ਖ਼ਬਰਾਂ |

ਤਾਜ਼ਾ |

ਕੈਨੇਡਾ ਦੇ ਇਕ ਭਾਰਤੀ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ, 15 ਲੋਕ ਜ਼ਖਮੀ
Published : May 25, 2018, 12:40 pm IST
Updated : May 25, 2018, 12:40 pm IST
SHARE ARTICLE
canada blast
canada blast

ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਇੰਡੀਅਨ ਰੈਸਟੋਰੈਂਟ ਵਿੱਚ ਬਹੁਤ ਜ਼ਬਰਦਸਤ ਧਮਾਕਾ ਹੋਇਆ ਜਿਸ ਨਾਲ ਰੇਸਟੌਰੈਂਟ ਵਿਚ ਮੌਜੂਦ 15 ਲੋਕ ਜ਼ਖ਼ਮੀ ਹੋ ਗਏ

ਕੈਨੇਡਾ, 25 ਮਈ : ਕੈਨੇਡਾ ਦੇ ਮਿਸੀਸਾਗਾ 'ਚ ਬਣੇ ਇਕ ਰੈਸਟੋਰੈਂਟ ਵਿੱਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਵਿਚ ਤਕਰੀਬਨ 15 ਲੋਕ ਗੰਭੀਰ ਜ਼ਖਮੀ ਹੋ ਗਏ |  ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਇੰਡੀਅਨ ਰੈਸਟੋਰੈਂਟ ਵਿੱਚ ਬਹੁਤ ਜ਼ਬਰਦਸਤ ਧਮਾਕਾ ਹੋਇਆ ਜਿਸ ਨਾਲ ਰੇਸਟੌਰੈਂਟ ਵਿਚ ਮੌਜੂਦ 15 ਲੋਕ ਜ਼ਖ਼ਮੀ ਹੋ ਗਏ ਹਨ। ਜ਼ਖਮੀ ਹੋਏ ਇਨ੍ਹਾਂ 15 ਲੋਕਾਂ ਵਿਚੋਂ 3 ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਰੇ ਇਲਾਜ਼ ਨਜ਼ਦੀਕ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ।

canadacanada

ਇਸ ਧਮਾਕੇ ਤੋਂ ਬਾਅਦ  ਓਨਟੈਰੀਓ ਸੂਬੇ ਦੀ ਮਿਸੀਸਾਗਾ ਪੁਲਿਸ ਨੂੰ ਦੋ ਸ਼ੱਕੀ ਲੋਕਾਂ ਦੀ ਤਲਾਸ਼ ਹੈ,ਜਿਨ੍ਹਾਂ 'ਤੇ ਪੁਲਿਸ ਨੂੰ ਰੇਸਟੌਰੈਂਟ ਵਿਚ ਬੰਬ ਰੱਖਣ ਦਾ ਸ਼ੱਕ ਹੈ |ਬੰਬ ਧਮਕਾ ਹੋਣ ਤੋਂ ਬਾਅਦ ਇਹ ਦੋਵੇਂ ਲੋਕ ਫਰਾਰ ਹੋ ਗਏ | ਐਮਰਜੈਂਸੀ ਸਰਵਿਸ ਮੁਤਾਬਿਕ ਰੈਸਟੋਰੈਂਟ ਦੀ ਇਮਾਰਤ ਨੂੰ ਕਿਸੇ ਤਰੀਕੇ ਨਾਲ ਨੁਕਸਾਨ ਨਹੀਂ ਪਹੁੰਚਿਆ ਹੈ।ਪੀਲ ਰਿਜ਼ਨਲ ਪੁਲਿਸ ਨੇ ਦੋਵਾਂ ਸੱਕੀ ਵਿਅਕਤੀਆਂ ਦਾ ਹੁਲੀਆ ਅਤੇ ਉਨ੍ਹਾਂ ਵੱਲੋਂ ਪਾਏ ਕੱਪੜੇ ਦੀ ਪਛਾਣ ਜਨਤਕ ਕੀਤੀ ਹੈ। ਪੁਲਿਸ ਵੱਲੋਂ ਦੋਵਾਂ ਦੀ ਉਮਰ 20 ਸਾਲਾਂ ਦੇ ਕਰੀਬ ਦੱਸੀ ਗਈ ਹੈ ਅਤੇ ਇਨ੍ਹਾਂ ਦੋਹਾਂ ਨੇ ਮੂੰਹ ਢਕੇ ਹੋਏ ਸਨ ਅਤੇ ਬੇਸਬਾਲ ਵਾਲੀਆਂ ਟੋਪੀਆਂ ਪਾਈਆਂ ਹੋਈਆਂ ਸਨ। ਪੁਲਿਸ ਸ਼ੱਕੀਆਂ ਦੀ ਪਛਾਣ ਦੇ ਲਈ ਆਮ ਲੋਕਾਂ ਦੀ ਮਦਦ ਲੈ ਰਹੀ ਹੈ।

canada canada

Location: Canada, Ontario, Mississauga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement