ਰੂਸ-ਯੂਕਰੇਨ ਤਣਾਅ: ਤੜਕਸਾਰ ਧਮਾਕਿਆਂ ਨਾਲ ਹਿੱਲੀ ਯੂਕ੍ਰੇਨ ਦੀ ਰਾਜਧਾਨੀ ਕੀਵ, ਜੰਗ ਦੇ ਪਹਿਲੇ ਦਿਨ 137 ਲੋਕਾਂ ਦੀ ਮੌਤ
Published : Feb 25, 2022, 10:04 am IST
Updated : Feb 25, 2022, 10:04 am IST
SHARE ARTICLE
Russia-Ukraine crisis highlights: 137 dead after first day of fighting
Russia-Ukraine crisis highlights: 137 dead after first day of fighting

ਚਰਨੋਬਲ 'ਤੇ ਰੂਸ ਦਾ ਕਬਜ਼ਾ

 

ਕੀਵ -  ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੁਸ਼ਟੀ ਕੀਤੀ ਹੈ ਕਿ ਯੂਕ੍ਰੇਨ 'ਚ ਰੂਸ ਨਾਲ ਜੰਗ ਦੇ ਪਹਿਲੇ ਦਿਨ 137 ਲੋਕ ਮਾਰੇ ਗਏ। ਉਨ੍ਹਾਂ ਕਿਹਾ ਕਿ ਰਾਜਧਾਨੀ ਕੀਵ ਦੇ ਬਿਲਕੁਲ ਨੇੜੇ ਸਥਿਤ ਚਰਨੋਬਲ ਪ੍ਰਮਾਣੂ ਸਾਈਟ ਹੁਣ ਮਾਸਕੋ ਦੇ ਕੰਟਰੋਲ 'ਚ ਹੈ। ਜ਼ਿਕਰਯੋਗ ਹੈ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂਰਪ 'ਚ ਸਭ ਤੋਂ ਵੱਡੀ ਫੌਜੀ ਕਾਰਵਾਈ ਦੇ ਹਿੱਸੇ ਵਜੋਂ ਰੂਸ ਨੇ ਯੂਕ੍ਰੇਨ 'ਤੇ ਤਿੰਨ ਪਾਸਿਓਂ ਹਮਲਾ ਕੀਤਾ ਹੈ, ਜਿਸ ਨਾਲ ਇੱਥੋਂ ਦੀ ਸੁਰੱਖਿਆ ਵਿਵਸਥਾ ਪੂਰੀ ਤਰ੍ਹਾਂ ਉਥਲ ਪੁਥਲ ਹੋ ਗਈ ਹੈ।

Russia-Ukraine crisisRussia-Ukraine crisis

ਇਸ ਦੌਰਾਨ ਯੂਕ੍ਰੇਨ ਨੇ ਵੀਰਵਾਰ ਨੂੰ ਸੰਯੁਕਤ ਰਾਸ਼ਟਰ ਨੂੰ ਤੁਰੰਤ ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਬੈਠਕ ਬੁਲਾਉਣ ਦੀ ਮੰਗ ਕੀਤੀ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੂਕ੍ਰੇਨ 'ਚ ਫੌਜੀ ਕਾਰਵਾਈ ਤੁਰੰਤ ਬੰਦ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਯੂਕ੍ਰੇਨ 'ਤੇ ਰੂਸੀ ਹਮਲੇ ਖਿਲਾਫ਼ ਖਰੜੇ 'ਤੇ ਸ਼ੁੱਕਰਵਾਰ ਨੂੰ UNSC 'ਚ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਨਾਟੋ ਐਮਰਜੈਂਸੀ ਸੰਮੇਲਨ ਵੀ ਕਰਵਾਏਗਾ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement