
ਬੰਗਲਾਦੇਸ਼ ਹਾਈ ਕਮਿਸ਼ਨਰ ਨੇ ਪਾਕਿਸਤਾਨ ਨਾਲ ਸਿੱਧੀਆਂ ਉਡਾਣਾਂ ਦਾ ਐਲਾਨ ਕੀਤਾ
ਇਸਲਾਮਾਬਾਦ : ਪਾਕਿਸਤਾਨ ’ਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੇ ਦੁਵਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਹਾਂ ਦੇਸ਼ਾਂ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ‘ਐਕਸਪ੍ਰੈਸ ਟ੍ਰਿਬਿਊਨ’ ਦੀ ਖਬਰ ਮੁਤਾਬਕ ਮੁਹੰਮਦ ਇਕਬਾਲ ਹੁਸੈਨ ਨੇ ਸਨਿਚਰਵਾਰ ਨੂੰ ਪੇਸ਼ਾਵਰ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਇਹ ਗੱਲ ਕਹੀ।
ਹੁਸੈਨ ਨੇ ਦੋਹਾਂ ਦੇਸ਼ਾਂ ਦਰਮਿਆਨ ਡੂੰਘੇ ਅਤੇ ਇਤਿਹਾਸਕ ਸਬੰਧਾਂ ’ਤੇ ਜ਼ੋਰ ਦਿਤਾ ਅਤੇ ਸਫ਼ਰ ਤੇ ਸੰਪਰਕ ਨੂੰ ਸਹੂਲਤਜਨਕ ਬਣਾਉਣ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਇੱਛਾ ਜ਼ਾਹਰ ਕੀਤੀ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਨਾਲ ਸੈਰ-ਸਪਾਟਾ, ਸਿੱਖਿਆ ਅਤੇ ਵਪਾਰ ਸਮੇਤ ਵੱਖ-ਵੱਖ ਖੇਤਰਾਂ ’ਚ ਸਹਿਯੋਗ ਵਧੇਗਾ। ਹਾਲਾਂਕਿ, ਸਿੱਧੀਆਂ ਉਡਾਣਾਂ ਲਈ ਕੋਈ ਸਮਾਂ ਸੀਮਾ ਦਾ ਐਲਾਨ ਨਹੀਂ ਕੀਤਾ ਗਿਆ ਸੀ।
ਸ਼ੇਖ ਹਸੀਨਾ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਬੰਗਲਾਦੇਸ਼ ਅਤੇ ਬੰਗਲਾਦੇਸ਼ ਦੇ ਸਬੰਧਾਂ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਹਾਲ ਹੀ ’ਚ ਬੰਗਲਾਦੇਸ਼ ਦੀ ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਪਾਕਿਸਤਾਨ ਦਾ ਦੌਰਾ ਕੀਤਾ ਅਤੇ ਰੱਖਿਆ ਖੇਤਰ ’ਚ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਚੋਟੀ ਦੇ ਫੌਜੀ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ।