Peshawar 'ਚ ਪੈਰਾਮਿਲਟਰੀ ਫੋਰਸ ਦੇ ਦਫ਼ਤਰ 'ਤੇ ਆਤਮਘਾਤੀ ਅੱਤਵਾਦੀ ਹਮਲਾ

By : JAGDISH

Published : Nov 24, 2025, 11:46 am IST
Updated : Nov 24, 2025, 11:46 am IST
SHARE ARTICLE
Suicide bomber attacks paramilitary force office in Peshawar
Suicide bomber attacks paramilitary force office in Peshawar

ਹਮਲੇ ਦੌਰਾਨ ਤਿੰਨ ਪਾਕਿ ਫੌਜੀਆਂ ਸਮੇਤ 3 ਹਮਲਾਵਰਾਂ ਦੀ ਹੋਈ ਮੌਤ

ਇਸਲਾਮਾਬਾਦ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਰਾਜਧਾਨੀ ਪੇਸ਼ਾਵਰ ਵਿੱਚ ਇੱਕ ਅੱਤਵਾਦੀ ਹਮਲੇ ਦੀ ਖਬਰ ਪ੍ਰਾਪਤ ਹੋਈ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਨੁਸਾਰ ਸੋਮਵਾਰ ਸਵੇਰੇ ਪੇਸ਼ਾਵਰ ਵਿੱਚ ਫੈਡਰਲ ਕਾਂਸਟੇਬੁਲਰੀ (ਐਫਸੀ) ਮੁੱਖ ਦਫ਼ਤਰ 'ਤੇ ਆਤਮਘਾਤੀ ਅੱਤਵਾਦੀ ਹਮਲਾ ਹੋਇਆ । ਪੇਸ਼ਾਵਰ ਦੇ ਕੈਪੀਟਲ ਸਿਟੀ ਪੁਲਿਸ ਅਧਿਕਾਰੀ ਡਾ. ਮੀਆਂ ਸਈਦ ਅਹਿਮਦ ਨੇ ਹਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸੁਰੱਖਿਆ ਬਲਾਂ ਅਤੇ ਹਮਲਾਵਰਾਂ ਵਿਚਕਾਰ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ ।  ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ, ਜਿਸ ਨਾਲ ਸੁਰੱਖਿਆ ਬਲਾਂ ਨੂੰ ਤੁਰੰਤ ਜਵਾਬੀ ਕਾਰਵਾਈ ਕਰਨੀ ਪਈ । ਪਾਕਿਸਤਾਨੀ ਫੌਜ ਨੇ 3 ਸੈਨਿਕਾਂ ਦੀ ਮੌਤ ਅਤੇ ਪੰਜ ਹੋਰਨਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਹੈ । ਆਤਮਘਾਤੀ ਹਮਲੇ ਦੌਰਾਨ ਤਿੰਨ ਅੱਤਵਾਦੀ ਵੀ ਮਾਰੇ ਗਏ ਹਨ।

ਸਥਿਤੀ ਨੂੰ ਕਾਬੂ ਕਰਨ ਲਈ ਵਾਧੂ ਸੁਰੱਖਿਆ ਫੋਰਸ ਨੂੰ ਤਾਇਨਾਤ ਕਰਕੇ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ।  ਪੁਲਿਸ ਅਤੇ ਰੈਪਿਡ ਰਿਐਕਸ਼ਨ ਫੋਰਸ ਦੀਆਂ ਟੀਮਾਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ । ਸੁਰੱਖਿਆ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੱਕ ਆਤਮਘਾਤੀ ਹਮਲਾਵਰ ਨੇ ਐਫਸੀ ਹੈੱਡਕੁਆਰਟਰ ਦੇ ਗੇਟ 'ਤੇ ਆਪਣੇ ਆਪ ਨੂੰ ਉਡਾ ਲਿਆ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement