
ਇਸ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ
ਲੰਡਨ - ਦੱਖਣੀ ਲੰਡਨ ’ਚ ਵੱਡੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇਕ ਘਰ ’ਚ 4 ਲੋਕਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਨੇ ਸਾਂਝੀ ਕੀਤੀ ਹੈ। ਮੈਟਰੋਪੋਲੀਟਨ ਪੁਲਿਸ ਫ਼ੋਰਸ ਨੇ ਕਿਹਾ ਕਿ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਨੂੰ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਅਧਿਕਾਰੀ ਬਰਮੋਂਡੇ ਖੇਤਰ ’ਚ ਪਹੁੰਚੇ। ਘਰ ’ਚ ਉਨ੍ਹਾਂ ਨੂੰ ਤਿੰਨ ਔਰਤਾਂ ਅਤੇ ਇਕ ਮਰਦ ਮਿਲਿਆ, ਜਿਨ੍ਹਾਂ ਨੂੰ ਚਾਕੂ ਮਾਰਿਆ ਗਿਆ ਸੀ। ਚਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਪੁਲਿਸ ਨੇ ਕਿਹਾ ਕਿ ਪੰਜਵੇਂ ਵਿਅਕਤੀ ਨੂੰ ਕਤਲ ਦੇ ਸ਼ੱਕ ’ਚ ਹਿਰਾਸਤ ’ਚ ਲਿਆ ਗਿਆ ਹੈ। ਪੁਲਿਸ ਮੁਤਾਬਕ ਪੀੜਤ ਅਤੇ ਸ਼ੱਕੀ ਇਕ-ਦੂਜੇ ਨੂੰ ਜਾਣਦੇ ਸਨ। ਪੁਲਿਸ ਨੇ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਮ੍ਰਿਤਕਾਂ ਦੀ ਪਛਾਣ ਨਹੀਂ ਦੱਸੀ।