਜ਼ਾ ਪ੍ਰਾਪਤ ਕਰ ਸਕਣਗੇ। 2019 ਵਿਚ ਈਸਟਰ ਦੇ ਦਿਨ ਹੋਏ ਬੰਬ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ ਵਿਚ ਸੈਲਾਨੀਆਂ ਦੀ ਆਮਦ ਘੱਟ ਗਈ ਸੀ। ਇਨ੍ਹਾਂ ਧਮਾਕਿਆਂ ਵਿਚ 11 ਭਾਰਤੀਆਂ ਸਮੇਤ 270 ਲੋਕ ਮਾਰੇ ਗਏ ਸਨ ਅਤੇ 500 ਤੋਂ ਵੱਧ ਜ਼ਖ਼ਮੀ ਹੋਏ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement