Canada News: ਕੈਨੇਡਾ ਨੇ ਘਟਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ; 5 ਲੱਖ ਦੀ ਕੀਤੀ ਕਟੌਤੀ
Published : Mar 25, 2024, 8:41 am IST
Updated : Mar 25, 2024, 8:41 am IST
SHARE ARTICLE
Canada reduced the number of foreign workers
Canada reduced the number of foreign workers

ਕੱਚੇ ਕਾਮਿਆਂ ਦੀ ਗਿਣਤੀ 6.2% ਤੋਂ ਘਟਾ ਕੇ 5% ਕਰਨ ਦਾ ਐਲਾਨ

Canada News: ਕੈਨੇਡਾ ਵਿਚ ਰਹਿਣ ਜਾਂ ਕੰਮ ਕਰਨ ਦੇ ਚਾਹਵਾਨ ਲੋਕਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ। ਉਥੋਂ ਦੀ ਮੌਜੂਦਾ ਸਰਕਾਰ ਨੇ ਕੈਨੇਡਾ ਆਉਣ ਵਾਲੇ ਅਸਥਾਈ ਨਿਵਾਸੀਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ। ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਕਹਿਣਾ ਹੈ ਕਿ ਉਹ ਅਸਥਾਈ ਨਿਵਾਸੀਆਂ ਦੀ ਗਿਣਤੀ 6.2 ਫ਼ੀ ਸਦੀ ਤੋਂ ਘਟਾ ਕੇ 5 ਫ਼ੀ ਸਦੀ ਕਰਨ ਜਾ ਰਹੇ ਹਨ।

ਦਸਿਆ ਜਾ ਰਿਹਾ ਹੈ ਕਿ ਇਸ ਮੌਕੇ ਇਥੇ ਅਸਥਾਈ ਤੌਰ ’ਤੇ ਰਹਿੰਦੇ 25 ਲੱਖ ਵਿਦੇਸ਼ੀਆਂ ਦੀ ਗਿਣਤੀ ਨੂੰ ਆਉਂਦੇ ਸਤੰਬਰ ਤਕ ਘਟਾ ਕੇ 20 ਲੱਖ ਕੀਤਾ ਜਾਵੇਗਾ। ਅਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵਲੋਂ ਲਏ ਫੈਸਲੇ ਬਾਰੇ ਬੀਤੇ ਦਿਨੀਂ ਦਸਿਆ ਕਿ ਸਰਕਾਰ ਅਵਾਸ ਨਿਯਮਾਂ ਵਿਚਲੀਆਂ ਚੋਰ ਮੋਰੀਆਂ ਰਾਹੀਂ ਬੇਈਮਾਨ ਲੋਕਾਂ ਵਲੋਂ ਕੀਤੇ ਜਾਂਦੇ ਕਾਲੇ ਧੰਦੇ ਬੰਦ ਕਰਨਾ ਚਾਹੁੰਦੀ ਹੈ, ਜਿਸ ਲਈ ਸਖ਼ਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮੰਤਰੀ ਅਨੁਸਾਰ ਮੰਤਰੀ ਮੌਜੂਦਾ ਸਮੇਂ ਦੇਸ਼ ’ਚ ਕੁੱਲ ਅਬਾਦੀ ਦਾ 6.2 ਫ਼ੀ ਸਦੀ ਕੱਚੇ ਕਾਮੇ ਹਨ, ਜਿਸ ਨੂੰ ਘਟਾ ਕੇ ਸਤੰਬਰ ਤਕ 5 ਫ਼ੀ ਸਦੀ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਵਪਾਰਕ ਅਦਾਰਿਆਂ ਨੂੰ 30 ਫ਼ੀ ਸਦੀ ਕੱਚੇ ਵਿਦੇਸ਼ੀ ਕਾਮੇ ਸੱਦਣ ਦੀ ਛੋਟ ਹੁਣ 20 ਫ਼ੀ ਸਦੀ ਹੋਵੇਗੀ। ਇਸ ਮੌਕੇ ਰੁਜ਼ਗਾਰ ਮੰਤਰੀ ਰੈਂਡੀ ਬੋਇਸਨੌਲਟ ਨੇ ਦਸਿਆ ਕਿ ਵਪਾਰਕ ਅਦਾਰੇ ਹੁਣ ਦੇਸ਼ ’ਚ ਪਨਾਹ ਮੰਗਣ ਵਾਲਿਆਂ ਨੂੰ ਕੰਮ ’ਤੇ ਰੱਖ ਸਕਣਗੇ ਤੇ ਉਨ੍ਹਾਂ ਪਨਾਹੀਆਂ ਲਈ ਕੰਮ ਦਾ ਉਹ ਤਜ਼ਰਬਾ ਉਨ੍ਹਾਂ ਦੇ ਪੱਕੇ ਹੋਣ ਵਿਚ ਸਹਾਈ ਹੋਵੇਗਾ।

ਦੱਸ ਦੇਈਏ ਕਿ ਅਜੋਕੇ ਸਮੇਂ ਵਿਚ ਕੈਨੇਡਾ ਦੀ ਆਬਾਦੀ ਬਹੁਤ ਤੇਜ਼ੀ ਨਾਲ ਵਧੀ ਹੈ। ਇਸ ਪਿੱਛੇ ਮੁੱਖ ਕਾਰਨ ਆਰਜ਼ੀ ਵਸਨੀਕਾਂ ਦੀ ਆਬਾਦੀ ਦੱਸੀ ਜਾਂਦੀ ਹੈ। ਅਸਥਾਈ ਨਿਵਾਸੀਆਂ ਵਿਚ ਉਹ ਲੋਕ ਸ਼ਾਮਲ ਹੁੰਦੇ ਹਨ ਜੋ ਪੜ੍ਹਾਈ ਲਈ ਜਾਂ ਰੁਜ਼ਗਾਰ ਦੀ ਭਾਲ ਵਿਚ ਕਾਮਿਆਂ ਵਜੋਂ ਕੈਨੇਡਾ ਜਾਂਦੇ ਹਨ।

(For more Punjabi news apart from Canada reduced the number of foreign workers, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement