
Kazakhstan Plane Crash News: ਪੰਛੀਆਂ ਦੇ ਝੁੰਡ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ
ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਇਕ ਜਹਾਜ਼ ਕਜ਼ਾਕਿਸਤਾਨ ਵਿਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ 'ਚ ਕਰੀਬ 70 ਲੋਕ ਸਵਾਰ ਸਨ। ਇਹ ਜਹਾਜ਼ ਅਜ਼ਰਬਾਈਜਾਨ ਦੇ ਬਾਕੂ ਤੋਂ ਰੂਸ ਦੇ ਚੇਚਨੀਆ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ। ਜਿਵੇਂ ਹੀ ਇਹ ਜਹਾਜ਼ ਪੰਛੀਆਂ ਦੇ ਝੁੰਡ ਨਾਲ ਟਕਰਾਇਆ ਤਾਂ ਪਾਇਲਟ ਨੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋ ਸਕਿਆ ਤੇ ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਸੀ। ਕਜ਼ਾਕਿਸਤਾਨ ਦੇ ਟਰਾਂਸਪੋਰਟ ਮੰਤਰਾਲੇ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ 'ਚ 62 ਯਾਤਰੀ ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ।
ਕਜ਼ਾਕਿਸਤਾਨ ਦੇ ਸਿਹਤ ਮੰਤਰੀ ਨੇ ਕਿਹਾ ਕਿ ਹਾਦਸੇ 'ਚ ਛੇ ਲੋਕ ਵਾਲ-ਵਾਲ ਬਚ ਗਏ। ਅਜ਼ਰਬਾਈਜਾਨ ਨੇ ਏਅਰਲਾਈਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਾਦਸੇ ਦਾ ਕਾਰਨ ਜਹਾਜ਼ ਅਤੇ ਪੰਛੀਆਂ ਦੇ ਝੁੰਡ ਵਿਚਕਾਰ ਟੱਕਰ ਸੀ।ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਇਕ ਜਹਾਜ਼ ਜ਼ਮੀਨ 'ਤੇ ਕ੍ਰੈਸ਼ ਹੋਇਆ ਪਿਆ ਅਤੇ ਅੱਗ ਦੇ ਗੋਲੇ ਵਾਂਗ ਨਜ਼ਰ ਆ ਰਿਹਾ ਹੈ। ਹਾਦਸੇ 'ਤੇ ਅਜ਼ਰਬਾਈਜਾਨ ਏਅਰਲਾਈਨਜ਼ ਵੱਲੋਂ ਕੋਈ ਟਿੱਪਣੀ ਨਹੀਂ ਜਾਰੀ ਕੀਤੀ ਗਈ।