ਖੁਫੀਆ ਏਜੰਸੀ ਨੂੰ ਸੌਂਪਿਆ ਗਿਆ
ਲਾਹੌਰ: ਸਤਲੁਜ ਦਰਿਆ ਦੇ ਹੜ੍ਹ ਦੇ ਪਾਣੀ ਵਿਚ ਵਹਿ ਕੇ ਪਾਕਿਸਤਾਨ ਪਹੁੰਚੇ ਇਕ ਬੋਲ਼ੇ ਭਾਰਤੀ ਨਾਗਰਿਕ ਨੂੰ ਖੁਫੀਆ ਏਜੰਸੀ ਦੇ ਹਵਾਲੇ ਕਰ ਦਿਤਾ ਗਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ।
‘ਰੇਸਕਿਊ 1122’ ਦੇ ਬੁਲਾਰੇ ਨੇ ਦਸਿਆ, ‘‘50 ਸਾਲ ਦਾ ਭਾਰਤੀ ਨਾਗਰਿਕ ਬਹਿਰਾ ਹੈ ਅਤੇ ਇਸ਼ਾਰਿਆਂ ਰਾਹੀਂ ਗੱਲਬਾਤ ਕਰਦਾ ਹੈ। ਉਸ ਨੇ ਕਿਹਾ ਕਿ ਉਹ ਹਿੰਦੂ ਹੈ ਅਤੇ ਹੜ੍ਹ ਦਾ ਪਾਣੀ ਉਸ ਨੂੰ ਵਹਾ ਕੇ ਇੱਥੇ ਲੈ ਕੇ ਆਇਆ ਹੈ।’’
ਬੁਲਾਰੇ ਨੇ ਦਸਿਆ ਕਿ ਇਹ ਵਿਅਕਤੀ ਇਥੋਂ ਕਰੀਬ 70 ਕਿਲੋਮੀਟਰ ਦੂਰ ਪੰਜਾਬ ਸੂਬੇ ਦੇ ਕਸੂਰ ਜ਼ਿਲ੍ਹੇ ਦੇ ਗੰਡਾ ਸਿੰਘ ਵਾਲਾ ਖੇਤਰ ਨੇੜੇ ਸਤਲੁਜ ਦੇ ਹੜ੍ਹ ਦੇ ਪਾਣੀ ’ਚ ਰੁੜ੍ਹ ਜਾਣ ਤੋਂ ਬਾਅਦ ਮੰਗਲਵਾਰ ਨੂੰ ਪਾਕਿਸਤਾਨ ਪਹੁੰਚ ਗਿਆ।
ਮੈਡੀਕਲ ਜਾਂਚ ਮਗਰੋਂ ਭਾਰਤੀ ਨਾਗਰਿਕ ਨੂੰ ਜਾਂਚ ਲਈ ਖੁਫੀਆ ਏਜੰਸੀ ਦੇ ਹਵਾਲੇ ਕਰ ਦਿਤਾ ਗਿਆ ਹੈ। ‘ਡਾਅਨ’ ਅਖਬਾਰ ਦੀ ਇਕ ਰੀਪੋਰਟ ਅਨੁਸਾਰ, ਆਦਮੀ ਦੇ ਸੱਜੇ ਹੱਥ ’ਤੇ ਹਿੰਦੀ ਵਿਚ ਖੁਣਿਆ ਹੋਇਆ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਉਸ ਵਿਅਕਤੀ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ।