America News: ਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਤੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੇ 'ਹੈਂਡਲ' ਜਾਂ 'ਯੂਜ਼ਰਨੇਮ' ਮੰਗੇ
Published : Jun 26, 2025, 4:52 pm IST
Updated : Jun 26, 2025, 4:52 pm IST
SHARE ARTICLE
America News
America News

ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਨ ਵਿੱਚ ਅਸਫ਼ਲ ਰਹਿਣ ਦੇ ਨਤੀਜੇ ਵਜੋਂ ਵੀਜ਼ਾ ਅਰਜ਼ੀ ਰੱਦ ਹੋ ਸਕਦੀ ਹੈ

America News: ਹਰੇਕ ਵੀਜ਼ਾ 'ਤੇ ਲਏ ਗਏ ਫ਼ੈਸਲੇ ਨੂੰ "ਰਾਸ਼ਟਰੀ ਸੁਰੱਖਿਆ ਫੈਸਲਾ" ਦੱਸਦੇ ਹੋਏ, ਅਮਰੀਕਾ ਨੇ ਬਿਨੈਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ ਹਰੇਕ ਸੋਸ਼ਲ ਮੀਡੀਆ ਪਲੇਟਫ਼ਾਰਮ ਦੇ 'ਹੈਂਡਲ' ਜਾਂ 'ਯੂਜ਼ਰਨੇਮ' ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ।

ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਵੀਰਵਾਰ ਨੂੰ ਜਾਰੀ ਇੱਕ ਸੰਖੇਪ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਨ ਵਿਰੁਧ ਵੀ ਚੇਤਾਵਨੀ ਦਿੱਤੀ ਗਈ ਹੈ ਕਿਉਂਕਿ ਇਹ "ਵੀਜ਼ਾ ਅਰਜ਼ੀ ਨੂੰ ਰੱਦ ਕਰਨ ਅਤੇ ਭਵਿੱਖ ਦੇ ਵੀਜ਼ਾ ਲਈ ਅਯੋਗਤਾ" ਦਾ ਕਾਰਨ ਬਣ ਸਕਦਾ ਹੈ।

ਦੂਤਾਵਾਸ ਨੇ 'X' 'ਤੇ ਪੋਸਟ ਕੀਤੇ ਇੱਕ ਬਿਆਨ ਵਿੱਚ ਕਿਹਾ, "ਵੀਜ਼ਾ ਬਿਨੈਕਾਰਾਂ ਨੂੰ DS-160 ਵੀਜ਼ਾ ਅਰਜ਼ੀ ਫ਼ਾਰਮ 'ਤੇ ਪਿਛਲੇ 5 ਸਾਲਾਂ ਤੋਂ ਵਰਤੇ ਜਾਣ ਵਾਲੇ ਹਰੇਕ ਸੋਸ਼ਲ ਮੀਡੀਆ ਪਲੇਟਫ਼ਾਰਮ ਦੇ ਹੈਂਡਲ ਜਾਂ ਯੂਜ਼ਰਨੇਮ ਦੀ ਸੂਚੀ ਬਣਾਉਣ ਦੀ ਲੋੜ ਹੁੰਦੀ ਹੈ। ਬਿਨੈਕਾਰਾਂ ਦਸਤਖ਼ਤ ਕਰਨ ਜਾਂ ਜਮ੍ਹਾਂ ਕਰਨ ਤੋਂ ਪਹਿਲਾਂ ਪ੍ਰਮਾਣਿਤ ਕਰਨ ਕਿ ਉਨ੍ਹਾਂ ਦੀ ਵੀਜ਼ਾ ਅਰਜ਼ੀ ਵਿੱਚ ਦਿੱਤੀ ਗਈ ਜਾਣਕਾਰੀ ਸਹੀ ਅਤੇ ਸੱਚ ਹੋਵੇ।

ਇਸ ਵਿੱਚ ਕਿਹਾ ਗਿਆ, ''ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਨ ਵਿੱਚ ਅਸਫ਼ਲ ਰਹਿਣ ਦੇ ਨਤੀਜੇ ਵਜੋਂ ਵੀਜ਼ਾ ਅਰਜ਼ੀ ਰੱਦ ਹੋ ਸਕਦੀ ਹੈ ਅਤੇ ਭਵਿੱਖ ਦੇ ਵੀਜ਼ਾ ਲਈ ਅਯੋਗਤਾ ਹੋ ਸਕਦੀ ਹੈ।'' 

ਅਮਰੀਕੀ ਦੂਤਾਵਾਸ ਨੇ 23 ਜੂਨ ਨੂੰ 'F, M ਜਾਂ J' ਸ਼੍ਰੇਣੀ ਵਿੱਚ ਗੈਰ-ਪ੍ਰਵਾਸੀ ਵੀਜ਼ਾ ਲਈ ਬਿਨੈਕਾਰਾਂ ਨੂੰ ਜਾਂਚ ਦੀ ਸਹੂਲਤ ਲਈ ਆਪਣੇ ਸੋਸ਼ਲ ਮੀਡੀਆ ਖ਼ਾਤਿਆਂ ਦੀਆਂ ਗੋਪਨੀਯਤਾ ਸੈਟਿੰਗਾਂ ਨੂੰ 'ਜਨਤਕ' 'ਤੇ ਸੈੱਟ ਕਰਨ ਲਈ ਕਿਹਾ ਸੀ।

ਦੂਤਾਵਾਸ ਨੇ ਕਿਹਾ ਸੀ ਕਿ ਕਾਨੂੰਨ ਦੇ ਤਹਿਤ ਅਮਰੀਕਾ ਵਿੱਚ ਉਨ੍ਹਾਂ ਦੀ ਪਛਾਣ ਅਤੇ ਸਵੀਕਾਰਤਾ ਸਥਾਪਤ ਕਰਨ ਲਈ ਅਜਿਹੀ ਜਾਂਚ ਦੀ ਲੋੜ ਹੈ।
 

SHARE ARTICLE

ਏਜੰਸੀ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement