ਮੁੰਬਈ ਅਤਿਵਾਦੀ ਹਮਲੇ ਬਾਰੇ ਨਵਾਜ਼ ਸ਼ਰੀਫ ਨੂੰ ਸੰਮਨ ਜਾਰੀ
Published : Sep 25, 2018, 1:35 pm IST
Updated : Sep 25, 2018, 1:35 pm IST
SHARE ARTICLE
Nawaz Sharif
Nawaz Sharif

ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਲਾਹੌਰ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ 8 ਅਕਤੂਬਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਹੈ........

ਲਾਹੌਰ : ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਲਾਹੌਰ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ 8 ਅਕਤੂਬਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਪਟੀਸ਼ਨ 'ਚ ਸਾਬਕਾ ਪ੍ਰਧਾਨ ਮੰਤਰੀ 'ਤੇ ਇਸ ਗੱਲ ਦਾ ਦਾਅਵਾ ਕਰਨ ਲਈ ਕਾਰਵਾਈ ਦੀ ਮੰਗ ਕੀਤੀ ਹੈ ਕਿ 2008 'ਚ ਮੁੰਬਈ ਅੱਤਵਾਦੀ ਹਮਲੇ 'ਚ ਸ਼ਾਮਲ ਲੋਕ ਪਾਕਿਸਤਾਨ ਦੇ ਸਨ। ਸ਼ਰੀਫ ਨੇ ਮਈ 'ਚ 'ਡਾਨ' ਨੂੰ ਦਿਤੇ ਇਕ ਇੰਟਰਵਿਊ 'ਚ ਪਹਿਲੀ ਵਾਰ ਜਨਤਕ ਹੋ ਕੇ ਸਵੀਕਾਰ ਕੀਤਾ ਸੀ ਕਿ ਪਾਕਿਸਤਾਨ 'ਚ ਅੱਤਵਾਦੀ ਸੰਗਠਨ ਸਰਗਰਮ ਹਨ

ਤੇ ਉਨ੍ਹਾਂ ਨੇ ਨਾਨ-ਸਟੇਟ ਐਲੀਮੈਂਟਸ ਨੂੰ ਸਰਹੱਦ ਪਾਰ ਕਰਨ ਤੇ ਮੁੰਬਈ 'ਚ ਲੋਕਾਂ ਦਾ ਕਤਲ ਕਰਨ ਦੀ ਆਗਿਆ ਦਿਤੇ ਜਾਣ 'ਤੇ ਸਵਾਲ ਖੜ੍ਹੇ ਕੀਤੇ ਸਨ। ਇੰਟਰਵਿਊ 'ਚ ਉਨ੍ਹਾਂ ਨੇ ਮੁੰਬਈ ਅੱਤਵਾਦੀ ਹਮਲਿਆਂ ਦੀ ਸੁਣਵਾਈ ਲਟਕਣ ਦੀ ਵੀ ਨਿਖੇਧੀ ਕੀਤੀ ਸੀ। ਜੱਜ ਸਈਦ ਮਜ਼ਹਰ ਅਲੀ ਅਕਬਰ ਨਕਵੀ ਦੀ ਪ੍ਰਧਾਨਗੀ 'ਚ ਲਾਹੌਰ ਹਾਈ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ 'ਡਾਨ' ਦੇ ਪੱਤਰਕਾਰ ਸੀਰਿਲ ਅਲਮੀਡਾ ਨੂੰ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਹੈ ਤੇ ਉਨ੍ਹਾਂ ਦਾ ਨਾਂ ਐਗਜ਼ਿਟ ਕੰਟਰੋਲ ਲਿਸਟ 'ਚ ਵੀ ਪਾਉਣ ਲਈ ਕਿਹਾ ਹੈ।

ਅਦਾਲਤ ਦੇ ਇਕ ਅਧਿਕਾਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਜਸਟਿਸ ਨਕਵੀ ਨੇ ਅਲਮੀਡਾ ਦੇ ਅਦਾਲਤ 'ਚ ਪੇਸ਼ ਨਾ ਹੋਣ 'ਤੇ ਨਾਖੁਸ਼ੀ ਜ਼ਾਹਿਰ ਕੀਤੀ ਹੈ ਤੇ ਪੰਜਾਬ ਪੁਲਿਸ ਨੂੰ ਹੁਕਮ ਦਿਤਾ ਹੈ ਕਿ ਸੁਣਵਾਈ ਦੀ ਅਗਲੀ ਤਰੀਕ ਨੂੰ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ। ਜੱਜ ਨੇ ਸ਼ਰੀਫ ਨੂੰ 8 ਅਕਤੂਬਰ ਨੂੰ ਸੰਮਨ ਕਰਨ ਤੋਂ ਪਹਿਲਾਂ ਵੀ ਸ਼ਰੀਫ ਦੇ ਵਕੀਲ ਨਾਸਿਰ ਭੁੱਟਾ ਤੋਂ ਪੁੱਛਿਆ ਕਿ ਉਨ੍ਹਾਂ ਦੇ ਮੁਵੱਕਿਲ ਅਦਾਲਤ 'ਚ ਪੇਸ਼ ਕਿਉਂ ਨਹੀਂ ਹੋਏ।

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement