
Canada News : ਭਾਰਤੀ ਕੈਨੇਡਾ ਦਾ ਵੀਜ਼ਾ ਲੈ ਕੇ ਬਾਅਦ ਵਿਚ ਲਗਾਉਂਦੇ ਅਮਰੀਕਾ ਦੀ ਡੌਂਕੀ
Canada News : ਕੈਨੇਡਾ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਬੀਤੇ ਮਹੀਨਿਆਂ ਤੋਂ ਇੰਮੀਗੇਸ਼ਨ ਅਤੇ ਵੀਜ਼ਾ ਸਿਸਟਮ ਦੀਆਂ ਕਮਜ਼ੋਰੀਆਂ ਤੇ ਢਿੱਲਾਂ (ਜੋ 2015 ਤੋਂ ਉਨ੍ਹਾਂ ਨੇ ਆਪ ਹੀ ਸ਼ੁਰੂ ਕੀਤੀਆਂ ਸੀ) ਨੂੰ ਕੈਨੇਡਾ ਵਾਸੀ ਲੋਕਾਂ ਦਾ ਵਿਰੋਧ ਭਾਂਪਣ ਮਗਰੋਂ ਨੱਥਣ ਦਾ ਕੰਮ ਤੇਜ਼ ਕੀਤਾ ਹੋਇਆ ਹੈ । ਦੇਸ਼ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਕਿਹਾ ਹੈ ਕਿ ਬੀਤੇ ਮਹੀਨਿਆਂ ਦੌਰਾਨ ਸਿਸਟਮ ਦੀ ਘੋਖ ਕੀਤੀ ਜਾਂਦੀ ਰਹੀ ਹੈ ਤੇ ਵਿਦੇਸ਼ੀਆਂ ਦਾ ਵਹਾਅ ਘਟਾ ਕੇ ਕੈਨੇਡਾ ਦੇ ਹਿੱਤ ਵਿਚ ਸਿਸਟਮ ਦੇ ਬਦਲਾਅ ਲਾਗੂ ਕੀਤੇ ਜਾ ਰਹੇ ਹਨ ।
ਉਨ੍ਹਾਂ ਕਿਹਾ ਕਿ ਕੈਨੇਡਾ ਦੇ ਵੀਜ਼ਾ ਧਾਰਕਾਂ ਨੂੰ ਸਾਡੇ ਦੇਸ਼ ਨੂੰ ਜ਼ਮੀਨੀ ਸਰਹੱਦ ਰਾਹੀਂ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਵਿਚ ਵੜਨ ਦੇ ਇਕ ਸਾਧਨ ਵਜੋਂ ਵਰਤਣ ਨਹੀਂ ਦਿੱਤਾ ਜਾ ਸਕਦਾ । ਅਮਰੀਕਾ ਦੀ ਸਰਹੱਦ 'ਤੇ ਤਾਇਨਾਤ ਇੰਮੀਗ੍ਰੇਸ਼ਨ ਤੇ ਕਸਟਮਜ਼ ਅਧਿਕਾਰੀਆਂ ਵਲੋਂ ਬੀਤੇ ਸਾਲ ਦੇ ਅਕਤੂਬਰ ਮਹੀਨੇ ਤੋਂ ਅਗਸਤ 2024 ਤੱਕ ਬਿਨਾ ਵੀਜ਼ਾ ਤੋਂ ਦੇਸ਼ ਵਿੱਚ ਦਾਖਲ ਹੋ ਰਹੇ 21929 ਵਿਦੇਸ਼ੀਆਂ ਨੂੰ ਰੋਕਿਆ ਗਿਆ ਜਿਨ੍ਹਾਂ ਵਿਚ ਅੱਧੇ ਤੋਂ ਵੱਧ (12992) ਭਾਰਤ ਦੇ ਨਾਗਰਿਕ ਸਨ। ਇਹ ਵੀ ਕਿ ਇਨ੍ਹਾਂ ਵਿਚੋਂ 17810 ਵਿਅਕਤੀ ਕਿਊਬਕ ਰਾਹੀਂ ਨਿਊ ਯਾਰਕ' ਵੱਲ੍ਹ ਜਾਣ ਦੀ ਕੋਸ਼ਿਸ਼ ਵਿਚ ਅਧਿਕਾਰੀਆ ਦੇ ਹੱਥ ਆਏ ਸਨ। 2022 ਵਿਚ ਇਹ ਗਿਣਤੀ ਬਹੁਤ ਘੱਟ, 2238 ਸੀ । ਅਜਿਹੇ ਅੰਕੜਿਆਂ ਦੀ ਰੌਸ਼ਨੀ ਵਿਚ ਮੰਤਰੀ ਮਿੱਲਰ ਨੇ ਆਖਿਆ ਹੈ ਕਿ ਭਵਿੱਖ ਵਿਚ ਭਾਰਤ ਦੇ ਵੀਜ਼ਾ ਅਰਜੀਕਰਤਾਵਾਂ ਨੂੰ ਸਿਸਟਮ ਦੀਆਂ ਵੱਧ ਸਖਤੀਆਂ ਦਾ ਸਾਹਮਣਾ ਜਿੱਥੇ ਕੈਨੇਡਾ ਵਿਚ ਸ਼ਰਨ ਲੈਣ ਲਈ ਕਰਨਾ ਪੈ ਸਕਦਾ ਹੈ।
ਬੀਤੇ ਦੋ ਕੁ ਸਾਲਾਂ ਤੋਂ ਭਾਰਤੀਆਂ ਦੀ ਗਿਣਤੀ ਤੇਜੀ ਨਾਲ ਵਧੀ ਹੈ ਓਥੇ ਹੈਰਾਨਕੁੰਨ ਤੱਥ ਇਹ ਵੀ ਹੈ ਕਿ ਕੈਨੇਡਾ ਦੇ ਸਟੱਡੀ ਪਰਮਿਟ ਧਾਰਕਾਂ (ਵਿਸ਼ੇਸ਼ ਤੌਰ 'ਤੇ ਪੰਜਾਬੀਆਂ) ਵਲੋਂ ਧੜਾਧੜ ਰਫਿਊਜੀ ਕੇਸ ਅਪਲਾਈ ਕੀਤੇ ਗਏ ਹਨ।
(For more news apart from Congratulatory review of visa applications of Indians for Canadian visa - Minister News in Punjabi, stay tuned to Rozana Spokesman)