ਪਾਕਿਸਤਾਨ ’ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 1.92 ਲੱਖ ਤੋਂ ਪਾਰ
Published : Jun 26, 2020, 11:05 am IST
Updated : Jun 26, 2020, 11:05 am IST
SHARE ARTICLE
Corona
Corona

ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 4,044 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਬਾਅਦ ਦੇਸ਼ ਵਿਚ

ਇਸਲਾਮਾਬਾਦ, 25 ਜੂਨ : ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 4,044 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਬਾਅਦ ਦੇਸ਼ ਵਿਚ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 1,92,000 ਹੋ ਗਈ ਹੈ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਦਸਿਆ ਕਿ ਇਸ ਦੌਰਾਨ 148 ਹੋਰ ਲੋਕਾਂ ਦੀ ਮੌਤ ਹੋ ਗਈ ਤੇ ਮ੍ਰਿਤਕਾਂ ਦੀ ਕੁਲ ਗਿਣਤੀ 3,903 ਹੋ ਗਈ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 4,044 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁਲ ਗਿਣਤੀ 1,92,970 ਹੋ ਗਈ ਹੈ। ਸਿੰਧ ਵਿਚ ਕੋਵਿਡ-19 ਦੇ 74,070, ਪੰਜਾਬ ਵਿਚ 71,191, ਖੈਬਰ ਪਖ਼ਤੂਨਖਵਾ ਵਿਚ 23,887, ਇਸਲਾਮਾਬਾਦ ਵਿਚ 11,710, ਬਲੋਚਿਸਤਾਨ ਵਿਚ 9,817, ਗਿਲਗਿਤ ਬਲਿਤਸਤਾਨ ਵਿਚ 1,365 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 930 ਮਾਮਲੇ ਸਾਹਮਣੇ ਆਏ ਹਨ। ਪਾਕਿਸਤਾਨ ਵਿਚ ਹੁਣ ਤਕ ਕੋਵਿਡ-19 ਦੇ 81,307 ਮਰੀਜ਼ ਠੀਕ ਹੋ ਚੁਕੇ ਹਨ। (ਪੀਟੀਆਈ)

Location: Pakistan, Islamabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement