Islamabad News : ਆਮ ਲੋਕਾਂ ਨੂੰ ਵੱਡੀ ਰਾਹਤ,7 ਰੁਪਏ ਸਸਤਾ ਹੋਇਆ ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਵੀ ਵੱਡੀ ਕਟੌਤੀ

By : BALJINDERK

Published : Aug 25, 2024, 12:45 pm IST
Updated : Aug 25, 2024, 12:45 pm IST
SHARE ARTICLE
file photo
file photo

Islamabad News : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਗਿਰਾਵਟ ਕਾਰਨ ਪਾਕਿਸਤਾਨ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ

Islamabad News : ਰੋਜ਼ਾਨਾ ਵੱਧ ਰਹੀ ਮਹਿੰਗਾਈ ਤੋਂ ਆਮ ਲੋਕ ਚਿੰਤਤ ਹਨ। ਸੋਨੇ-ਚਾਂਦੀ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਹਰ ਰੋਜ਼ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅਜਿਹਾ ਹੀ ਹਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਹੈ, ਜਿਸ ਵਿੱਚ ਨਿੱਤ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਜੇਕਰ ਦੇਖਿਆ ਜਾਵੇ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ 'ਤੇ ਬਹੁਤ ਜ਼ਿਆਦਾ ਅਸਰ ਪੈਂਦਾ ਹੈ ਕਿਉਂਕਿ ਢੋਆ-ਢੁਆਈ ਕਾਰਨ ਸਾਮਾਨ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਆਉਂਦਾ ਹੈ। ਪਰ ਇਸ ਦੌਰਾਨ ਸਰਕਾਰ ਨੇ ਆਮ ਜਨਤਾ ਨੂੰ ਰਾਹਤ ਦੇਣ ਦਾ ਫੈਸਲਾ ਲੈਂਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਸਤੰਬਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਦਾ ਇਹ ਫੈਸਲਾ ਆਮ ਜਨਤਾ ਲਈ ਕਿਸੇ ਤੋਹਫੇ ਤੋਂ ਘੱਟ ਨਹੀਂ ਹੈ।

ਇਹ ਵੀ ਪੜੋ: Chandigarh News : ਚੰਡੀਗੜ੍ਹ ਤੋਂ ਸ਼ਿਫਟ ਹੋਏ ਨਰਸਿੰਗ ਹੋਮ, 1999 ਵਿੱਚ 28 ਸਨ, ਹੁਣ ਸਿਰਫ਼ 10

ਪਾਕਿਸਤਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿਚ 8.47 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ ਅਤੇ ਹਾਈ-ਸਪੀਡ ਡੀਜ਼ਲ (HSD) ਦੀ ਕੀਮਤ ਵਿਚ 6.70 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਤੋਂ ਬਾਅਦ ਹੁਣ ਹਾਈ ਸਪੀਡ ਡੀਜ਼ਲ ਦੀ ਨਵੀਂ ਕੀਮਤ 272 ਰੁਪਏ 77 ਪੈਸੇ ਹੋ ਗਈ ਹੈ। ਉਥੇ ਹੀ ਹੁਣ ਇਕ ਲੀਟਰ ਪੈਟਰੋਲ ਲਈ ਤੁਹਾਨੂੰ 260 ਰੁਪਏ 96 ਪੈਸੇ ਦੇਣੇ ਪੈਣਗੇ। ਪਾਕਿਸਤਾਨ ਦੇ ਆਜ਼ਾਦੀ ਦਿਵਸ ਤੋਂ ਪਹਿਲਾਂ ਮਿਲੇ ਇਸ ਤੋਹਫ਼ੇ ਨੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ। ਜੇਕਰ ਕਿਸੇ ਕੋਲ ਪੈਟਰੋਲ ਅਤੇ ਡੀਜ਼ਲ ਦੋਵੇਂ ਵਾਹਨ ਹਨ ਤਾਂ ਉਸ ਨੂੰ 16 ਰੁਪਏ ਘੱਟ ਦੇਣੇ ਪੈਣਗੇ। ਅਜਿਹੇ 'ਚ ਆਮ ਆਦਮੀ ਲਈ ਇਹ ਵੱਡੀ ਰਾਹਤ ਹੈ।

ਇਹ ਵੀ ਪੜੋ:Jalandhar News : ਪੁਲਿਸ ਨੇ 3 ਰਾਜਾਂ ਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, 61 ਘੁਟਾਲਿਆਂ ਕਰਦੇ ਹੋਏ 19 ਖਾਤੇ ਕੀਤੇ ਜ਼ਬਤ

ਪਾਕਿਸਤਾਨ 'ਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਵਿੱਤ ਮੰਤਰਾਲੇ ਨੇ ਨਵੀਆਂ ਕੀਮਤਾਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਹੁਣ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਕਾਰਨ ਪਾਕਿਸਤਾਨ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਆਮ ਆਦਮੀ ਲਈ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਮੰਨਿਆ ਜਾ ਰਿਹਾ ਹੈ।

ਇਹ ਵੀ ਪੜੋ: Chandigarh News : ਵਿਦਿਆਰਥੀ ਆਗੂ 'ਤੇ ਹਮਲੇ ਦੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਸਮੇਤ ਦੋ ਖਿਲਾਫ ਦੋਸ਼ ਤੈਅ

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਹਰ 15 ਦਿਨਾਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀ ਹੈ। ਵਿੱਤ ਮੰਤਰਾਲਾ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਨਵੀਆਂ ਕੀਮਤਾਂ ਨੂੰ ਲੈ ਕੇ ਹੁਕਮ ਜਾਰੀ ਕਰਦਾ ਹੈ। ਹੁਣ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਪਾਕਿਸਤਾਨ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

(For more news apart from  diesel has become cheaper by Rs 7, petrol prices have also been reduced News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement