ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਆਧਾਰ 'ਤੇ ਕਈ ਮਾਮਲੇ ਸਾਹਮਣੇ ਆ ਰਹੇ ਹਨ
ਕਰਾਚੀ: ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਕਵੇਟਾ ਸ਼ਹਿਰ 'ਚ ਪਿਛਲੇ ਹਫ਼ਤੇ ਦੌਰਾਨ ਗੈਸ ਲੀਕ ਹੋਣ ਦੀਆਂ ਘਟਨਾਵਾਂ 'ਚ ਬੱਚਿਆਂ ਸਮੇਤ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਬੁੱਧਵਾਰ ਨੂੰ ਕਵੇਟਾ ਦੇ ਕਿੱਲੀ ਬਡੇਜ਼ਈ ਇਲਾਕੇ 'ਚ ਕੱਚੀ ਕੰਧ ਨਾਲ ਬਣੇ ਘਰ 'ਚ ਗੈਸ ਲੀਕ ਹੋਣ ਕਾਰਨ ਇਕ ਪਰਿਵਾਰ ਦੇ ਚਾਰ ਬੱਚਿਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ ’ਤੇ ਭੜਕੇ ਨਵਜੋਤ ਕੌਰ ਸਿੱਧੂ, ‘ਸਾਰਿਆਂ ਨੂੰ ਦੂਰ ਰਹਿਣ ਦੀ ਕੀਤੀ ਅਪੀਲ’
ਇਸ ਘਟਨਾ ਵਿਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ। ਪੁਲਿਸ ਨੇ ਦੱਸਿਆ ਕਿ ਜਦੋਂ ਕਮਰੇ ਵਿਚ ਗੈਸ ਭਰ ਗਈ ਉਦੋਂ ਬੱਚੇ ਸੌਂ ਰਹੇ ਸਨ ਅਤੇ ਇਸੇ ਦੌਰਾਨ ਧਮਾਕਾ ਹੋ ਗਿਆ, ਜਿਸ ਕਾਰਨ ਘਰ ਦੀਆਂ ਕੰਧਾਂ ਢਹਿ ਗਈਆਂ।
ਇਹ ਵੀ ਪੜ੍ਹੋ: IBM Corp ਨੇ 3,900 ਲੋਕਾਂ ਨੂੰ ਨੌਕਰੀ ਤੋਂ ਕੱਢਿਆ, ਕੰਪਨੀ ਨੇ ਦੱਸਿਆ ਇਹ ਕਾਰਨ
ਕਵੇਟਾ ਦੇ ਇਕ ਹੋਰ ਖੇਤਰ ਵਿਚ ਵਾਪਰੀ ਇਕ ਘਟਨਾ ਵਿਚ ਇਕ ਪੁਲਿਸ ਸਬ-ਇੰਸਪੈਕਟਰ ਦੀ ਉਸ ਦੇ ਕਮਰੇ ਵਿਚ ਗੈਸ ਲੀਕ ਹੋਣ ਕਾਰਨ ਮੌਤ ਹੋ ਗਈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਆਧਾਰ 'ਤੇ ਕਈ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿਚ ਘਰਾਂ ਵਿਚ ਗੈਸ ਲੀਕ ਹੋਣ ਕਾਰਨ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਬੇਹੋਸ਼ ਹੋ ਗਏ।