
ਕਵਾਜੁਲੂ-ਨਟਾਲ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਡਰਬਨ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋਏ
ਡਰਬਨ : ਦਖਣੀ ਅਫ਼ਰੀਕਾ 'ਚ ਮੀਂਹ ਅਤੇ ਹੜ੍ਹ ਕਾਰਨ ਘੱਟ ਤੋਂ ਘੱਟ 70 ਲੋਕਾਂ ਦੀ ਮੌਤ ਹੋ ਗਈ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਸਰਕਾਰੀ ਬੁਲਾਰੇ ਲੋਨੋਕਸ ਮਬਾਸੋ ਨੇ ਦਸਿਆ ਕਿ ਕਵਾਜੁਲੂ-ਨਟਾਲ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਡਰਬਨ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ।
South Africa floods kill 70 people
ਸਭ ਤੋਂ ਵਧ ਪ੍ਰਭਾਵਿਤ ਇਲਾਕਿਆਂ 'ਚ ਅਮਨਜਿਮਟੋਟੀ, ਚੈਟਸਵਰਥ ਅਤੇ ਮਰਿਆਨਹਿੱਲੀ ਸ਼ਾਮਲ ਹਨ। ਪ੍ਰਭਾਵਿਤ ਇਲਾਕਿਆਂ 'ਚ ਕਈ ਇਮਾਰਤਾਂ ਡਿੱਗ ਗਈਆਂ ਅਤੇ ਕਈ ਘਰਾਂ ਦੀਆਂ ਕੰਧਾਂ ਢਹਿ ਗਈਆਂ। ਹਾਲਾਤ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਦਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ ਨੂੰ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਮਿਸਰ 'ਚ ਅਫ਼ਰੀਕੀ ਏਕਤਾ ਸਿਖਰ ਸੰਮੇਲਨ ਨੂੰ ਵਿਚੋਂ ਹੀ ਛੱਡ ਕੇ ਜਾਣਾ ਪਿਆ। ਰਾਮਫੋਸਾ ਨੇ ਟਵੀਟ ਕਰਕੇ ਦਸਿਆ, ''ਵਾਪਸ ਆ ਗਿਆ ਹਾਂ।"
South Africa floods kill 70 people
ਰਾਸ਼ਟਰਪਤੀ ਨੇ ਹੜ੍ਹ ਨਾਲ ਹੋਏ ਨੁਕਸਾਨ ਅਤੇ ਰਾਹਤ ਕਾਰਜਾਂ ਨੂੰ ਦੇਖਣ ਲਈ ਕਵਾਜੁਲੂ-ਨਟਾਲ ਲਈ ਉਡਾਣ ਭਰੀ ਹੈ। ਹੜ੍ਹ ਨਾਲ ਪ੍ਰਭਾਵਿਤ ਲੋਕਾਂ ਲਈ ਅਸਥਾਈ ਸ਼ੈਲਟਰ ਬਣਾਏ ਗਏ ਹਨ, ਜਿੱਥੇ ਉਨ੍ਹਾਂ ਨੂੰ ਭੋਜਨ ਦਿਤਾ ਜਾ ਰਿਹਾ ਹੈ। ਸਰਕਾਰੀ ਪ੍ਰਬੰਧਕਾਂ ਨੇ ਦਸਿਆ ਕਿ ਇਕ ਹਜ਼ਾਰ ਲੋਕਾਂ ਨੂੰ ਹੋਰ ਥਾਵਾਂ 'ਤੇ ਰਹਿਣ ਲਈ ਮਜਬੂਰ ਹੋਣਾ ਪਿਆ ਹੈ।