
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ ਜਾਨ ਗਵਾਉਣ ਵਾਲਿਆਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।
ਕਾਹਿਰਾ: ਮਿਸਰ ਦੇ ਨੀਲ ਡੈਲਟਾ ਖੇਤਰ ਵਿਚ ਮੰਗਲਵਾਰ ਨੂੰ ਇਕ ਟਰੱਕ ਅਤੇ ਇੱਕ ਮਿੰਨੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹਾਦਸੇ ਲਈ ਤੇਜ਼ ਰਫ਼ਤਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ ਜਾਨ ਗਵਾਉਣ ਵਾਲਿਆਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।
ਅਧਿਕਾਰੀਆਂ ਮੁਤਾਬਕ ਇਹ ਹਾਦਸਾ ਕਾਹਿਰਾ ਤੋਂ ਕਰੀਬ 150 ਕਿਲੋਮੀਟਰ ਦੂਰ ਡਾਕਾਹਿਲਾ ਸੂਬੇ 'ਚ ਹਾਈਵੇਅ 'ਤੇ ਵਾਪਰਿਆ। ਇਹ ਹਾਈਵੇ ਸੂਬਾਈ ਰਾਜਧਾਨੀ ਮਨਸੋਰਾ ਨੂੰ ਗਾਮਾਸਾ ਸ਼ਹਿਰ ਨਾਲ ਜੋੜਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ 'ਚ ਘੱਟੋ-ਘੱਟ 9 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।