
ਚੀਨ ਵਿਚ ਬੀਤੇ 24 ਘੰਟਿਆਂ ਵਿਚ ਕੋਵਿਡ-19 ਦੇ 6 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹਨਾਂ ਵਿਚ 2 ਨਵੇਂ ਆਯਤਿਤ ਮਾਮਲੇ ਅਤੇ 4 ਅੰਦਰੂਨੀ ਪ੍ਰਸਾਰਨ ਦੇ ਹਨ
ਬੀਜਿੰਗ, 24 ਅਪ੍ਰੈਲ : ਚੀਨ ਵਿਚ ਬੀਤੇ 24 ਘੰਟਿਆਂ ਵਿਚ ਕੋਵਿਡ-19 ਦੇ 6 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹਨਾਂ ਵਿਚ 2 ਨਵੇਂ ਆਯਤਿਤ ਮਾਮਲੇ ਅਤੇ 4 ਅੰਦਰੂਨੀ ਪ੍ਰਸਾਰਨ ਦੇ ਹਨ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਰਾਸ਼ਟਰੀ ਸਿਹਤ ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ 31 ਸੂਬਿਆਂ ਵਿਚ ਕੋਰੋਨਾ ਵਾਇਰਸ ਦੇ 82,804 ਲੋਕਾਂ ਦੀ ਪੁਸ਼ਟੀ ਹੋਈ ਹੈ ਜਿਸ ਵਿਚ 915 ਮਰੀਜ਼ ਵੀ ਸ਼ਾਮਲ ਹਨ। ਇਹਨਾਂ ਵਿਚੋਂ 57 ਲੋਕ ਗੰਭੀਰ ਸਥਿਤੀ ਵਿਚ ਹਨ ਜਦਕਿ 4632 ਲੋਕਾਂ ਦੀ ਮੌਤ ਹੋ ਚੁੱਕੀ ਹੈ। 77,257 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿਤੀ ਜਾ ਚੁੱਕੀ ਹੈ। ਹੁਬੇਈ ਸੂਬੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। (ਪੀਟੀਆਈ)