
ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ਵਿਚ ਜਾਰੀ ਹੈ।
ਇਸਲਾਮਾਬਾਦ: ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ਵਿਚ ਜਾਰੀ ਹੈ। ਇਸ ਦੌਰਾਨ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵਿਚ ਵੀ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਨਾਲ 12,670 ਲੋਕ ਸੰਕਰਮਿਤ ਹੋ ਚੁੱਕੇ ਹਨ। 265 ਲੋਕ ਕੋਰੋਨਾ ਵਾਇਰਸ ਕਾਰਨ ਅਪਣੀ ਜਾਨ ਗੁਆ ਚੁੱਕੇ ਹਨ।
Photo
ਉੱਥੇ ਹੀ ਕਈ ਡਾਕਟਰ ਅਤੇ ਨਰਸਾਂ ਦੀ ਵੀ ਮੌਤ ਹੋ ਚੁੱਕੀ ਹੈ ਕਿਉਂਕਿ ਉਹਨਾਂ ਨੂੰ ਬਚਾਅ ਲਈ ਪੀਪੀਈ ਕਿੱਟਾਂ ਨਹੀਂ ਮਿਲ ਸਕੀਆਂ। ਇਸ ਨੂੰ ਲੈ ਕੇ ਡਾਕਟਰ ਕਾਫੀ ਸਮੇਂ ਤੋਂ ਮੰਗ ਕਰ ਰਹੇ ਹਨ ਅਤੇ ਕਈ ਸ਼ਹਿਰਾਂ ਵਿਚ ਮੈਡੀਕਲ ਸਟਾਫ ਨੇ ਵੀ ਪ੍ਰਦਰਸ਼ਨ ਕੀਤਾ ਹੈ। ਡਾਕਟਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਲਗਾਤਾਰ ਮੰਗ ਕਰਨ ਦੇ ਬਾਵਜੂਦ ਵੀ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ।
Photo
ਮੀਡੀਆ ਰਿਪੋਰਟ ਅਨੁਸਾਰ, ਯੰਗ ਡਾਕਟਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਾਕਿਸਤਾਨ ਵਿਚ 150 ਹੈਲਥ ਵਰਕਰ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ। ਇਸ ਤੋਂ ਬਾਅਦ ਕਈ ਦਰਜਨ ਮੈਡੀਕਲ ਸਟਾਫ ਲਾਹੌਰ ਵਿਚ ਪੀਪੀਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠ ਗਿਆ ਹੈ। ਇਸ ਦੌਰਾਨ ਪਾਕਿਸਤਾਨ ਦੇ ਕਵੇਟਾ ਵਿਚ ਪ੍ਰਦਰਸ਼ਨ ਕਰ ਰਹੇ ਕਰੀਬ 50 ਡਾਕਟਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ।
Photo
26 ਸਾਲ ਦੇ ਫਿਜੀਸ਼ੀਅਨ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ, ਉੱਥੇ ਹੀ ਇਕ ਸਰਕਾਰੀ ਹਸਪਤਾਲ ਵਿਚ ਕੰਮ ਕਰਨ ਵਾਲੇ ਸਪੈਸ਼ਲਿਸਟ ਦੀ ਵੀ ਮੌਤ ਹੋ ਗਈ।ਡਾਕਟਰਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਪ੍ਰਦਰਸ਼ਨ ਜਾਰੀ ਰੱਖਣਗੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਨੂੰ ਹੀ ਨਹੀਂ ਬਚਾਵੇਗੀ ਤਾਂ ਪੂਰੀ ਅਬਾਦੀ ਨੂੰ ਖਤਰਾ ਹੋ ਜਾਵੇਗਾ।
Photo
ਇਸ ਦੌਰਾਨ ਡਾਕਟਰ ਵਾਰੀ-ਵਾਰੀ ਮਰੀਜ਼ਾਂ ਦੀ ਦੇਖਭਾਲ ਵੀ ਕਰ ਰਹੇ ਹਨ। ਪੰਜਾਬ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਸਪਤਾਲ ਦੇ ਸਟਾਫ ਨੂੰ ਲੋੜੀਂਦੀਆਂ ਪੀਪੀਈ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ।