
ਰੂਸ ਨੇ ਬ੍ਰਿਟਿਸ਼ ਏਅਰਲਾਈਨਜ਼ ਦੇ ਜਹਾਜ਼ਾਂ ਦੇ ਲੈਂਡ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ।
ਮਾਸਕੋ: ਰੂਸ ਨੇ ਬ੍ਰਿਟਿਸ਼ ਏਅਰਲਾਈਨਜ਼ ਦੇ ਜਹਾਜ਼ਾਂ ਦੇ ਲੈਂਡ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਰੂਸ ਦੇ ਸਿਵਲ ਹਵਾਬਾਜ਼ੀ ਰੈਗੂਲੇਟਰ ਨੇ ਕਿਹਾ ਹੈ ਕਿ ਬ੍ਰਿਟਿਸ਼ ਏਅਰਲਾਈਨਜ਼ ਦੇ ਜਹਾਜ਼ਾਂ ਨੂੰ ਰੂਸੀ ਹਵਾਈ ਖੇਤਰ ਤੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰੂਸ ਵੱਲੋਂ ਯੂਕਰੇਨ 'ਤੇ ਫੌਜੀ ਕਾਰਵਾਈ ਕਰਨ ਦੇ ਫੈਸਲੇ ਤੋਂ ਬਾਅਦ ਬ੍ਰਿਟੇਨ ਨੇ ਕਈ ਪਾਬੰਦੀਆਂ ਦਾ ਐਲਾਨ ਕੀਤਾ ਸੀ।
Russia Closes Its Airspace To British Airlines
ਇਹਨਾਂ 'ਚੋਂ ਇਕ ਸੀ ਰੂਸ ਦੀ ਰਾਸ਼ਟਰੀ ਏਅਰਲਾਈਨ ਐਰੋਫਲੋਟ ਦੇ ਬ੍ਰਿਟੇਨ 'ਚ ਲੈਂਡ ਕਰਨ 'ਤੇ ਪਾਬੰਦੀ। ਇਸ ਤੋਂ ਇਲਾਵਾ ਬ੍ਰਿਟੇਨ ਨੇ ਕਈ ਰੂਸੀ ਬੈਂਕਾਂ ਅਤੇ ਕਈ ਅਰਬਪਤੀਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਰੂਸ ਦੀ ਫੌਜੀ ਕਾਰਵਾਈ ਦੇ ਐਲਾਨ ਤੋਂ ਬਾਅਦ ਯੂਕਰੇਨ ਨੇ ਵੀ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ।