
ਰੂਸ ਵਲੋਂ ਯੂਕਰੇਨ 'ਤੇ ਕੀਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਵੱਡਾ ਕਦਮ ਚੁੱਕਿਆ ਹੈ
ਵਾਸ਼ਿੰਗਟਨ : ਰੂਸ ਵਲੋਂ ਯੂਕਰੇਨ 'ਤੇ ਕੀਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਵੱਡਾ ਕਦਮ ਚੁੱਕਿਆ ਹੈ। ਅਮਰੀਕਾ ਵਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਤਿੰਨ ਮੈਂਬਰਾਂ 'ਤੇ ਪਾਬੰਦੀ ਲਗਾ ਦਿਤੀ ਹੈ।
Russia-Ukraine Crisis
ਦੱਸ ਦੇਈਏ ਕਿ ਇਸ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ, ਰੱਖਿਆ ਮੰਤਰੀ ਸਰਗੇਈ ਸ਼ੋਇਗੂ ਅਤੇ ਪਹਿਲੇ ਉਪ ਰੱਖਿਆ ਮੰਤਰੀ ਅਤੇ ਰੂਸ ਦੇ ਮਿਲਟਰੀ ਚੀਫ਼ ਵਾਰਲੀ ਗਾਰਾਸਿਮੋਵ ਸ਼ਾਮਲ ਹਨ।
photo
ਉਨ੍ਹਾਂ ਕਿਹਾ ਕਿ ਜੇਕਰ ਰੂਸ ਵਲੋਂ ਇਹ ਮਾਰੂ ਜੰਗ ਬੰਦ ਨਾ ਕੀਤੀ ਗਈ ਤਾਂ ਹੋਰ ਸਖਤੀ ਵਰਤੀ ਜਾਵੇਗੀ। ਇਸ ਤੋਂ ਇਲਾਵਾ UNSC ਦੀ ਹੋਈ ਮੀਟਿੰਗ ਵਿਚ ਰੂਸ ਵਿਰੁੱਧ ਮਤਾ ਵੀ ਪਾਸ ਕੀਤਾ ਗਿਆ ਹੈ ਅਤੇ ਵੱਖ ਵੱਖ ਦੇਸ਼ਾਂ ਵਲੋਂ ਰੂਸ ਨੂੰ ਇਹ ਜੰਗ ਖ਼ਤਮ ਕਰਨ ਲਈ ਕਿਹਾ ਜਾ ਰਿਹਾ ਹੈ।
maria zakharova
ਇਸ ਤੋਂ ਪਹਿਲਾਂ ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਰੂਸੀ ਟੈਲੀਵਿਜ਼ਨ 'ਤੇ ਕਿਹਾ ਕਿ ਅਸੀਂ ਉਸ ਜਗ੍ਹਾ 'ਤੇ ਪਹੁੰਚ ਗਏ ਹਾਂ ਜਿਸ ਤੋਂ ਬਾਅਦ ਵਾਪਸੀ ਨਹੀਂ ਹੋ ਸਕਦੀ।