
ਭਾਰਤੀ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਿਨ੍ਹਾਂ ਕਿਸੇ ਵੀ ਸਰਹੱਦ ਵਲ ਨਾ ਜਾਣ ਦੀ ਦਿੱਤੀ ਸਲਾਹ
ਕੀਵ : ਰੂਸ ਅਤੇ ਯੂਕਰੇਨ ਵਿਚਾਲੇ ਛਿੜੀ ਜੰਗ ਤੋਂ ਬਾਅਦ ਹਾਲਾਤ ਨਾਜ਼ੁਕ ਬਣੇ ਹੋਏ ਹਨ ਜਿਸ ਦੇ ਚਲਦਿਆਂ ਯੂਕਰੇਨ ਵਿਚ ਭਾਰਤ ਦੇ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਅਤੇ ਆਪਣੇ ਵਿਦਿਆਰਥੀਆਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
photo
ਇਸ ਅਨੁਸਾਰ ਸਾਰੇ ਨਾਗਰਿਕਾਂ ਨੂੰ ਕਿਹਾ ਗਿਆ ਹੈ ਕਿ ਉਹ ਸਰਹੱਦੀ ਚੌਕੀਆਂ 'ਤੇ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਪੂਰਵ ਤਾਲਮੇਲ ਤੋਂ ਬਿਨ੍ਹਾਂ ਕਿਸੇ ਵੀ ਸਰਹੱਦ ਵੱਲ ਨਾ ਜਾਣ। ਜ਼ਿਕਰਯੋਗ ਹੈ ਕਿ ਰੂਸ ਦੇ ਯੂਕਰੇਨ 'ਤੇ ਕੀਤੇ ਹਮਲੇ ਤੋਂ ਬਾਅਦ ਉੱਥੇ ਦੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ | ਭਾਰਤ ਸਰਕਾਰ ਵਲੋਂ ਯੂਕਰੇਨ ਤੋਂ ਲਗਾਤਾਰ ਆਪਣੇ ਭਾਰਤੀਆਂ ਨੂੰ ਕੱਢਣ ਦਾ ਕੰਮ ਵੀ ਜਾਰੀ ਹੈ।