
ਅਮਰੀਕਾ ਕੋਰੋਨਾ ਵਾਇਰਸ ਦੇ ਭਿਆਨਕ ਦੁਖਾਂਤ ਦਾ ਸਾਹਮਣਾ ਕਰ ਰਿਹਾ ਹੈ।
ਵਾਸ਼ਿੰਗਟਨ: ਅਮਰੀਕਾ ਕੋਰੋਨਾ ਵਾਇਰਸ ਦੇ ਭਿਆਨਕ ਦੁਖਾਂਤ ਦਾ ਸਾਹਮਣਾ ਕਰ ਰਿਹਾ ਹੈ। ਦੁਨੀਆ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਸੰਕਰਮਤ ਅਮਰੀਕਾ ਵਿਚ ਹਨ ਤੇ ਅਮਰੀਕਾ ਵਿਚ ਹੀ ਜ਼ਿਆਦਾਤਰ ਲੋਕਾਂ ਦੀ ਮੌਤ ਹੋਈ ਹੈ। ਇੱਥੇ ਕੋਰੋਨਾ ਨਾਲ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਹੁਣ ਇਕ ਲੱਖ ਦੇ ਨੇੜੇ ਪਹੁੰਚ ਰਹੀ ਹੈ।
Photo
ਅਜਿਹੀ ਸਥਿਤੀ ਵਿਚ ਅਖਬਾਰ ਨਿਊਯਾਰਕ ਟਾਈਮਜ਼ ਨੇ ਆਪਣੇ ਪਹਿਲੇ ਪੰਨੇ ਦੀ ਪੂਰੀ ਜਗ੍ਹਾ ਵਿਚ ਕੋਰੋਨਾ ਮ੍ਰਿਤਕਾਂ ਦੇ ਨਾਂ ਛਾਪੇ। ਅਖਬਾਰ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਗਈ ਹੈ। ਅਖ਼ਬਾਰ ਨੇ 24 ਮਈ ਦੇ ਐਡੀਸ਼ਨ ਵਿਚ ਨਾ ਸਿਰਫ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਨਾਂਅ ਛਾਪੇ ਬਲਕਿ ਹਰੇਕ ਵਿਅਕਤੀ ਬਾਰੇ ਇਕ ਵਾਕ ਵਿਚ ਜਾਣਕਾਰੀ ਵੀ ਦਿੱਤੀ ਕਿ ਉਹ ਕਿਉਂ ਖਾਸ ਸੀ।
Photo
ਅਮਰੀਕਾ ਵਿਚ ਕੋਰੋਨਾ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 16 ਲੱਖ 43 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ। ਹੁਣ ਤੱਕ ਘੱਟੋ ਘੱਟ 97,722 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਅਖ਼ਬਾਰ ਵਿਚ ਨਾਮ ਪ੍ਰਕਾਸ਼ਿਤ ਕਰਨ ਦੇ ਨਾਲ-ਨਾਲ ਲਿਖਿਆ ਕਿ ਅਮਰੀਕਾ ਵਿਚ ਕੋਰੋਨਾ ਨਾਲ ਜੋ ਨੁਕਸਾਨ ਹੋਇਆ ਹੈ, ਉਸ ਦਾ ਸਿਰਫ ਸੰਖਿਆ ਦੇ ਜ਼ਰੀਏ ਮੁਲਾਂਕਣ ਨਹੀਂ ਕੀਤਾ ਜਾ ਸਕਦਾ, ਇਕ ਹਜ਼ਾਰ ਲੋਕ ਪੂਰੀ ਗਿਣਤੀ ਦੇ ਇਕ ਫੀਸਦੀ ਹੋਏ।
Photo
ਅਮਰੀਕਾ ਦਾ ਨਿਊਯਾਰਕ ਸੂਬਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਸਿਰਫ ਨਿਊਯਾਰਕ ਵਿਚ ਕੋਰੋਨਾ ਦੇ 3 ਲੱਖ 71 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਨਿਊਯਾਰਕ ਵਿਚ ਕੋਰੋਨਾ ਨਾਲ 29 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ।
Photo
ਉੱਥੇ ਹੀ ਨਿਊਜਰਸੀ ਵਿਚ 11 ਹਜ਼ਾਰ ਤੋਂ ਜ਼ਿਆਦਾ, ਮੈਸੇਚਿਉਸੇਟਸ ਵਿਚ 6 ਹਜ਼ਾਰ ਤੋਂ ਜ਼ਿਆਦਾ ਅਤੇ ਮਿਸ਼ੀਗਨ ਵਿਚ 5 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀਆਂ ਮੌਤਾਂ ਹੋਈਆਂ ਹਨ। ਪੂਰੀ ਦੁਨੀਆ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 54 ਲੱਖ 10 ਹਜ਼ਾਰ ਪਹੁੰਚ ਚੁੱਕੀ ਹੈ। ਦੁਨੀਆ ਵਿਚ 3 ਲੱਖ 45 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।