ਸਿੱਖ ਜਥੇ ਨੇ ਮਹਿਮਾਨ ਨਿਵਾਜ਼ੀ ਲਈ ਕੀਤਾ ਪਾਕਿਸਤਾਨੀਆਂ ਦਾ ਧੰਨਵਾਦ
Published : Jun 25, 2018, 11:11 am IST
Updated : Jun 25, 2018, 11:11 am IST
SHARE ARTICLE
indian sikh in pakistanis
indian sikh in pakistanis

ਖਾਲੜਾ ਮਿਸ਼ਨ ਸਮੂਹ ਦੇ ਪਾਰਟੀ ਨੇਤਾ ਸਰਦਾਰ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਉਨ੍ਹਾਂ ਦੇ ਅਧਿਆਤਮਕ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਧਰਤੀ ਹੈ...

ਲਾਹੌਰ : ਖਾਲੜਾ ਮਿਸ਼ਨ ਸਮੂਹ ਦੇ ਪਾਰਟੀ ਨੇਤਾ ਸਰਦਾਰ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਉਨ੍ਹਾਂ ਦੇ ਅਧਿਆਤਮਕ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਧਰਤੀ ਹੈ ਅਤੇ ਉਹ ਇੱਥੇ ਪਹੁੰਚਣ 'ਤੇ ਮਨ ਦੀ ਸ਼ਾਂਤੀ ਮਹਿਸੂਸ ਕਰਦੇ ਹਨ। ਦਰਸ਼ਨ ਸਿੰਘ ਅਪਣੇ ਸਮੂਹ ਦੇ ਮੈਂਬਰਾਂ ਦੇ ਨਾਲ ਧਾਰਮਿਕ ਯਾਤਰਾ ਕਰਨ ਲਈ ਭਾਰਤ ਤੋਂ ਪਾਕਿਸਤਾਨ ਆਏ ਹਨ। ਉਨ੍ਹਾਂ ਦਾ ਮੰਨਣਾ ਸੀ ਕਿ ਉਹ ਅਤੇ ਉਨ੍ਹਾਂ ਦੇ ਜਥੇ ਦੇ ਮੈਂਬਰਾਂ ਨੂੰ ਪਾਕਿਸਤਾਨ ਵਿਚ ਪਿਆਰ ਅਤੇ ਸਨਮਾਨ ਮਿਲਿਆ ਹੈ, ਜਿਸ ਦੇ ਲਈ ਉਹ ਪਾਕਿਸਤਾਨ ਦੇ ਲੋਕਾਂ ਅਤੇ ਵਿਸ਼ੇਸ਼ ਕਰ ਕੇ ਇਵਾਕਿਊ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਅਹੁਦੇਦਾਰਾਂ ਦੇ ਧੰਨਵਾਦੀ ਹਨ।  

indian sikh in pakistanindian sikh in pakistanਉਨ੍ਹਾਂ ਕਿਹਾ ਕਿ ਪਾਕਿਸਤਾਨ ਘੱਟ ਗਿਣਤੀਆਂ ਦੇ ਅਧਿਕਾਰਾਂ ਦਾ ਦੇਸ਼ ਹੈ ਅਤੇ ਸਿੱਖਾਂ ਨੂੰ ਇੱਥੇ ਚੰਗੀ ਰਿਹਾਇਸ਼, ਸੁਰੱਖਿਆ ਅਤੇ ਸਨਮਾਨ ਮਿਲ ਰਿਹਾ ਹੈ। ਉਨ੍ਹਾਂ ਨੇ ਸਿੱਖ ਸਮਾਜ ਵਿਚ ਕਿਸੇ ਤਰ੍ਹਾਂ ਦੀ ਵੰਡ ਹੋਣ ਦੀ ਖ਼ਬਰ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਅਸੀਂ ਇਕਜੁੱਟ ਹਾਂ ਅਤੇ ਇਵੇਂ ਹੀ ਰਹਾਂਗੇ। ਇਸ ਮੌਕੇ ਬੋਲਦੇ ਹੋਏ ਬੋਰਡ ਦੇ ਸਕੱਤਰ ਤਾਰਿਕ ਵਾਜ਼ੀਰ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਦਿਲ ਤੋਂ ਸਿੱਖ ਸਮਾਜ ਦੀ ਸੇਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਾਂ ਦੀ ਸੇਵਾ ਕਰ ਰਹੇ ਹਨ ਕਿਉਂਕਿ ਇਹ ਉਨ੍ਹਾਂ ਦਾ ਧਾਰਮਿਕ ਅਤੇ ਸੰਵਿਧਾਨਕ ਕਰਤੱਵ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਜਥਾ ਦੋ ਦਿਨਾਂ ਤਕ ਨਨਕਾਣਾ ਸਾਹਿਬ ਵਿਚ ਰਹੇਗਾ ਅਤੇ ਫਿਰ ਲਾਹੌਰ ਜਾਵੇਗਾ।

indian sikh in pakistanindian sikh in pakistanਦਸ ਦਈਏ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 179ਵੀਂ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਮਨਾਉਣ ਅਤੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਭਾਰਤ ਤੋਂ 266 ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ (ਧਰਮ ਪ੍ਰਚਾਰ ਕਮੇਟੀ) ਬਲਵਿੰਦਰ ਸਿੰਘ ਜੌੜਾਸਿੰਘਾ ਦੀ ਅਗਵਾਈ ਹੇਠ ਪਾਕਿਸਤਾਨ ਗਿਆ ਹੋਇਆ ਹੈ।

indian sikh in pakistanindian sikh in pakistanਪਾਕਿਸਤਾਨ ਲਈ ਰਵਾਨਾ ਹੋਏ ਸਿੱਖ ਜਥੇ ਵਿੱਚ ਸ਼੍ਰੋਮਣੀ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਕਮੇਟੀ ਤੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ ਸ਼ਰਧਾਲੂਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਡਿਪਟੀ ਪਾਰਟੀ ਲੀਡਰ ਵਰਿੰਦਰ ਸਿੰਘ ਠਰੂ, ਖਾਲੜਾ ਮਿਸ਼ਨ ਕਮੇਟੀ ਦੇ ਪਾਰਟੀ ਲੀਡਰ ਦਰਸ਼ਨ ਸਿੰਘ ਰੌਸ਼ਨਵਾਲਾ, ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪਾਰਟੀ ਲੀਡਰ ਗੁਰਮੁੱਖ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਾਰਟੀ ਲੀਡਰ ਜਗਮੋਹਨ ਸਿੰਘ ਤੋਂ ਇਲਾਵਾ ਹਜ਼ੂਰੀ ਰਾਗੀ ਜਥਾ ਦਰਬਾਰ ਸਾਹਿਬ ਆਦਿ ਸ਼ਾਮਲ ਸਨ।

indian sikh in pakistanindian sikh in pakistan ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ (ਪਾਕਿਸਤਾਨ) ਵਿਖੇ ਮਨਾਉਣ ਅਤੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ 10 ਦਿਨਾਂ ਦੀ ਯਾਤਰਾ ਲਈ ਪਾਕਿਸਤਾਨ ਗਿਆ ਹੋਇਆ ਹੈ।  ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਭਾਰਤੀ ਸਿੱਖ ਜਥਾ ਕੁੱਝ ਦਿਨ ਪਹਿਲਾਂ ਪਾਕਿਸਤਾਨ ਦੇ ਰੇਲਵੇ ਸਟੇਸ਼ਨ ਵਾਹਗਾ ਤੋਂ ਲਾਹੌਰ ਰਸਤੇ ਹੁੰਦਾ ਹੋਇਆ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਰਾਵਲਪਿੰਡੀ ਪਹੁੰਚਿਆ ਸੀ।

indian sikh in pakistanindian sikh in pakistanਇਸ ਮਗਰੋਂ ਜਥਾ 23 ਜੂਨ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਪਹੁੰਚਿਆ ਸੀ, ਉੱਥੋਂ ਦੇ ਸਥਾਨਕ ਗੁਰਦੁਆਰਿਆਂ ਤੇ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਦੇ ਦਰਸ਼ਨ ਕਰਕੇ 26 ਜੂਨ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਸਮਾਧ ਵਿਖੇ 27 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 28 ਜੂਨ ਨੂੰ ਜਥਾ ਗੁਰਦੁਆਰਾ ਕਰਤਾਰਪੁਰ ਸਾਹਿਬ (ਨਾਰੋਵਾਲ) ਅਤੇ ਗੁਰਦੁਆਰਾ ਰੋੜੀ ਸਾਹਿਬ (ਐਮਨਾਬਾਦ) ਦੇ ਦਰਸ਼ਨ ਕਰਨ ਮਗਰੋਂ ਵਾਪਸ ਲਾਹੌਰ ਆਵੇਗਾ। 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪੈਣਗੇ।

indian sikh in pakistanindian sikh in pakistanਬਰਸੀ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਹੋਵੇਗਾ। ਭਾਰਤੀ ਸਿੱਖ ਅਧਿਕਾਰੀਆਂ ਨੇ ਦਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੇ ਪੱਧਰ 'ਤੇ ਹੋਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਔਕਾਫ਼ ਬੋਰਡ ਅਤੇ ਪਾਕਿਸਤਾਨ ਸਰਕਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਭਾਰਤੀ ਸਿੱਖ ਜਥਾ 10 ਦਿਨਾਂ ਦੀ ਯਾਤਰਾ ਮਗਰੋਂ 30 ਜੂਨ ਨੂੰ ਲਾਹੌਰ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀਂ ਵਤਨ ਪਰਤੇਗਾ।

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement