ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ
Published : Jun 26, 2023, 4:50 pm IST
Updated : Jun 26, 2023, 4:50 pm IST
SHARE ARTICLE
photo
photo

ਸਿੱਖ ਕੋਲੀਸ਼ਨ ਵਲੌਂ ਦਿੱਤੇ ਗਏ ਸੱਦੇ ‘ਤੇ ਕੋਲੰਬਸ, ਸਿਨਸਿਨਾਟੀ, ਡੇਟਨ, ਕਲੀਵਲੈਂਡ ਤੇ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਓਹਾਇਓ ਸਟੇਟ ਹਾਉਸ ਪੁੱਜੇ

 

ਕੋਲੰਬਸ, ਓਹਾਇਓ: ਬੀਤੇ ਦਿਨੀਂ ਅਮਰੀਕਾ ਦੇ ਓਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਸਿੱਖ ਕੋਲੀਸ਼ਨ ਵਲੌਂ ਦਿੱਤੇ ਗਏ ਸੱਦੇ ‘ਤੇ ਕੋਲੰਬਸ, ਸਿਨਸਿਨਾਟੀ, ਡੇਟਨ, ਕਲੀਵਲੈਂਡ ਤੇ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਓਹਾਇਓ ਸਟੇਟ ਹਾਉਸ ਪੁੱਜੇ। ਇੱਥੇ ਉਹਨਾਂ ਨੇ ਸੂਬੇ ਦੇ ਵੱਖ-ਵੱਖ ਪਾਰਟੀਆਂ ਦੇ ਚੁਣੇ ਹੋਏ ਪ੍ਰਤੀਨਿਧਾਂ ਨੂੰ ਹਾਉਸ ਬਿੱਲ 171 ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।

photo

ਇਹ ਬਿੱਲ ਓਹਾਇਓ ਸੂਬੇ ਦੀ ਡੀਸਟ੍ਰਿਕਟ 4 ਦੇ ਪ੍ਰਤੀਨਿਧ (ਰਿਪਰੀਜ਼ੈਨਟੇਟਿਵ) ਮੈਰੀ ਲਾਈਟਬੋਡੀ ਜੋ ਕਿ ਡੋਮੋਕਰੈਟ ਪਾਰਟੀ ਤੋਂ ਹਨ ਵਲੋਂ ਪੇਸ਼ ਕੀਤਾ ਗਿਆ ਹੈ। ਇਸ ਬਿੱਲ ਵਿੱਚ ਏਸ਼ੀਅਨ ਅਮਰੀਕੀ ਤੇ ਪੈਸੀਫਿਕ ਆਈਲੈਂਡ ਕਮਿਊਨਿਟੀ ਬਾਰੇ ਸਮਾਜਿਕ ਵਿਗਿਆਨ ਵਿੱਚ ਜਾਣਕਾਰੀ ਸ਼ਾਮਲ ਕਰਨ ਦੀ ਵਿਵਸਥਾ ਹੈ। ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਇਸ ਨਾਲ ਏਸ਼ੀਅਨ ਖਿੱਤੇ ਦੇ ਵੱਖ-ਵੱਖ ਭਾਈਚਾਰਿਆਂ ਦੀ ਜਾਣਕਾਰੀ ਸਮੇਤ ਸਿੱਖ ਧਰਮ ਬਾਰੇ ਵੀ ਜਾਣਕਾਰੀ ਸਕੂਲ ਦੇ ਪਾਠਕ੍ਰਮ ਵਿੱਚ ਸ਼ਾਮਲ ਹੋ ਸਕੇਗੀ। ਇਸ ਨਾਲ ਸਿੱਖ ਬੱਚਿਆਂ ਨਾਲ ਸਿੱਖ ਕਕਾਰਾਂ ਬਾਰੇ ਕੀਤੀ ਜਾਂਦੀ ਛੇੜਛਾੜ ਨੂੰ ਵੀ ਠੱਲ ਪਵੇਗੀ।

photo

ਓੁਹਾਇਓ ਦੇ ਸਿੱਖਾਂ ਨੇ ਵੱਖ-ਵੱਖ ਵਫਦ ਬਣਾ ਕੇ ਹਾਉਸ ਦੇ ਪ੍ਰਤੀਨਿਧ ਜੈਨੀਫਰ ਗਰੋਸ, ਏਲੀਅਟ ਫੋਰਹੈਨ, ਸੇਡਰਿਕ ਡੈਨਸਨ ਸਮੇਤ ਕਈ ਹੋਰਨਾਂ ਨਾਲ ਮੁਲਾਕਾਤ ਕਰਕੇ ਬਿੱਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਇੱਥੇ ਵਰਨਣਯੋਗ ਹੈ ਕਿ ਸੂਬੇ ਦੇ ਵੱਖ-ਵੱਖ ਗੁਰਦੁਆਰਿਆਂ ਵਲੋਂ ਵੀ ਇਸ ਬਿਲ ਦੇ ਹੱਕ ਵਿੱਚ ਦਸਤਖਤੀ ਮੁਹਿੰਮ ਅਰੰਭੀ ਗਈ ਤੇ ਆਪਣੇ ਆਪਣੇ ਇਲਾਕੇ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤੇ ਗਏ। ਸਿੱਖ ਕੋਲੀਸ਼ਨ ਦੇ ਕਮਿਉਨਿਟੀ ਡਵੈਲਟਮੈਂਟ ਮੈਨੇਜਰ ਯਸ਼ਪ੍ਰੀਤ ਸਿੰਘ ਅਤੇ ਵਕੀਲ ਮਰੀਸਾ ਰੋਸੇਟੀ ਨੇ ਇਸ ਬਿੱਲ ਸੰਬੰਧੀ ਸਿੱਖ ਭਾਈਚਾਰੇ ਨਾਲ ਜਾਣਕਾਰੀ ਸਾਂਝੀ ਕੀਤੀ। 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement