Alipur Fire News: ਦਿੱਲੀ ਦੇ ਅਲੀਪੁਰ ’ਚ ਇਕ ਫੈਕਟਰੀ ’ਚ ਲੱਗੀ ਭਿਆਨਕ ਅੱਗ

By : BALJINDERK

Published : Mar 25, 2024, 1:08 pm IST
Updated : Mar 25, 2024, 1:11 pm IST
SHARE ARTICLE
Fire broke out in a factory in Delhi's Alipur
Fire broke out in a factory in Delhi's Alipur

Alipur Fire News: 34 ਫਾਇਰ ਬ੍ਰਿਗੇਡ ਮੌਕੇ ’ਤੇ ਭੇਜੇ, ਕਰੋੜਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ, ਜਾਨੀ ਨੁਕਸਾਨ ਤੋਂ ਹੈ ਬਚਾਉ  

Alipur Fire News: ਦਿੱਲੀ ਦੇ ਅਲੀਪੁਰ ਇਲਾਕੇ ਵਿਚ ਸੋਮਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ 34 ਫਾਇਰ ਬ੍ਰਿਗੇਡ ਮੌਕੇ ’ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ’ਚ ਜੁਟੀਆਂ ਹੋਈਆਂ ਹਨ। ਫ਼ਿਲਹਾਲ ਇਸ ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਲਾਕੇ ਦੇ ਇਕ ਲੋਕਾਂ ਦਾ ਕਹਿਣਾ ਹੈ ਕਿ ਅੱਗ ਸਵੇਰੇ ਕਰੀਬ 6 ਵਜੇ ਲੱਗੀ।

ਇਹ ਵੀ ਪੜੋ:Haryana blast News : ਰੇਵਾੜੀ ਫੈਕਟਰੀ ’ਚ ਬੁਆਇਲਰ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚੀ

ਲੋਕਾਂ ਮੁਤਾਬਕ ਜਿਸ ਥਾਂ ’ਤੇ ਅੱਗ ਲੱਗੀ ਉਹ ਫਰੀਜ਼ਰ ਫੈਕਟਰੀ ਹੈ ਅਤੇ ਉਥੇ ਕੱਪੜਿਆਂ ਦਾ ਗੋਦਾਮ ਵੀ ਹੈ। ਉਨ੍ਹਾਂ ਨੇ ਬਾਰ ਬਾਰ ਬਲਾਸਟ ਦੀਆਂ ਆਵਾਜ਼ਾਂ ਵੀ ਸੁਣੀਆਂ। ਫੈਕਟਰੀ ਰਿਹਾਇਸ਼ੀ ਖੇਤਰ ਤੋਂ ਥੋੜ੍ਹੀ ਦੂਰੀ ’ਤੇ ਹੈ। ਉਥੇ ਸਬਜ਼ੀਆਂ ਦਾ ਗੋਦਾਮ ਵੀ ਹੈ। ਲੋਕਾਂ ਮੁਤਾਬਕ ਅੱਗ ਸ਼ਾਇਦ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਇਹ ਵੀ ਪੜੋ:Panipat News : ਪਾਣੀਪਤ ’ਚ ਨੌਜਵਾਨ ਨੇ ਫ਼ਾਹਾ ਲਾ ਕੀਤੀ ਖੁਦਕੁਸ਼ੀ  
 
ਅਲੀਪੁਰ ਇਲਾਕੇ ਦੀ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫੈਕਟਰੀ ’ਚੋਂ ਅੱਗ ਦੀਆਂ ਲਪਟਾਂ ਦੂਰੋਂ ਵੀ ਦਿਖਾਈ ਦਿੰਦੀਆਂ ਹਨ। ਫੈਕਟਰੀ ’ਤੇ ਵੀ ਧੂੰਏਂ ਦੇ ਬੱਦਲ ਛਾਏ ਹੋਏ ਹਨ। ਦਿੱਲੀ ਫਾਇਰ ਬ੍ਰਿਗੇਡ ਮੁਤਾਬਕ ਅੱਗ ’ਤੇ ਕਾਬੂ ਪਾਉਣ ਲਈ ਕੁੱਲ 34 ਫਾਇਰ ਬ੍ਰਿਗੇਡ ਮੌਕੇ ’ਤੇ ਭੇਜੀਆਂ ਗਈਆਂ ਹਨ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੋਲੀ ਦੇ ਤਿਉਹਾਰ ਮੌਕੇ ਫੈਕਟਰੀ ਮਾਲਕ ਦਾ ਕਰੋੜਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ।

ਇਹ ਵੀ ਪੜੋ:Jalandhar News : ਟਰੈਕਟਰ-ਟਰਾਲੀ ਦੀ ਟੱਕਰ ਨਾਲ ਡੀਜ਼ਲ ਨਾਲ ਭਰਿਆ ਟੈਂਕਰ ਪਲਟਿਆ

ਦੱਸ ਦੇਈਏ ਕਿ ਐਤਵਾਰ ਨੂੰ ਦਿੱਲੀ ਦੇ ਨਰੇਲਾ ਇਲਾਕੇ ਤੋਂ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਖ਼ਬਰ ਆਈ ਸੀ। ਅੱਧੀ ਦਰਜਨ ਤੋਂ ਵੱਧ ਫਾਇਰ ਟੈਂਡਰਾਂ ਨੇ ਅੱਗ ’ਤੇ ਕਾਬੂ ਪਾਇਆ। ਘਟਨਾ ਦੁਪਹਿਰ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ। 40 ਤੋਂ ਵੱਧ ਫਾਇਰ ਕਰਮੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। 

ਇਹ ਵੀ ਪੜੋ:Rules Changes From 1st April 2024: 1 ਅਪ੍ਰੈਲ ਤੋਂ ਦੇਸ਼ ’ਚ  ਹੋਣ ਜਾ ਰਹੇ ਕਈ ਵੱਡੇ ਬਦਲਾਅ, ਜਾਣੋ ਕੀ ਹਨ ਤਬਦੀਲੀਆਂ 

(For more news apart from Fire broke out in a factory in Delhi's Alipur News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement