ਆਸਟ੍ਰੇਲੀਆ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਨੇੜਲੀਆਂ ਇਮਾਰਤਾਂ ਨੂੰ ਕਰਵਾਇਆ ਗਿਆ ਖਾਲੀ

By : GAGANDEEP

Published : May 25, 2023, 5:01 pm IST
Updated : May 25, 2023, 5:01 pm IST
SHARE ARTICLE
photo
photo

ਆਵਾਜਾਈ ਹੋਈ ਠੱਪ

 

ਸਿਡਨੀ: ਆਸਟ੍ਰੇਲੀਆ ਦੇ ਸਿਡਨੀ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ਨਾਲ ਸੱਤ ਮੰਜ਼ਿਲਾ ਇਮਾਰਤ ਦੇ ਡਿੱਗਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਨਾਲ ਹੀ ਅੱਗ ਆਲੇ-ਦੁਆਲੇ ਦੀਆਂ ਇਮਾਰਤਾਂ ਤੱਕ ਫੈਲਣ ਦਾ ਖਦਸ਼ਾ ਹੈ।

ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਆਸਪਾਸ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਹੈ ਅਤੇ ਸੜਕਾਂ 'ਤੇ ਆਵਾਜਾਈ ਵੀ ਰੋਕ ਦਿਤੀ ਗਈ ਹੈ| ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਡੀ ਗਿਣਤੀ 'ਚ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ। ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਜਾਣਕਾਰੀ ਅਨੁਸਾਰ ਸਿਡਨੀ ਦੇ ਸਰੀ ਹਿਲਸ ਇਲਾਕੇ ਦੇ ਰੈਂਡਲ ਸਟਰੀਟ 'ਚ ਅੱਗ ਲੱਗੀ, ਉਹ ਸਿਡਨੀ ਦੇ ਸੈਂਟਰਲ ਸਟੇਸ਼ਨ ਦੇ ਕੋਲ ਹੈ। ਅੱਗ ਕਾਰਨ ਇਮਾਰਤ ਦੇ ਸੜਦੇ ਹਿੱਸੇ ਸੜਕ 'ਤੇ ਡਿੱਗ ਰਹੇ ਹਨ। ਇਸ ਕਾਰਨ ਰੈਂਡਲ ਸਟਰੀਟ 'ਤੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਇਮਾਰਤ 'ਚ ਅੱਗ ਲੱਗੀ ਉਸ ਦੇ ਆਲੇ-ਦੁਆਲੇ ਕਈ ਰਿਹਾਇਸ਼ੀ ਇਮਾਰਤਾਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅੱਗ ਹੋਰ ਇਮਾਰਤਾਂ ਤੱਕ ਵੀ ਫੈਲਣ ਦਾ ਖਦਸ਼ਾ ਹੈ। ਮੌਕੇ 'ਤੇ 100 ਤੋਂ ਵੱਧ ਫਾਇਰ ਫਾਈਟਰਜ਼ ਅਤੇ 20 ਫਾਇਰ ਇੰਜਣ ਮੌਜੂਦ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement