
ਸੜਕਾਂ ਕਿਨਾਰੇ ਸੌਣ ਵਾਲੇ ਲੋਕਾਂ ਨੂੰ ਛਕਾਇਆ ਜਾਂਦੈ ਭੋਜਨ
ਮੈਲਬੌਰਨ( ਪਰਮਵੀਰ ਸਿੰਘ ਆਹਲੂਵਾਲੀਆ)- ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਖ਼ਾਲਸਾ ਫਾਊਂਡੇਸ਼ਨ ਆਸਟ੍ਰੇਲੀਆ ਨਾਂ ਦੀ ਸਿੱਖ ਸੰਸਥਾ ਬੇਘਰੇ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਿੱਖ ਸੰਸਥਾ ਵੱਲੋਂ ਹਰ ਐਤਵਾਰ ਨੂੰ ਵੱਡੇ ਪੱਧਰ 'ਤੇ ਅਜਿਹੇ ਲੋਕਾਂ ਨੂੰ ਭੋਜਨ ਛਕਾਇਆ ਜਾਂਦਾ ਹੈ।
Khalsa Foundation Australia
ਸੰਸਥਾ ਦੇ ਵਾਲੰਟੀਅਰ ਟਰੱਕ ਰਾਹੀਂ ਸਟਾਲ ਲਗਾ ਕੇ ਅਤੇ ਸ਼ਹਿਰ ਦੀਆਂ ਗਲੀਆਂ ਵਿਚ ਵੀ ਜਾ ਕੇ ਅਜਿਹੇ ਲੋਕਾਂ ਨੂੰ ਲੱਭਦੇ ਨੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਦਾ ਲੰਗਰ ਛਕਾਉਂਦੇ ਹਨ। ਖ਼ਾਲਸਾ ਫਾਊਂਡੇਸ਼ਨ ਆਸਟ੍ਰੇਲੀਆ ਦੇ ਵਾਲੰਟੀਅਰਾਂ ਵੱਲੋਂ ਦਿਨ ਵੇਲੇ ਖਾਣਾ ਤਿਆਰ ਕੀਤਾ ਜਾਂਦਾ ਹੈ ਪਰ ਸ਼ਾਮ ਹੁੰਦਿਆਂ ਹੀ ਸਾਰੇ ਵਾਲੰਟੀਅਰ ਖਾਣਾ ਲੈ ਕੇ ਉਨ੍ਹਾਂ ਲੋਕਾਂ ਦੀ ਤਲਾਸ਼ ਵਿਚ ਨਿਕਲ ਜਾਂਦੇ ਹਨ ਜੋ ਸੜਕਾਂ ਦੇ ਕਿਨਾਰੇ ਸੁੱਤੇ ਹੁੰਦੇ ਹਨ ਅਤੇ ਪੈਸੇ ਨਾ ਹੋਣ ਕਾਰਨ ਕਈ ਵਾਰ ਭੁੱਖੇ ਹੀ ਸੌਂ ਜਾਂਦੇ ਹਨ।
Khalsa Foundation Australia
ਬਾਬੇ ਨਾਨਕ ਦੀਆਂ ਸਿੱਖਿਆਵਾਂ ਨੂੰ ਆਧਾਰ ਬਣਾ ਕੇ ਚੱਲ ਰਹੀ ਇਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਲੰਗਰ ਛਕਾਇਆ ਜਾਂਦਾ ਹੈ। ਖ਼ਾਲਸਾ ਫਾਊਂਡੇਸ਼ਨ ਆਸਟ੍ਰੇਲੀਆ ਵੱਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਸਾਰੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਜੋ ਲੋਕ ਸੰਸਥਾ ਦੇ ਇਸ ਕਾਰਜ ਪਿਛਲੇ ਕਾਰਨ ਬਾਰੇ ਸਵਾਲ ਕਰਦੇ ਹਨ ਤਾਂ ਉਨ੍ਹਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।