ਅਮਰੀਕਾ ਵਿੱਚ ਬਰਫੀਲੇ ਤੂਫਾਨ ਨੇ ਮਚਾਈ ਤਬਾਹੀ, ਕਈ ਰਾਜਾਂ ਵਿੱਚ ਡਿੱਗਿਆ ਪਾਰਾ

By : GAGANDEEP

Published : Dec 24, 2022, 5:15 pm IST
Updated : Dec 24, 2022, 5:15 pm IST
SHARE ARTICLE
photo
photo

ਨਿਊਯਾਰਕ ਵਿੱਚ ਐਮਰਜੈਂਸੀ ਦਾ ਐਲਾਨ

 

ਵਾਸ਼ਿੰਗਟਨ— ਅਮਰੀਕਾ 'ਚ ਬੰਬ ਚੱਕਰਵਾਤ ਯਾਨੀ 'ਵਿੰਟਰ ਤੂਫਾਨ' ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਕ੍ਰਿਸਮਸ ਦੀਆਂ ਛੁੱਟੀਆਂ ਦੌਰਾਨ ਲੋਕ ਮਸਤੀ ਕਰਨ ਦੀ ਸੋਚ ਰਹੇ ਸਨ ਪਰ ਬਰਫੀਲੇ ਤੂਫਾਨ ਕਾਰਨ ਉਨ੍ਹਾਂ ਨੂੰ ਘਰਾਂ ਦੇ ਅੰਦਰ ਹੀ ਰਹਿਣਾ ਪੈ ਰਿਹਾ ਹੈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਬੰਮ ਚੱਕਰਵਾਤ ਕਾਰਨ 14 ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ ਹੋ ਗਈ। ਤਾਪਮਾਨ ਵਿੱਚ ਗਿਰਾਵਟ ਅਤੇ ਬਲੈਕਆਊਟ ਕਾਰਨ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।

ਜਾਣਕਾਰੀ ਅਨੁਸਾਰ ਜ਼ਿਆਦਾਤਰ ਬਲੈਕਆਉਟ ਪੂਰਬੀ ਯੂਐਸ ਵਿੱਚ ਹੋਏ, ਜਿੱਥੇ ਤੂਫਾਨਾਂ ਨੇ ਦਰੱਖਤ ਤੋੜ ਦਿੱਤੇ ਅਤੇ ਬਿਜਲੀ ਦੇ ਖੰਭਿਆਂ 'ਤੇ ਡਿੱਗ ਗਏ, ਜਿਸ ਨਾਲ ਬਿਜਲੀ ਸੰਚਾਰ ਪ੍ਰਭਾਵਿਤ ਹੋਇਆ। ਦੇਸ਼ ਦੇ ਪੱਛਮੀ ਰਾਜ ਮੋਂਟਾਨਾ ਵਿੱਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ -45 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ।

ਚੱਕਰਵਾਤੀ ਤੂਫ਼ਾਨ ਕਾਰਨ ਅਮਰੀਕਾ ਦੇ ਕੇਂਦਰੀ ਰਾਜਾਂ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਰਾਸ਼ਟਰੀ ਮੌਸਮ ਸੇਵਾ ਨੇ ਰਿਪੋਰਟ ਦਿੱਤੀ ਕਿ ਡੇਸ ਮੋਇਨੇਸ, ਆਇਓਵਾ ਵਿੱਚ ਤਾਪਮਾਨ −37 °F (−38 °C) ਸੀ। ਮਤਲਬ ਕਿ ਜੇ ਕੋਈ ਵਿਅਕਤੀ ਖੁੱਲ੍ਹੀ ਹਵਾ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਜੰਮ ਜਾਵੇਗਾ। ਉਸਦੀ ਚਮੜੀ ਡੈੱਡ ਹੋ ਸਕਦੀ ਹੈ, ਅੰਦਰੂਨੀ ਟਿਸ਼ੂਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਖ਼ਰਾਬ ਮੌਸਮ ਕਾਰਨ ਦੇਸ਼ ਭਰ ਵਿੱਚ 3000 ਤੋਂ ਵੱਧ ਉਡਾਣਾਂ ਨੂੰ ਰੱਦ ਕਰਨਾ ਪਿਆ। ਇਕੱਲੇ ਉੱਤਰੀ ਕੈਰੋਲੀਨਾ ਵਿੱਚ, ਬੰਮ ਚੱਕਰਵਾਤ ਕਾਰਨ 181,000 ਤੋਂ ਵੱਧ ਘਰਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement