ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਬੱਚਿਆਂ 'ਤੇ ਮਾੜਾ ਅਸਰ
Published : Apr 26, 2018, 12:42 am IST
Updated : Apr 26, 2018, 12:42 am IST
SHARE ARTICLE
Social Media
Social Media

ਬੱਚਿਆਂ ਨੂੰ ਸੋਸ਼ਲ ਮੀਡੀਆ 'ਤੇ ਧਮਕਾਇਆ, ਡਰਾਇਆ ਜਾਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ, ਉਨ੍ਹਾਂ ਬੱਚਿਆਂ ਦੇ ਦਿਮਾਗ਼ ਵਿਚ ਖੁਦ ਨੂੰ ਨੁਕਸਾਨ ਪਹੁੰਚਾਉਣ

ਲੰਦਨ,  ਇਕ ਸੋਧ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਨ੍ਹਾਂ ਬੱਚਿਆਂ ਨੂੰ ਸੋਸ਼ਲ ਮੀਡੀਆ 'ਤੇ ਧਮਕਾਇਆ, ਡਰਾਇਆ ਜਾਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ, ਉਨ੍ਹਾਂ ਬੱਚਿਆਂ ਦੇ ਦਿਮਾਗ਼ ਵਿਚ ਖੁਦ ਨੂੰ ਨੁਕਸਾਨ ਪਹੁੰਚਾਉਣ ਅਤੇ ਖ਼ੁਦਕੁਸ਼ੀ ਦਾ ਵਿਚਾਰ ਆਉਣ ਦਾ ਦੁੱਗਣਾ ਖ਼ਤਰਾ ਹੁੰਦਾ ਹੈ। ਸੋਧ 'ਚ ਇਹ ਵੀ ਦਸਿਆ ਗਿਆ ਹੈ ਕਿ ਖ਼ੁਦਕੁਸ਼ੀ ਜਾਂ ਖ਼ੁਦ ਨੂੰ ਨੁਕਸਾਨ ਪਹੁੰਚਾਉਣ ਦਾ ਵਿਚਾਰ ਸਿਰਫ਼ ਪੀੜਤਾਂ 'ਚ ਹੀ ਆਉਣ ਦਾ ਖ਼ਤਰਾ ਨਹੀਂ ਹੁੰਦਾ, ਸਗੋਂ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਵਿਅਕਤੀ ਦੇ ਦਿਮਾਗ਼ ਵਿਚ ਵੀ ਅਜਿਹੇ ਵਿਚਾਰ ਆ ਸਕਦੇ ਹਨ।ਸੋਸ਼ਲ ਮੀਡੀਆ ਦੇ ਜ਼ਰੀਏ ਕਿਸੇ ਨੂੰ ਸਤਾਉਣ ਲਈ ਧਮਕਾਉਣ ਅਤੇ ਡਰਾਉਣ ਦਾ ਸੰਦੇਸ਼ ਭੇਜਣਾ ਇਸ ਦਾਇਰੇ ਵਿਚ ਆਉਂਦਾ ਹੈ। ਇਸ ਨੂੰ 'ਸਾਈਬਰਬੁਲਿੰਗ' ਕਹਿੰਦੇ ਹਨ। ਬ੍ਰਿਟੇਨ ਦੀ ਸਵਾਂਸੀ ਯੂਨੀਵਰਸਟੀ ਆਕਸਫੋਰਡ ਯੂਨੀਵਰਸਟੀ ਅਤੇ ਬਰਮਿੰਘਮ ਯੂਨੀਵਰਸਟੀ ਦੇ ਸ਼ੋਧਕਰਤਾਵਾਂ ਨੇ 21 ਸਾਲ ਤੋਂ ਵਧ ਸਮੇਂ ਦੌਰਾਨ 1,50,000 ਬੱਚਿਆਂ ਅਤੇ ਨੌਜਵਾਨਾਂ 'ਤੇ ਇਸ ਦੀ ਪੜਤਾਲ ਕੀਤੀ ਹੈ।

Social MediaSocial Media

ਇਹ ਪੜਤਾਲ 'ਜਰਨਲ ਆਫ਼ ਮੈਡੀਕਲ ਇੰਟਰਨੈਟ ਰਿਸਰਚ' ਵਿਚ ਪ੍ਰਕਾਸ਼ਤ ਹੋਈ ਹੈ। ਇਸ ਵਿਚ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਤੰਗ ਕਰਨ ਵਾਲਿਆਂ ਅਤੇ ਇਸ ਦੇ ਸ਼ਿਕਾਰ ਦੋਹਾਂ 'ਤੇ ਪਏ ਅਹਿਮ ਪ੍ਰਭਾਵਾਂ ਨੂੰ ਰੇਖਾਂਕਿਤ ਕੀਤਾ ਗਿਆ ਹੈ।ਸ਼ੋਧਕਰਤਾਵਾਂ ਨੇ ਇਸ ਨਾਲ ਨਜਿੱਠਣ ਲਈ ਪ੍ਰਭਾਵੀ ਨੀਤੀ ਬਣਾਉਣ 'ਤੇ ਜ਼ੋਰ ਦਿਤਾ ਹੈ। ਸ਼ੋਧਕਰਤਾਵਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਉਪਯੋਗਕਰਤਾਵਾਂ ਨੂੰ ਦੋਸਤਾਂ ਦਾ ਆਨਲਾਈਨ ਸਹਿਯੋਗ ਉਪਲੱਬਧ ਕਰਾਉਣ ਦੇ ਨਾਲ ਹੀ ਇਸ ਵਿਚ ਹੋਰਨਾਂ ਦੀ ਦਖਲ ਅੰਦਾਜ਼ੀ ਦੀ ਤਕਨੀਕ ਸਿਖਾਉਣ, ਮੋਬਾਈਲ ਫ਼ੋਨ ਕੰਪਨੀਆਂ ਨਾਲ ਸੰਪਰਕ ਕਰਨ ਦੇ ਨਾਲ ਹੀ ਲੋਕਾਂ ਨੂੰ ਬਲਾਕ ਕਰਨ ਦੀ ਤਕਨੀਕ ਬਾਰੇ ਸਿਖਿਅਤ ਕਰਨ ਜਾਂ ਲੋਕਾਂ ਦੀ ਪਛਾਣ ਕਰਨ ਦੇ ਤਰੀਕੇ ਸਿਖਾਉਣ 'ਤੇ ਵਿਚਾਰ ਕਰਨਾ ਚਾਹੀਦਾ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement