
ਪੀ.ਐੱਮ.ਮੋਦੀ ਤੇ ਟਰੰਪ ਨੂੰ ਰੋਕ ਕੇ ਬੱਚੇ ਨੇ ਲਈ ਸੈਲਫੀ
ਅਮਰੀਕਾ: ਅਮਰੀਕਾ ਵਿਚ ਹਾਓਡੀ ਮੋਦੀ ਪ੍ਰੋਗਰਾਮ ਦੌਰਾਨ ਹਜ਼ਾਰਾਂ ਭਾਰਤੀ-ਅਮਰੀਕੀ ਲੋਕਾਂ ਨੇ ਸ਼ਮੂਲੀਅਤ ਕੀਤੀ। ਉੱਥੇ ਹੀ ਪ੍ਰੋਗਰਾਮ ‘ਚ ਕੁਝ ਲੋਕ ਅਜਿਹੇ ਵੀ ਸਨ ਜੋ ਰਾਤੋਂ ਰਾਤ ਸਟਾਰ ਬਣ ਗਏ। ਦਰਅਸਲ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਸਟੇਜ ਵੱਲ ਆ ਰਹੇ ਸੀ ਤਾਂ ਹਰ ਕੋਈ ਉਨ੍ਹਾਂ ਦੇ ਸਵਾਗਤ ਵਿਚ ਖੜ੍ਹਾ ਹੋ ਰਿਹਾ ਸੀ। ਇਸੇ ਦੌਰਾਨ ਸਾਰਿਆ ਦਾ ਧਿਆਨ ਇੱਕ ਬੱਚੇ ਵੱਲ ਗਿਆ।
Photo
ਭਾਰਤ ਦੇ ਬੱਚੇ ਸਾਤਵਿਕ ਹੇਗੜੇ ਨੇ ਟਰੰਪ ਅਤੇ ਮੋਦੀ ਦਾ ਰਸਤਾ ਰੋਕ ਲਿਆ ਅਤੇ ਉਨ੍ਹਾਂ ਨੂੰ ਆਪਣੇ ਨਾਲ ਸੈਲਫ਼ੀ ਲੈਣ ਲਈ ਕਿਹਾ ਜਿਸ ਤੋਂ ਬਾਅਦ ਪੀ.ਐਮ. ਮੋਦੀ ਅਤੇ ਡੋਨਲਡ ਟਰੰਪ ਬੱਚੇ ਦੇ ਨਾਲ ਆ ਖੜ੍ਹੇ ਹੋ ਕਿ ਤਸਵੀਰ ਖਿਚਵਾਈ।ਇੰਨਾਂ ਹੀ ਨਹੀਂ ਤਸਵੀਰ ਖਿਚਵਾਉਣ ਤੋਂ ਬਾਅਦ, ਬੱਚੇ ਨੇ ਡੋਨਲਡ ਟਰੰਪ ਨਾਲ ਹੱਥ ਵੀ ਮਿਲਾਇਆ।
Memorable moments from #HowdyModi when PM @narendramodi and @POTUS interacted with a group of youngsters. pic.twitter.com/8FFIqCDt41
— PMO India (@PMOIndia) September 23, 2019
ਜ਼ਿਕਰਯੋਗ ਹੈ ਕਿ ਇਸ ਵੀਡੀਓ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕਰਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਗਿਆ ਹੈ ਜਿਸ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕਰਕੇ ਕੁਮੈਟ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਅਮਰੀਕਾ ਦੇ ਟੈਕਸਾਸ ਸੂਬੇ ਦੇ ਹਿਊਸਟਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਐਤਵਾਰ ਨੂੰ ਪਹਿਲੀ ਵਾਰ ਇਕੱਠਿਆਂ ਸਟੇਜ ਸਾਂਝੀ ਕੀਤੀ ਗਈ।
ਦੋਵਾਂ ਨੇਤਾਵਾਂ ਨੇ ਹਿਊਸਟਨ ਦੇ ਐਨਆਰਜੀ ਸਟੇਡੀਅਮ ਵਿਚ 50,000 ਤੋਂ ਵੱਧ ਭਾਰਤੀ-ਅਮਰੀਕੀ ਨਾਗਰਿਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੌਕੇ ‘ਤੇ ਲੋਕਾਂ ਵਿਚ ਭਾਰੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ। ਉੱਥੇ ਹੀ ਪੀਐੱਮ ਮੋਦੀ ਅਤੇ ਟਰੰਪ ਨੇ ਭਾਰਤ ਤੇ ਅਮਰੀਕਾ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੱਸਿਆ ਤੇ ਕਿਹਾ ਕਿ ਬੀਤੇ ਸਾਲਾਂ ਤੋਂ ਦੋਵਾਂ ਦੇਸ਼ਾਂ ਦਰਮਿਆਨ ਰਿਸ਼ਤੇ ਹੋਰ ਮਜ਼ਬੂਤ ਹੋਏ ਹਨ ਅਤੇ ਇਸ ਮੈਗਾ ਈਵੈਂਟ 'ਤੇ ਸਾਰੀ ਦੁਨੀਆਂ ਨਜ਼ਰ ਰੱਖ ਰਹੀ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।