
ਜੋਅ ਬਾਈਡਨ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ, “ਅਸੀਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਭਾਰਤ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਹਾਂ”
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਹੈ ਕਿ ਮਨੀਪੁਰ ਵਿਚ ਦੋ ਔਰਤਾਂ 'ਤੇ ਹੋਏ ਹਮਲੇ ਦੀ ਵੀਡੀਉ ਤੋਂ ਅਮਰੀਕਾ ਹੈਰਾਨ ਤੇ ਪ੍ਰੇਸ਼ਾਨ ਹੈ ਅਤੇ ਨਿਆਂ ਦਿਵਾਉਣ ਲਈ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਹੈ। 19 ਜੁਲਾਈ ਨੂੰ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿਚ ਭੀੜ ਵਲੋਂ ਦੋ ਔਰਤਾਂ ਨੂੰ ਨਗਨ ਹਾਲਤ ਵਿਚ ਘੁੰਮਾਉਣ ਦਾ ਵੀਡੀਉ ਸਾਹਮਣੇ ਆਇਆ ਸੀ, ਜਿਸ ਦੀ ਦੇਸ਼ ਵਿਆਪੀ ਨਿੰਦਾ ਹੋਈ ਸੀ। ਇਹ ਘਟਨਾ 4 ਮਈ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫ਼ਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ
ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਮੰਗਲਵਾਰ ਨੂੰ ਅਪਣੀ ਰੋਜ਼ਾਨਾ ਪ੍ਰੈੱਸ ਕਾਨਫ਼ਰੰਸ 'ਚ ਕਿਹਾ, ''ਅਸੀਂ ਮਨੀਪੁਰ 'ਚ ਦੋ ਔਰਤਾਂ 'ਤੇ ਬੇਰਹਿਮੀ ਨਾਲ ਹੋਏ ਹਮਲੇ ਦੀ ਵੀਡੀਉ ਤੋਂ ਹੈਰਾਨ ਅਤੇ ਪਰੇਸ਼ਾਨ ਹਾਂ। ਅਸੀਂ ਲਿੰਗ-ਅਧਾਰਤ ਹਿੰਸਾ ਦੀ ਇਸ ਕਾਰਵਾਈ ਦੀਆਂ ਪੀੜਤ ਔਰਤਾਂ ਨਾਲ ਹਮਦਰਦੀ ਰੱਖਦੇ ਹਾਂ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਭਾਰਤ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਦੇ ਹਾਂ”।
ਇਹ ਵੀ ਪੜ੍ਹੋ: ਮਮਤਾ ਹੋਈ ਸ਼ਰਮਸਾਰ, ਮਾਂ ਨੇ 9 ਮਹੀਨੇ ਦੀਆਂ ਜੁੜਵਾ ਧੀਆਂ ਦਾ ਸਿਰਹਾਣੇ ਨਾਲ ਮੂੰਹ ਘੁੱਟ ਕੇ ਮਾਰਿਆ
ਉਨ੍ਹਾਂ ਇਹ ਗੱਲ ਮਨੀਪੁਰ ਵਿਚ ਹੋਈ ਹਿੰਸਾ ਸਬੰਧੀ ਪਾਕਿਸਤਾਨੀ ਪੱਤਰਕਾਰ ਦੇ ਸਵਾਲ ਦੇ ਜਵਾਬ ਵਿਚ ਕਹੀ। ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕਿਹਾ ਹੈ ਕਿ ਔਰਤਾਂ ਵਿਰੁਧ ਇਸ ਤਰ੍ਹਾਂ ਦੀ ਹਿੰਸਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮ ਵਾਲੀ ਗੱਲ ਹੈ ਅਤੇ ਜਿਵੇਂ ਕਿ ਅਸੀਂ ਪਹਿਲਾਂ ਕਿਹਾ ਹੈ, ਅਸੀਂ ਮਨੀਪੁਰ ਵਿਚ ਹਿੰਸਾ ਦੇ ਸ਼ਾਂਤਮਈ ਹੱਲ ਨੂੰ ਉਤਸ਼ਾਹਤ ਕਰਦੇ ਹਾਂ ਅਤੇ ਅਧਿਕਾਰੀਆਂ ਨੂੰ ਮਨੁੱਖੀ ਲੋੜਾਂ ਨੂੰ ਪੂਰਾ ਕਰਨ ਅਤੇ ਸਾਰੇ ਸਮੂਹਾਂ ਦੇ ਜੀਵਨ ਅਤੇ ਸੰਪਤੀ ਦੀ ਰੱਖਿਆ ਕਰਨ ਲਈ ਕੰਮ ਕਰਨ ਦਾ ਸੱਦਾ ਦਿੰਦੇ ਹਾਂ।
ਇਹ ਵੀ ਪੜ੍ਹੋ: 10 ਦਿਨ ਪਹਿਲਾਂ 46 ਲੱਖ ਰੁਪਏ ਕਰਜ਼ਾ ਚੁੱਕ ਕੇ ਕੈਨੇਡਾ ਭੇਜੇ ਨੌਜੁਆਨ ਦੀ ਮੌਤ
ਪਿਛਲੇ ਹਫ਼ਤੇ ਮਨੀਪੁਰ 'ਤੇ ਅਪਣੀ ਪਹਿਲੀ ਜਨਤਕ ਟਿੱਪਣੀ ਕਰਦਿਆਂ ਪ੍ਰਧਾਨ ਮੰਤਰੀ ਕਿਹਾ ਸੀ ਕਿ ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ ਅਤੇ ਇਸ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।