ਅਮਰੀਕੀ ਰਾਸ਼ਟਰਪਤੀ ਚੋਣਾਂ 2024: ਜੋਅ ਬਾਇਡਨ ਨੇ ਮੁੜ ਚੋਣ ਲੜਨ ਦਾ ਕੀਤਾ ਐਲਾਨ
Published : Apr 25, 2023, 7:18 pm IST
Updated : Apr 25, 2023, 7:18 pm IST
SHARE ARTICLE
U.S. President Joe Biden launches 2024 re-election bid
U.S. President Joe Biden launches 2024 re-election bid

ਉਪ-ਰਾਸ਼ਟਰਪਤੀ ਅਹੁਦੇ ਦੀ ਦੌੜ 'ਚ ਸ਼ਾਮਲ ਹੋਣਗੇ ਭਾਰਤੀ ਮੂਲ ਦੇ ਕਮਲਾ ਹੈਰਿਸ


ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਪੁਸ਼ਟੀ ਕੀਤੀ ਹੈ ਕਿ ਉਹ 2024 ਵਿਚ ਮੁੜ ਰਾਸ਼ਟਰਪਤੀ ਚੋਣ ਲੜਨਗੇ। ਉਨ੍ਹਾਂ ਨੇ ਇਕ ਵੀਡੀਓ 'ਚ ਆਪਣੇ ਫੈਸਲੇ ਦਾ ਐਲਾਨ ਕੀਤਾ ਹੈ। ਤਿੰਨ ਮਿੰਟ ਦੇ ਇਸ ਵੀਡੀਓ ਵਿਚ ਉਨ੍ਹਾਂ ਦੇ ਚੋਣ ਲੜਨ ਦਾ ਐਲਾਨ ਅਧਿਕਾਰਤ ਤੌਰ 'ਤੇ ਜਨਤਕ ਕੀਤਾ ਗਿਆ ਹੈ। ਇਸ ਵੀਡੀਓ ਵਿਚ ਇਕ ਸ਼ਬਦ 'ਆਜ਼ਾਦੀ' 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਤਹਿਸੀਲਦਾਰ ਦਫਤਰ ਦਾ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਅਮਰੀਕਾ ਦੇ 46ਵੇਂ ਰਾਸ਼ਟਰਪਤੀ ਨੇ ਵੀਡੀਓ ਵਿਚ ਕਿਹਾ ਹੈ ਕਿ ਗਰਭਪਾਤ ਦੇ ਅਧਿਕਾਰ, ਲੋਕਤੰਤਰ ਦੀ ਸੁਰੱਖਿਆ, ਵੋਟਿੰਗ ਅਧਿਕਾਰ ਅਤੇ ਸਮਾਜਿਕ ਸੁਰੱਖਿਆ 2024 ਵਿਚ ਉਨ੍ਹਾਂ ਦੇ ਸਭ ਤੋਂ ਮਹੱਤਵਪੂਰਨ ਚੋਣ ਮੁੱਦੇ ਹੋਣਗੇ। ਉਨ੍ਹਾਂ ਕਿਹਾ ਕਿ ਵੋਟਰਾਂ ਕੋਲ ਇਹ ਵਿਕਲਪ ਹੋਵੇਗਾ ਕਿ ਉਹ ਅਗਲੀ ਪੀੜ੍ਹੀ ਨੂੰ 'ਵੱਧ ਜਾਂ ਘੱਟ ਆਜ਼ਾਦੀ' ਅਤੇ 'ਵੱਧ ਜਾਂ ਘੱਟ ਅਧਿਕਾਰ' ਦੇਣਾ ਚਾਹੁੰਦੇ ਹਨ ਜਾਂ ਨਹੀਂ।

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਦੀ ਪਤਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਭਰਤੀ

ਵੀਡੀਓ ਦੇ ਨਾਲ ਇਕ ਪ੍ਰੈਸ ਰਿਲੀਜ਼ ਵਿਚ ਜੋਅ ਬਾਇਡਨ ਨੇ ਪੁਸ਼ਟੀ ਕੀਤੀ ਕਿ ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਜੂਲੀ ਸ਼ਾਵੇਜ਼ ਰੋਡਰਿਗਜ਼ ਉਨ੍ਹਾਂ ਦੀ ਮੁਹਿੰਮ ਪ੍ਰਬੰਧਕ ਹੋਵੇਗੀ। ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਕਿਹਾ ਹੈ ਕਿ ਉਹ ਮੁੜ ਉਪ ਰਾਸ਼ਟਰਪਚੀ ਅਹੁਦੇ ਦੀ ਦੌਰ ਵਿਚ ਸ਼ਾਮਲ ਹੋਣਗੇ। ਸਾਲ 2020 ਵਿਚ 58 ਸਾਲਾ ਕਮਲਾ ਹੈਰਿਸ ਦੇਸ਼ ਵਿਚ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣੀ ਸੀ। ਇਸ ਦੇ ਨਾਲ ਹੀ ਉਹ ਪਹਿਲੀ ਅਫਰੀਕੀ-ਅਮਰੀਕੀ ਅਤੇ ਏਸ਼ੀਆਈ-ਅਮਰੀਕੀ ਮੂਲ ਦੀ ਉਪ ਰਾਸ਼ਟਰਪਤੀ ਬਣੀ ਸੀ। ਉਨ੍ਹਾਂ ਨੇ ਟਵੀਟ ਜ਼ਰੀਏ ਇਸ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਨਸ਼ਾ ਮੁਕਤੀ ਕੇਂਦਰ ਦਾ ਸੱਚ ਆਇਆ ਸਾਹਮਣੇ

ਕਮਲਾ ਹੈਰਿਸ ਨੇ ਲਿਖਿਆ, “ਇਕ ਅਮਰੀਕੀ ਹੋਣ ਦੇ ਨਾਤੇ ਅਸੀਂ ਆਜ਼ਾਦੀ ਅਤੇ ਅਧਿਕਾਰਾਂ 'ਚ ਵਿਸ਼ਵਾਸ ਰੱਖਦੇ ਹਾਂ। ਸਾਡਾ ਮੰਨਣਾ ਹੈ ਕਿ ਸਾਡਾ ਲੋਕਤੰਤਰ ਓਨਾ ਹੀ ਮਜ਼ਬੂਤ ​​ਹੋਵੇਗਾ ਜਿੰਨੀ ਸਾਡੀ ਇਸ ਲਈ ਲੜਨ ਦੀ ਇੱਛਾ ਹੈ। ਇਸ ਕਾਰਨ ਜੋਅ ਬਾਇਡਨ ਅਤੇ ਮੈਂ ਦੁਬਾਰਾ ਚੋਣ ਲੜਨ ਜਾ ਰਹੇ ਹਾਂ”।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement