Pakistan News: ਪਾਕਿਸਤਾਨ ਭਾਰਤ ਨਾਲ ਅਰਥਪੂਰਨ ਗੱਲਬਾਤ ਲਈ ਤਿਆਰ ਹੈ: PM ਸ਼ਾਹਬਾਜ਼ ਸ਼ਰੀਫ਼
Published : Jun 25, 2025, 3:19 pm IST
Updated : Jun 25, 2025, 3:19 pm IST
SHARE ARTICLE
PM Shahbaz Sharif
PM Shahbaz Sharif

ਸ਼ਰੀਫ਼ ਨੇ ਮੰਗਲਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ।

Pakistan News: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਸਾਰੇ ਲੰਬਿਤ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ "ਅਰਥਪੂਰਨ ਗੱਲਬਾਤ" ਲਈ ਤਿਆਰ ਹੈ।

ਸ਼ਰੀਫ਼ ਨੇ ਮੰਗਲਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ। ਇਹ ਗੱਲਬਾਤ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਤੋਂ ਲਗਭਗ ਦੋ ਮਹੀਨੇ ਬਾਅਦ ਹੋਈ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।

ਰੇਡੀਓ ਪਾਕਿਸਤਾਨ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼ਰੀਫ਼ ਨੇ ਗੱਲਬਾਤ ਦੌਰਾਨ ਕਿਹਾ ਕਿ "ਪਾਕਿਸਤਾਨ ਜੰਮੂ-ਕਸ਼ਮੀਰ, ਪਾਣੀ, ਵਪਾਰ ਅਤੇ ਅੱਤਵਾਦ ਸਮੇਤ ਸਾਰੇ ਲੰਬਿਤ ਮੁੱਦਿਆਂ 'ਤੇ ਭਾਰਤ ਨਾਲ ਅਰਥਪੂਰਨ ਗੱਲਬਾਤ ਕਰਨ ਲਈ ਤਿਆਰ ਹੈ।"

 ਇਸ ਦੌਰਾਨ, ਸ਼ਰੀਫ਼ ਅਤੇ ਸਾਊਦੀ ਨੇਤਾ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਵਿਕਾਸ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪਹਿਲਗਾਮ ਅਤਿਵਾਦੀ ਹਮਲੇ ਤੋਂ ਤੁਰੰਤ ਬਾਅਦ, ਭਾਰਤ ਨੇ 1960 ਦੇ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ ਅਤੇ ਪਾਕਿਸਤਾਨ ਨਾਲ ਸਾਰੀਆਂ ਵਪਾਰਕ ਗਤੀਵਿਧੀਆਂ ਨੂੰ ਰੋਕਣ ਵਰਗੇ ਕਦਮ ਚੁੱਕੇ। ਭਾਰਤ ਨੇ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿੱਚ 7​ਮਈ ਨੂੰ 'ਆਪ੍ਰੇਸ਼ਨ ਸਿੰਦੂਰ' ਵੀ ਸ਼ੁਰੂ ਕੀਤਾ, ਜਿਸ ਵਿੱਚ ਪਾਕਿਸਤਾਨੀ ਇਲਾਕਿਆਂ ਵਿੱਚ ਅਤਿਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। 

ਇਸ ਹਮਲੇ ਤੋਂ ਬਾਅਦ ਚਾਰ ਦਿਨਾਂ ਤੱਕ ਟਕਰਾਅ ਜਾਰੀ ਰਿਹਾ, ਜੋ ਕਿ 10 ਮਈ ਨੂੰ ਫ਼ੌਜੀ ਕਾਰਵਾਈ ਰੋਕਣ ਲਈ ਇੱਕ ਸਮਝੌਤਾ ਹੋਣ ਤੋਂ ਬਾਅਦ ਰੁਕ ਗਿਆ।
 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement