
ਕਿਮ ਦੀ ਭੈਣ ਅਤੇ ਸੀਨੀਅਰ ਅਧਿਕਾਰੀ ਕਿਮ ਯੋ ਜੋਂਗ ਨੇ ਬਿਆਨ ਜਾਰੀ ਕਰ ਕੇ ਪੁਸ਼ਟੀ ਕੀਤੀ
ਸਿਓਲ: ਉੱਤਰੀ ਕੋਰੀਆ ਨੇ ਕਿਹਾ ਹੈ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ੀਦਾ ਨੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨਾਲ ਗੱਲਬਾਤ ਦਾ ਪ੍ਰਸਤਾਵ ਦਿਤਾ ਹੈ।
ਕਿਮ ਦੀ ਭੈਣ ਅਤੇ ਸੀਨੀਅਰ ਅਧਿਕਾਰੀ ਕਿਮ ਯੋ ਜੋਂਗ ਨੇ ਸੋਮਵਾਰ ਨੂੰ ਸਰਕਾਰੀ ਮੀਡੀਆ ਨੂੰ ਜਾਰੀ ਇਕ ਬਿਆਨ ਵਿਚ ਇਹ ਗੱਲ ਕਹੀ। ਕਿਮ ਯੋ ਜੋਂਗ ਨੇ ਕਿਹਾ ਕਿ ਕਿਸ਼ੀਦਾ ਨੇ ਕਿਮ ਜੋਂਗ ਉਨ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਸੀ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦਸਿਆ ਕਿ ਕਿਸ਼ੀਦਾ ਨੇ ਇਸ ਸਬੰਧ ’ਚ ਕਿਸ ਰਾਹੀਂ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਦੁਵਲੇ ਸਬੰਧਾਂ ਨੂੰ ਸੁਧਾਰਨਾ ਜਾਪਾਨ ’ਤੇ ਨਿਰਭਰ ਕਰਦਾ ਹੈ। ਕਿਮ ਯੋ ਜੋਂਗ ਨੇ ਕਿਹਾ ਕਿ ਜੇਕਰ ਕਿਸ਼ੀਦਾ ਪਿਛਲੇ ਦਿਨੀਂ ਉੱਤਰੀ ਕੋਰੀਆ ਵਲੋਂ ਜਾਪਾਨੀ ਨਾਗਰਿਕਾਂ ਨੂੰ ਕਥਿਤ ਤੌਰ ’ਤੇ ਅਗਵਾ ਕੀਤੇ ਜਾਣ ਦੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ’ਤੇ ਇਹ ਦੋਸ਼ ਵੀ ਲੱਗ ਸਕਦੇ ਹਨ ਕਿ ਉਹ ਸਿਰਫ ਅਪਣੀ ਪ੍ਰਸਿੱਧੀ ਵਧਾਉਣ ਲਈ ਅਜਿਹਾ ਕਰ ਰਿਹਾ ਹੈ।