ਯੂਕਰੇਨ-ਰੂਸ ਜੰਗ - ਯੂਕਰੇਨ ਵਿਚ ਫਸੇ ਵਿਦਿਆਰਥੀਆਂ ਨੂੰ ਲੈ ਕੇ ਰਵਨੀਤ ਬਿੱਟੂ ਦਾ ਟਵੀਟ 
Published : Feb 26, 2022, 9:47 pm IST
Updated : Feb 26, 2022, 9:47 pm IST
SHARE ARTICLE
Ravneet Bittu
Ravneet Bittu

ਮੁੰਬਈ/ ਦਿੱਲੀ ਹਵਾਈ ਅੱਡਿਆਂ ਤੋਂ ਪੰਜਾਬ ਲਈ ਟਰਾਂਜ਼ਿਟ ਬੱਸਾਂ ਅਤੇ ਪੰਜਾਬੀ ਵਿਦਿਆਰਥੀਆਂ ਲਈ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ

 

ਕੀਵ - ਯੂਕਰੇਨ ‘ਚ ਫ਼ਸੇ ਭਾਰਤੀ ਵਿਦਿਆਰਥੀਆਂ ਨੂੰ ਲਿਆਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਏਅਰ ਇੰਡੀਆ ਦੇ ਜਹਾਜ਼ ਨੇ ਅੱਜ ਸ਼ਾਮ ਨੂੰ ਬੁਖਾਰੇਸਟ ਤੋਂ ਵਿਦਿਆਰਥੀਆਂ ਨੂੰ ਲੈ ਕੇ ਮੁੰਬਈ ਏਅਰਪੋਰਟ ਪਹੁੰਚਣਾ ਸੀ। ਇਨ੍ਹਾਂ ਵਿੱਚੋਂ ਕਈ ਵਿਦਿਆਰਥੀ ਪੰਜਾਬ ਦੇ ਰਹਿਣ ਵਾਲੇ ਹਨ ਜਿਸ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਨੇ ਸਰਕਾਰ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਤੇ ਉਨ੍ਹਾਂ ਨੂੰ ਖਰਚੇ ਦੀ ਤੁਰੰਤ ਅਦਾਇਗੀ ਕਰਨ ਦੀ ਅਪੀਲ ਕੀਤੀ ਹੈ।

file photo 

ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨ੍ਹਾਂ ਦੇਰ ਕੀਤਿਆਂ ਯੂਕਰੇਨ ਤੋਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੇ ਯਾਤਰਾ ਖਰਚਿਆਂ ਦੀ ਅਦਾਇਗੀ ਕਰਨੀ ਚਾਹੀਦੀ ਹੈ ਪਰ ਜੇ ਕਿਸੇ ਵੀ ਸਥਿਤੀ ਵਿੱਚ ਅਜਿਹਾ ਨਹੀਂ ਹੁੰਦਾ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਪਹਿਲਕਦਮੀ ਕਰਨੀ ਚਾਹੀਦੀ ਹੈ ਅਤੇ ਮੁੰਬਈ/ ਦਿੱਲੀ ਹਵਾਈ ਅੱਡਿਆਂ ਤੋਂ ਪੰਜਾਬ ਲਈ ਟਰਾਂਜ਼ਿਟ ਬੱਸਾਂ ਅਤੇ ਪੰਜਾਬੀ ਵਿਦਿਆਰਥੀਆਂ ਲਈ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਯੂਕਰੇਨ ਵਿਚ ਫਿਲਹਾਲ ਲਗਭਗ 20,000 ਭਾਰਤੀ ਫਸੇ ਹੋਏ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਹਨ। ਯੂਕਰੇਨ ਤੋਂ 470 ਭਾਰਤੀ ਵਿਦਿਆਰਥੀ ਰੋਮਾਨੀਆ ਦੇ ਰਸਤੇ ਭਾਰਤ ਪਹੁੰਚਣੇ ਸਨ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement