ਇਮਰਾਨ ਖਾਨ ਦਾ 'ਅਰਾਜਕਤਾ ਮਾਰਚ' ਜਾਰੀ,  ਸਥਿਤੀ ਬੇਕਾਬੂ, ਇਸਲਾਮਾਬਾਦ 'ਚ ਉਤਰੀ ਫੌਜ
Published : May 26, 2022, 8:49 am IST
Updated : May 26, 2022, 8:49 am IST
SHARE ARTICLE
Imran Khan's 'Anarchy March' continues
Imran Khan's 'Anarchy March' continues

ਇਮਰਾਨ ਖਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਝੜਪ


ਇਸਲਾਮਾਬਾਦ - ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਸੈਂਕੜੇ ਸਮਰਥਕਾਂ ਨਾਲ ਬੁੱਧਵਾਰ ਨੂੰ ਇਸਲਾਮਾਬਾਦ ਵੱਲ ਮਾਰਚ ਕੀਤਾ। ਇਮਰਾਨ ਖ਼ਾਨ ਦਾ ਲਾਂਗ ਮਾਰਚ ਇਸਲਾਮਾਬਾਦ ਵਿਚ ਦਾਖ਼ਲ ਹੋ ਗਿਆ ਹੈ। ਇਸਲਾਮਾਬਾਦ ਆਉਣ ਤੋਂ ਪਹਿਲਾਂ ਹੀ ਪੀਟੀਆਈ ਦੇ ਕਈ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ। ਝੜਪ ਤੋਂ ਬਾਅਦ ਕਈ ਕਾਰਕੁੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਨਿਊਜ਼ ਚੈਨਲ ਮੁਤਾਬਕ ਇਸ ਝੜਪ ਤੋਂ ਬਾਅਦ ਇਸਲਾਮਾਬਾਦ ਦੇ ਚਾਈਨਾ ਚੌਕ ਮੈਟਰੋ ਸਟੇਸ਼ਨ ਨੂੰ ਅੱਗ ਲਗਾ ਦਿੱਤੀ ਗਈ। ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇਸਲਾਮਾਬਾਦ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਨੇ ਸ਼ਹਿਰ ਵਿਚ ਪਾਕਿਸਤਾਨੀ ਫੌਜ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।

file photo

 

ਤੁਹਾਨੂੰ ਦੱਸ ਦਈਏ ਕਿ ਇਮਰਾਨ ਖਾਨ ਨੇ ਜਲਦੀ ਚੋਣਾਂ ਕਰਵਾਉਣ ਦੇ ਦਬਾਅ ਹੇਠ ਆਜਾਦੀ ਮਾਰਚ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਮਾਰਚ 'ਚ ਹਿੱਸਾ ਲੈਣ ਵਾਲੇ ਲੋਕ ਬੇਕਾਬੂ ਹੁੰਦੇ ਜਾ ਰਹੇ ਹਨ, ਜਿਸ ਕਾਰਨ ਕਈ ਥਾਵਾਂ 'ਤੇ ਹਿੰਸਕ ਘਟਨਾਵਾਂ ਵੀ ਵਾਪਰ ਰਹੀਆਂ ਹਨ। ਇਸਲਾਮਾਬਾਦ ਵਿਚ ਪ੍ਰਦਰਸ਼ਨਕਾਰੀਆਂ ਨੇ ਕਈ ਦਰੱਖਤਾਂ ਅਤੇ ਵਾਹਨਾਂ ਨੂੰ ਸਾੜ ਦਿੱਤਾ ਹੈ। ਪਾਕਿਸਤਾਨ ਪ੍ਰਸ਼ਾਸਨ ਨੂੰ ਅੱਗ ਬੁਝਾਉਣ ਲਈ ਫਾਇਰ ਟੈਂਡਰਾਂ ਦਾ ਸਹਾਰਾ ਲੈਣਾ ਪਿਆ।
ਦੱਸ ਦਈਏ ਕਿ ਪਾਕਿਸਤਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

file photo

ਇਮਰਾਨ ਖਾਨ ਦੇ ਸਮਰਥਕਾਂ ਨੂੰ ਇਸਲਾਮਾਬਾਦ ਦੇ ਡੀ-ਚੌਕ ਵੱਲ ਜਾਣ ਤੋਂ ਰੋਕਿਆ ਜਾ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਅਤੇ ਪੀਟੀਆਈ ਕਾਰਕੁਨਾਂ ਵਿਚਾਲੇ ਝੜਪ ਹੋ ਗਈ। ਇਸ ਮਾਰਚ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਇਮਰਾਨ ਖਾਨ ਨੇ ਸਾਰੇ ਪਾਕਿਸਤਾਨੀਆਂ ਨੂੰ ਸੜਕਾਂ 'ਤੇ ਆ ਕੇ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਔਰਤਾਂ ਅਤੇ ਬੱਚਿਆਂ ਨੂੰ ਵੀ ਘਰਾਂ ਤੋਂ ਬਾਹਰ ਆਉਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸੂਬੇ ਦੇ ਸੈਨੇਟਰ ਏਓਨ ਅੱਬਾਸ ਬੱਪੀ ਨੇ ਕਿਹਾ, 'ਡੀ-ਚੌਕ 'ਤੇ ਦੁਪਹਿਰ ਦੇ 2.30 ਵਜੇ ਹਨ ਅਤੇ ਗੋਲਾਬਾਰੀ ਜਾਰੀ ਹੈ। ਰੱਬ ਹੀ ਜਾਣਦਾ ਹੈ ਕਿ ਇਮਰਾਨ ਖਾਨ ਦੇ ਆਉਣ ਤੋਂ ਪਹਿਲਾਂ ਉਹ ਹੋਰ ਕਿੰਨੇ ਰਾਉਂਡ ਫਾਇਰ ਕਰਨਗੇ।

file photo

ਇਸਲਾਮਾਬਾਦ ਵਿੱਚ ਇਮਰਾਨ ਖਾਨ ਦੀ ਪਾਰਟੀ ਦੇ ਵਰਕਰਾਂ ਦੀ ਪੁਲਿਸ ਨਾਲ ਝੜਪ ਦੇ ਵਿਚਕਾਰ, ਪੀਟੀਆਈ ਦੇ ਅਧਿਕਾਰਤ ਅਕਾਉਂਟ ਨੇ ਟਵੀਟ ਕੀਤਾ, 'ਪਾਕਿਸਤਾਨ ਦੇ ਲੋਕਾਂ ਦੁਆਰਾ ਆਪਣੀਆਂ ਜਾਨਾਂ ਬਚਾਉਣ ਲਈ ਬਹੁਤ ਵਧੀਆ ਕੋਸ਼ਿਸ਼!! ਮਾਸ਼ਾਅੱਲ੍ਹਾ, ਅੱਲ੍ਹਾ ਤੁਹਾਨੂੰ (ਵਿਰੋਧੀ) ਲੋਕਾਂ ਨੂੰ ਸੁਰੱਖਿਅਤ ਰੱਖੇ, ਇਹ ਕਿਹੜੀ ਪਾਰੀ ਖੇਡ ਰਹੇ ਹਨ? ਸਰਕਾਰੀ ਆਦੇਸ਼ ਵਿਚ ਕਿਹਾ ਗਿਆ ਹੈ ਕਿ ਇਹ ਫੈਸਲਾ ਪਾਕਿਸਤਾਨ ਦੀ ਸੁਪਰੀਮ ਕੋਰਟ, ਸੰਸਦ ਭਵਨ, ਰਾਸ਼ਟਰਪਤੀ ਭਵਨ, ਪ੍ਰਧਾਨ ਮੰਤਰੀ ਦਫ਼ਤਰ ਅਤੇ ਹੋਰਾਂ ਸਮੇਤ ਮਹੱਤਵਪੂਰਨ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਲਈ ਲਿਆ ਗਿਆ ਹੈ।

file photo

 

ਇਸ ਹਿੰਸਕ ਘਟਨਾ ਦੇ ਵਿਚਕਾਰ, ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ (ਐਚਆਰਸੀਪੀ) ਨੇ ਟਵੀਟ ਕੀਤਾ, 'ਸਾਡਾ ਮੰਨਣਾ ਹੈ ਕਿ ਸਾਰੇ ਨਾਗਰਿਕਾਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸ਼ਾਂਤੀਪੂਰਵਕ ਇਕੱਠੇ ਹੋਣ ਅਤੇ ਵਿਰੋਧ ਕਰਨ ਦਾ ਪੂਰਾ ਅਧਿਕਾਰ ਹੈ।' ਦੱਸ ਦਈਏ ਕਿ ਇਮਰਾਨ ਖਾਨ ਨੇ ਕਿਹਾ ਹੈ ਕਿ ਪਾਕਿਸਤਾਨ ਵਿਚ ਚੋਣਾਂ ਦਾ ਐਲਾਨ ਹੋਣ ਤੱਕ ਇਸਲਾਮਾਬਾਦ ਵਿਚ ਧਰਨਾ ਪ੍ਰਦਰਸ਼ਨ ਅਤੇ ਮਾਰਚ ਜਾਰੀ ਰਹੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement