ਟਰੰਪ ਪ੍ਰਸ਼ਾਸਨ ਨੇ ਯੂ.ਐਸ.ਏਡ ਦੇ 1,600 ਮੁਲਾਜ਼ਮਾਂ ਨੂੰ ਨੌਕਰੀ ਤੋਂ ਕਢਿਆ
Published : Feb 25, 2025, 7:38 am IST
Updated : Feb 25, 2025, 7:38 am IST
SHARE ARTICLE
The Trump administration fired 1,600 USAID employees
The Trump administration fired 1,600 USAID employees

ਦੁਨੀਆ ਭਰ ਵਿਚਲੇ ਬਾਕੀ ਮੁਲਾਜ਼ਮਾਂ ਨੂੰ ਛੁੱਟੀ 'ਤੇ ਭੇਜਿਆ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਦੁਨੀਆਂ ਭਰ ’ਚ ਅਮਰੀਕੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐੱਸ.ਏਡ) ਦੇ ਕੁੱਝ ਕਰਮਚਾਰੀਆਂ ਨੂੰ ਛੱਡ ਕੇ ਬਾਕੀ ਸਾਰੇ ਮੁਲਾਜ਼ਮਾਂ ਨੂੰ ਛੁੱਟੀ ’ਤੇ ਭੇਜ ਰਿਹਾ ਹੈ ਅਤੇ ਅਮਰੀਕਾ ’ਚ ਘੱਟੋ-ਘੱਟ 1,600 ਨੌਕਰੀਆਂ ਖ਼ਤਮ ਕਰ ਰਿਹਾ ਹੈ।

ਫ਼ੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਰਾਸ਼ਟਰਪਤੀ ਟਰੰਪ ਅਤੇ ਸਰਕਾਰੀ ਕੁਸ਼ਲਤਾ ਵਿਭਾਗ ਵਿਚ ਉਨ੍ਹਾਂ ਦੇ ਸਹਿਯੋਗੀ ਐਲਨ ਮਸਕ ਵਲੋਂ ਚੁਕਿਆ ਗਿਆ ਇਹ ਤਾਜ਼ਾ ਅਤੇ ਸੱਭ ਤੋਂ ਵੱਡਾ ਕਦਮ ਹੈ। ਇਹ ਕਦਮ ਉਸ ਸਮੇਂ ਚੁਕਿਆ ਗਿਆ ਹੈ ਜਦੋਂ ਇਕ ਫੈਡਰਲ ਜੱਜ ਨੇ ਸ਼ੁਕਰਵਾਰ ਨੂੰ ਟਰੰਪ ਪ੍ਰਸ਼ਾਸਨ ਨੂੰ ਅਮਰੀਕਾ ਅਤੇ ਦੁਨੀਆਂ ਭਰ ਵਿਚ ਹਜ਼ਾਰਾਂ ਯੂ.ਐਸ.ਏਡ ਮੁਲਾਜ਼ਮਾਂ ਨੂੰ ਕੱਢਣ ਦੀ ਅਪਣੀ ਯੋਜਨਾ ’ਤੇ ਅੱਗੇ ਵਧਣ ਦੀ ਇਜਾਜ਼ਤ ਦਿਤੀ ਸੀ। ਅਮਰੀਕੀ ਜ਼ਿਲ੍ਹਾ ਜੱਜ ਕਾਰਲ ਨਿਕੋਲਸ ਨੇ ਸਰਕਾਰ ਦੀ ਯੋਜਨਾ ਨੂੰ ਅਸਥਾਈ ਤੌਰ ’ਤੇ ਰੋਕਣ ਲਈ ਮੁਲਾਜ਼ਮਾਂ ਦੇ ਮੁਕੱਦਮੇ ਨੂੰ ਖਾਰਜ ਕਰ ਦਿਤਾ।     (ਪੀਟੀਆਈ)

ਟਰੰਪ ਪ੍ਰਸ਼ਾਸਨ ਵਲੋਂ ਬੀਤੀ ਰਾਤ ਕਰੀਬ 12 ਵਜੇ ਯੂ.ਐਸ.ਏਡ ਦੇ ਮੁਲਾਜ਼ਮਾਂ ਨੂੰ ਸੰਦੇਸ਼ ਭੇਜਿਆ ਗਿਆ ਕਿ ਉਨ੍ਹਾਂ ਨੂੰ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ। 
ਨੋਟਿਸ ’ਚ ਇਹ ਵੀ ਕਿਹਾ ਗਿਆ ਹੈ ਕਿ ਕਰਮਚਾਰੀਆਂ ਦੀ ਕਟੌਤੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਅਮਰੀਕਾ ’ਚ 2,000 ਨੌਕਰੀਆਂ ਖਤਮ ਹੋ ਜਾਣਗੀਆਂ। ਬਾਅਦ ਵਿਚ ਯੂ.ਐਸ.ਏਡ ਦੀ ਵੈੱਬਸਾਈਟ ’ਤੇ ਪੋਸਟ ਕੀਤੇ ਗਏ ਇਕ ਨੋਟਿਸ ਵਿਚ ਖ਼ਾਲੀ ਕੀਤੇ ਅਹੁਦਿਆਂ ਦੀ ਗਿਣਤੀ ਘਟਾ ਕੇ 1,600 ਕਰ ਦਿਤੀ ਗਈ। 
ਪ੍ਰਸ਼ਾਸਨ ਨੇ ਇਸ ਸਬੰਧ ’ਚ ਕੋਈ ਸਪੱਸ਼ਟੀਕਰਨ ਜਾਰੀ ਨਹੀਂ ਕੀਤਾ। ਯੂ.ਐਸ.ਏਡ ਅਤੇ ਵਿਦੇਸ਼ ਵਿਭਾਗ ਨੇ ਵੀ ਇਸ ਸਬੰਧ ’ਚ ਕੋਈ ਬਿਆਨ ਜਾਰੀ ਨਹੀਂ ਕੀਤਾ। ਯੂ.ਐਸ.ਏਡ ਦੇ ਡਿਪਟੀ ਪ੍ਰਸ਼ਾਸਕ ਪੀਟ ਮਾਰਕੋ ਨੇ ਸੰਕੇਤ ਦਿਤਾ ਕਿ ਉਹ ਲਗਭਗ 600 ਮੁਲਾਜ਼ਮਾਂ ਨੂੰ ਨੌਕਰੀ ’ਤੇ ਰੱਖਣ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਅਮਰੀਕਾ ਵਿਚ ਰਹਿੰਦੇ ਹਨ।     (ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement