
ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549 ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਦੁਨੀਆ ਸਮੇਤ ਪੱਛਮੀ ਪੰਜਾਬ ਵਿੱਚ ਜਾਹੋ ਜਲਾਲ ਨਾਲ ਮਨਾਇਆ ਗਿਆ...
ਨਨਕਾਣਾ ਸਾਹਿਬ (ਭਾਸ਼ਾ) : ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549 ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਦੁਨੀਆ ਸਮੇਤ ਪੱਛਮੀ ਪੰਜਾਬ ਵਿੱਚ ਜਾਹੋ ਜਲਾਲ ਨਾਲ ਮਨਾਇਆ ਗਿਆ। ਵੀਡੀਓ ਵਿਚ ਜੋ ਤਸਵੀਰਾਂ ਤੁਸੀਂ ਦੇਖ ਰਹੇ ਹੋ ਇਹ ਪਾਕਿਸਤਾਨ ਦੀਆਂ ਹਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਚ ਗੁਰੂ ਸਾਹਿਬ ਦੇ ਜਨਮ ਦਿਹਾੜੇ ਨੂੰ ਸੰਗਤਾਂ ਨੇ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਅਤੇ ਇਸ ਜਨਮ ਦਿਹਾੜੇ ਦੇ ਸੰਬੰਧ ਵਿੱਚ ਉਲੀਕੇ ਗਏ ਸਮਾਗਮਾਂ ਵਿਚ ਸੰਗਤਾਂ ਨੇ ਵੱਧ ਚੜ ਕੇ ਸੇਵਾ ਕੀਤੀ।
ਗੁਰਦੁਆਰਾ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਲੜੀਆਂ ਨਾਲ ਅਲੌਕਿਕ ਦਿੱਖ ਦਿੱਤੀ ਗਈ ਅਤੇ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ। ਜਨਮ ਦਿਹਾੜੇ ਮੌਕੇ ਨਨਕਾਣਾ ਸਾਹਿਬ ਵਿਖੇ ਪਹਿਲਾਂ ਨਗਰ ਕੀਰਤਨ ਸਜਾਇਆ ਗਿਆ ਅਤੇ ਉਪਰੰਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਾਮ ਵੇਲੇ ਗੁਰਦਆਰਾ ਸਾਹਿਬ ਵਿਖੇ ਆਤਿਸ਼ਬਾਜ਼ੀ ਵੀ ਕੀਤੀ ਗਈ ਜਿਸਦੇ ਨਜ਼ਾਰੇ ਨੇ ਸੰਗਤਾਂ ਦੇ ਦਿਲ ਮੋਹ ਲਏ।