
ਪਾਕਿਸਤਾਨ ਨੇ ਭਾਰਤ ਦੇ ਉਸ ਦਾਅਵੇ ਨੂੰ ਸਿਰਿਓਂ ਖ਼ਾਰਜ ਕਰ ਦਿਤਾ ਹੈ ਜਿਸ ਵਿਚ ਭਾਰਤ ਨੇ ਪਾਕਿਸਤਾਨ 'ਤੇ ਦੋਸ਼ ਲਗਾਇਆ ਹੈ ਕਿ ਉਸ ਦੇ ...
ਲਾਹੌਰ : ਪਾਕਿਸਤਾਨ ਨੇ ਭਾਰਤ ਦੇ ਉਸ ਦਾਅਵੇ ਨੂੰ ਸਿਰਿਓਂ ਖ਼ਾਰਜ ਕਰ ਦਿਤਾ ਹੈ ਜਿਸ ਵਿਚ ਭਾਰਤ ਨੇ ਪਾਕਿਸਤਾਨ 'ਤੇ ਦੋਸ਼ ਲਗਾਇਆ ਹੈ ਕਿ ਉਸ ਦੇ ਅਧਿਕਾਰੀਆਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਗੁਰਦੁਆਰਾ ਪੰਜਾ ਸਾਹਿਬ ਵਿਚ ਦਾਖ਼ਲ ਹੋਣ ਤੋਂ ਰੋਕ ਦਿਤਾ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਸ ਦੇ ਅਧਿਕਾਰੀਆਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਨਹੀਂ ਰੋਕਿਆ ਬਲਕਿ ਸਿੱਖਾਂ ਦੇ ਵਿਰੋਧ ਕਾਰਨ ਭਾਰਤੀ ਹਾਈ ਕਮਿਸ਼ਨ ਅਜੈ ਬਿਸਾਰੀਆਂ ਗੁਰਦੁਆਰਾ ਸਾਹਿਬ ਵਿਚ ਨਹੀਂ ਜਾ ਸਕੇ।
indian ambessdor ajay bisariaਦਸ ਦਈਏ ਕਿ ਵਿਵਾਦਤ ਫ਼ਿਲਮ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਿੱਖਾਂ ਨੇ ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨ ਨੂੰ ਇਕ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਨਹੀਂ ਹੋਣ ਦਿਤਾ ਸੀ। ਇਕ ਮੀਡੀਆ ਰਿਪੋਰਟ ਵਿਚ ਅਜਿਹਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਨਵੀਂ ਦਿੱਲੀ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੂੰ ਸੰਮਨ ਭੇਜਿਆ ਅਤੇ ਭਾਰਤੀ ਮਿਸ਼ਨ ਦੇ ਅਧਿਕਾਰੀਆਂ ਨੂੰ ਵਣਜ ਦੂਤਘਰ ਸਬੰਧੀ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਪਾਲਣ ਨਾ ਕਰਨ ਦੇਣ ਤੋਂ ਰੋਕਣ ਨੂੰ ਲੈ ਕੇ ਵਿਰੋਧ ਜਤਾਇਆ।
indian ambessdor ajay bisariaਐਕਸਪ੍ਰੈੱਸ ਟ੍ਰਿਬਿਊਨ ਨੇ ਖ਼ਬਰ ਦਿਤੀ ਹੈ ਕਿ ਅਜੈ ਬਿਸਾਰੀਆ ਅਤੇ ਉਨ੍ਹਾਂ ਦੀ ਪਤਨੀ ਇੱਥੇ ਹਸਨ ਅਬਦਾਲ ਵਿਚ ਗੁਰਦੁਆਰਾ ਪੰਜਾ ਸਾਹਿਬ ਵਿਚ ਅਰਦਾਸ ਕਰਨਾ ਚਾਹੁੰਦੇ ਸਨ ਅਤੇ ਇੱਥੇ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਮਿਲਣਾ ਚਾਹੁੰਦੇ ਸਨ ਪਰ ਵਿਵਾਦਤ ਬਾਲੀਵੁੱਡ ਫ਼ਿਲਮ ਨਾਨਕ ਸ਼ਾਹ ਫ਼ਕੀਰ ਨੂੰ ਲੈ ਕੇ ਵਿਰੋਧ ਕਰ ਰਹੇ ਸਿੱਖਾਂ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਨਹੀਂ ਹੋਣ ਦਿਤਾ। ਇਹੀ ਨਹੀਂ ਉਨ੍ਹਾਂ ਨੇ ਸਿੱਖਾਂ 'ਤੇ ਬਦਸਲੂਕੀ ਕਰਨ ਦਾ ਵੀ ਦੋਸ਼ ਲਗਾਇਆ।
ਜਾਣਕਾਰੀ ਲਈ ਦਸ ਦਈਏ ਕਿ ਬਿਸਾਰੀਆ ਨੂੰ ਅਪ੍ਰੈਲ ਵਿਚ ਵੀ ਗੁਰਦੁਆਰਾ ਪੰਜਾ ਸਾਹਿਬ ਵਿਚ ਦਰਸ਼ਨ ਕਰਨ ਤੋਂ ਰੋਕਿਆ ਗਿਆ ਸੀ।
indian ambessdor ajay bisariaਉਸ ਸਮੇਂ ਉਨ੍ਹਾਂ ਨੂੰ ਇਵੈਕਵੀ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸੱਦਾ ਦਿਤਾ ਗਿਆ ਸੀ। ਪਾਕਿਸਤਾਨੀ ਅਥਾਰਟੀ ਨੇ ਇਸ ਦੇ ਪਿੱਛੇ ਸੁਰੱਖਿਆ ਕਾਰਨਾਂ ਨੂੰ ਜ਼ਿੰਮੇਵਾਰ ਦਸਿਆ ਹੈ। ਪਾਕਿਸਤਾਨ ਦੀ ਇਸ ਹਰਕਤ 'ਤੇ ਭਾਰਤ ਨੇ ਸਖ਼ਤ ਵਿਰੋਧ ਜਤਾਇਆ ਹੈ। ਭਾਰਤ ਨੇ ਪਾਕਿਸਤਾਨ ਦੇ ਉਪ ਹਾਈ ਕਮਿਸ਼ਨ ਨੂੰ ਸੰਮਨ ਜਾਰੀ ਕਰਕੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਪਾਕਿਸਤਾਨ ਨੇ 1992 ਕੋਡ ਆਫ਼ ਕੰਡਕਟ ਦੇ ਤਹਿਤ ਇਨ੍ਹਾਂ ਮਾਮਲਿਆਂ ਨੂੰ ਸੁਲਝਾਉਣ ਲਈ ਹਾਮੀ ਭਰੀ ਸੀ। ਇਸ ਮਾਮਲੇ ਵਿਚ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਟਵੀਟ ਕਰਕੇ ਕਿਹਾ ਹੈ, ਸਿੱਖ ਸ਼ਰਧਾਲੂ ਭਾਰਤ ਵਿਚ ਦੁਰਵਿਵਹਾਰ ਅਤੇ ਵਿਵਾਦਤ ਫਿਲਮ ਦੇ ਰਿਲੀਜ਼ ਵਿਰੁਧ ਪ੍ਰਦਰਸ਼ਨ ਕਰ ਰਹੇ ਸਨ।
indian ambessdor ajay bisariaਭਾਰਤੀ ਹਾਈ ਕਮਿਸ਼ਨ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਨੇ ਖ਼ੁਦ ਨੇ ਅਪਣੀ ਯਾਤਰਾ ਰੱਦ ਕਰਨ ਦੀ ਸਹਿਮਤੀ ਦਿਤੀ। ਉਧਰ ਸਨਿਚਰਵਾਰ ਨੂੰ ਵਿਦੇਸ਼ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਦਸਿਆ ਕਿ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਮਾਮਲੇ ਵਿਚ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਪਾਕਿਸਤਾਨ ਦੇ ਉਪ ਹਾਈ ਕਮਿਸ਼ਨ ਸੱਯਦ ਹੈਦਰ ਸ਼ਾਹ ਨੂੰ ਸੰਮਨ ਵੀ ਕੀਤਾ ਗਿਆ ਹੈ।