ਹੁਣ ਕੈਨੇਡਾ ਵਿਚ ਵੀ ਬਣਨ ਜਾ ਰਹੀ ਹੈ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸੜਕ
Published : Oct 25, 2019, 12:22 pm IST
Updated : Oct 25, 2019, 12:23 pm IST
SHARE ARTICLE
A Street in Brampton to be named after Guru Nanak Dev ji
A Street in Brampton to be named after Guru Nanak Dev ji

ਕੈਨੇਡੀਅਨ ਮਹਾਂਨਗਰ ਟੋਰਾਂਟੋ ਦੇ ਉੱਪਨਗਰ ਬਰੈਂਪਟਨ ’ਚ ਗੁਰੂ ਸਾਹਿਬ ਦੇ ਨਾਂਅ ਦੀ ਸੜਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਤੇ ਨਗਰ ਕੌਂਸਲਰ ...

ਟੋਰਾਂਟੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਦੀਆਂ ਤਿਆਰੀਆਂ ਸਿਰਫ਼ ਪੰਜਾਬ ’ਚ ਹੀ ਨਹੀਂ, ਸਗੋਂ ਸਮੁੱਚੇ ਵਿਸ਼ਵ ਦੇ ਕੋਨੇ–ਕੋਨੇ ’ਚ ਚੱਲ ਰਹੀਆਂ ਹਨ। ਇਸ ਮਾਮਲੇ ’ਚ ਵੱਡੀ ਤੇ ਤਾਜ਼ਾ ਮਿਸਾਲ ਕੈਨੇਡੀਅਨ ਸੂਬੇ ਉਨਟਾਰੀਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਦੀ ਦਿੱਤੀ ਜਾ ਸਕਦੀ ਹੈ, ਜਿਸ ਨੇ ਆਪਣੀ ਇੱਕ ਸੜਕ ਦਾ ਨਾਂਅ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਹੇਠ ਰੱਖਣ ਲਈ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ।

BramptonBrampton

ਕੈਨੇਡੀਅਨ ਮਹਾਂਨਗਰ ਟੋਰਾਂਟੋ ਦੇ ਉੱਪਨਗਰ ਬਰੈਂਪਟਨ ’ਚ ਗੁਰੂ ਸਾਹਿਬ ਦੇ ਨਾਂਅ ਦੀ ਸੜਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਤੇ ਨਗਰ ਕੌਂਸਲਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ। ਡਿਕਸੀ ਰੋਡ ਤੇ ਗ੍ਰੇਟ ਲੇਕਸ ਵਾਲੀ ਸੜਕ ਦੇ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਗੁਰੂ ਸਾਹਿਬ ਦਾ ਨਾਂਅ ਬਖ਼ਸ਼ਿਆ ਜਾਣਾ ਹੈ।

ਦਸਤਾਵੇਜ਼ਾਂ ’ਚ ਇਸ ਸੜਕ ਦਾ ਨਾਂਅ ‘ਗੁਰੂ ਨਾਨਕ ਸਟ੍ਰੀਟ’ ਜਾਂ ‘ਗੁਰੂ ਨਾਨਕ ਰੋਡ’ ਰਹੇਗਾ। ਗੁਰਪ੍ਰੀਤ ਢਿਲੋਂ ਨੇ ਦੱਸਿਆ ਕਿ ਬਰੈਂਪਟਨ ’ਚ ਵੱਡੀ ਗਿਣਤੀ ਵਿਚ ਸਿੱਖ ਰਹਿ ਰਹੇ ਹਨ। ਕੈਨੇਡਾ ਸਭਿਆਚਾਰਕ ਵਿਭਿੰਨਤਾ ਵਾਲੀ ਧਰਤੀ ਹੈ ਤੇ ਇੱਥੇ ਵੱਖੋ–ਵੱਖਰੇ ਧਰਮਾਂ, ਨਸਲਾਂ, ਜਾਤਾਂ ਅਤੇ ਪਿਛੋਕੜਾਂ ਦੇ ਲੋਕ ਪੂਰੀ ਏਕਤਾ ਤੇ ਆਪਸੀ ਪਿਆਰ ਨਾਲ ਰਹਿੰਦੇ ਹਨ।

ਢਿਲੋਂ ਨੇ ਦੱਸਿਆ ਕਿ ਹੁਣ 550ਵੇਂ ਪ੍ਰਕਾਸ਼ ਪੁਰਬ ਮੌਕੇ ਬਰੈਂਪਟਨ ਨਗਰ ਕੌਂਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਇੱਕ ਸੜਕ ਦਾ ਨਾਂਅ ’ਤੇ ਰੱਖਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਾਂਅ ਨਵੇਂ ਸਿਰੇ ਤੋਂ ਰੱਖਣ ਨੂੰ ਮਨਜ਼ੂਰੀ ਦੇਣ ਵਾਲੀ ਜ਼ਿਲਾ–ਪੱਧਰੀ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement