Canada News: ਹੁਣ ਕੈਨੇਡਾ ਨਿੱਝਰ ਕਤਲ ਕਾਂਡ ਦੇ 4 ਭਾਰਤੀ ਦੋਸ਼ੀਆਂ ਖਿਲਾਫ ਸਿੱਧਾ ਸੁਪਰੀਮ ਕੋਰਟ 'ਚ ਦਾਇਰ ਕਰੇਗਾ ਕੇਸ 
Published : Nov 25, 2024, 12:10 pm IST
Updated : Nov 25, 2024, 12:10 pm IST
SHARE ARTICLE
Now Canada will file a case directly in the Supreme Court against the 4 Indian accused of Nijhar murder case
Now Canada will file a case directly in the Supreme Court against the 4 Indian accused of Nijhar murder case

 Canada News: ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਫ਼ਰਵਰੀ 2025 ਨੂੰ ਹੋਵੇਗੀ।  

 

 Canada News:  ਕੈਨੇਡੀਅਨ ਸਰਕਾਰ ਨੇ ਗਰਮਖ਼ਿਆਲੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਚਾਰ ਭਾਰਤੀ ਨਾਗਰਿਕਾਂ ਖਿਲਾਫ ‘ਸਿੱਧਾ ਮੁਕੱਦਮਾ’ ਚਲਾਉਣ ਦਾ ਫੈਸਲਾ ਕੀਤਾ ਹੈ। ਜਿਸ ਤੋਂ ਬਾਅਦ ਸਰੀ ਸੂਬੇ ਦੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਨੂੰ ਰੋਕ ਦਿੱਤਾ ਗਿਆ ਹੈ ਅਤੇ ਹੁਣ ਇਹ ਕੇਸ ਸਿੱਧਾ ਸੁਪਰੀਮ ਕੋਰਟ ਵਿੱਚ ਜਾਵੇਗਾ। 

ਸਿੱਧੇ ਮੁਕੱਦਮੇ ਦਾ ਮਤਲਬ ਹੈ ਕਿ ਕੇਸ ਬਿਨਾਂ ਕਿਸੇ ਮੁਢਲੀ ਸੁਣਵਾਈ ਦੇ ਸਿੱਧੇ ਮੁਕੱਦਮੇ ਲਈ ਚਲਾ ਜਾਵੇਗਾ। ਇਸ ਨਾਲ ਸਿੱਧੇ ਤੌਰ 'ਤੇ ਮੁਲਜ਼ਮਾਂ ਦੀਆਂ ਮੁਸ਼ਕਿਲਾਂ ਵਧ ਜਾਂਦੀਆਂ ਹਨ, ਕਿਉਂਕਿ ਇਸ ਦੌਰ ਦੌਰਾਨ ਮੁਲਜ਼ਮਾਂ ਨੂੰ ਕਈ ਅਹਿਮ ਮੌਕੇ ਮਿਲ ਜਾਂਦੇ ਹਨ।

ਸਿੱਧੇ ਇਲਜ਼ਾਮ ਕਦੋਂ ਲਾਏ ਜਾਂਦੇ ਹਨ?

ਮਿਲੀ ਜਾਣਕਾਰੀ ਅਨੁਸਾਰ ਡਾਇਰੈਕਟ ਇਨਡਿਕਟਮੈਂਟ ਕੈਨੇਡੀਅਨ ਕ੍ਰਿਮੀਨਲ ਕੋਡ ਦੇ ਤਹਿਤ ਇੱਕ ਵਿਸ਼ੇਸ਼ ਸ਼ਕਤੀ ਹੈ, ਪਰ ਇਸ ਦੀ ਵਰਤੋਂ ਬਹੁਤ ਘੱਟ ਮਾਮਲਿਆਂ ਵਿੱਚ ਕੀਤੀ ਜਾਂਦੀ ਹੈ। ਜਦੋਂ ਕਿਸੇ ਦੋਸ਼ੀ ਦੇ ਖਿਲਾਫ ਅਜਿਹਾ ਕੀਤਾ ਜਾਂਦਾ ਹੈ ਤਾਂ ਉਸ ਦੇ ਵਕੀਲਾਂ ਨੂੰ ਇਸਤਗਾਸਾ ਪੱਖ ਦੇ ਵਕੀਲਾਂ ਨਾਲ ਜਿਰ੍ਹਾ ਕਰਨ ਦਾ ਮੌਕਾ ਨਹੀਂ ਮਿਲਦਾ। ਇਹ ਕਦਮ ਅਕਸਰ ਉਦੋਂ ਚੁੱਕਿਆ ਜਾਂਦਾ ਹੈ ਜਦੋਂ ਜਨਤਾ ਦੇ ਹੱਕ ਵਿੱਚ ਅਜਿਹਾ ਕਰਨਾ ਜ਼ਰੂਰੀ ਹੁੰਦਾ ਹੈ। ਜਿਵੇਂ ਕਿ ਅਸੀਂ ਗਵਾਹਾਂ, ਉਨ੍ਹਾਂ ਦੇ ਪਰਿਵਾਰਾਂ, ਜਾਂ ਮੁਖਬਰਾਂ ਦੀ ਸੁਰੱਖਿਆ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਾਂ।
ਚਾਰ ਵਾਰ ਸੁਣਵਾਈ ਮੁਲਤਵੀ

ਨਿੱਝਰ ਕਤਲ ਕਾਂਡ ਦੇ ਇਹ ਚਾਰੇ ਮੁਲਜ਼ਮ ਭਾਰਤੀ ਹਨ। ਜਿਨ੍ਹਾਂ ਦੇ ਨਾਂ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਹਨ। ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ 21 ਨਵੰਬਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਪੇਸ਼ੀ ਲਈ ਪੇਸ਼ ਹੋਣਾ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ 11 ਫਰਵਰੀ 2025 ਨੂੰ ਪੇਸ਼ ਹੋਣਾ ਪਵੇਗਾ। ਇਨ੍ਹਾਂ ਮੁਲਜ਼ਮਾਂ ਨੂੰ ਇਸ ਸਾਲ ਮਈ ਮਹੀਨੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਕੱਦਮੇ ਦੀ ਸੁਣਵਾਈ ਕਦੋਂ ਸ਼ੁਰੂ ਹੋਣ ਦੀ ਉਮੀਦ ਹੈ ਇਸ ਲਈ ਕੋਈ ਅਸਥਾਈ ਤਾਰੀਖ ਜਾਂ ਸਮਾਂ ਸੀਮਾ ਨਹੀਂ ਹੈ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਸੁਣਵਾਈ ਪੰਜ ਵਾਰ ਮੁਲਤਵੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ਚਾਰਾਂ 'ਤੇ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।

ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਫ਼ਰਵਰੀ 2025 ਨੂੰ ਹੋਵੇਗੀ।  


 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement