
ਰਾਸ਼ਟਰੀ ਐਮਰਜੈਂਸੀ ਦੀ ਘੋਸ਼ਣਾ
ਇਸਲਾਮਾਬਾਦ: ਗੁਆਂਢੀ ਦੇਸ਼ ਪਾਕਿਸਤਾਨ ਹੜ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਨੇ 'ਰਾਸ਼ਟਰੀ ਐਮਰਜੈਂਸੀ' ਦਾ ਐਲਾਨ ਕੀਤਾ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮਦਦ ਮੰਗੀ ਹੈ।
Flood in pakistan
ਜਾਣਕਾਰੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਯੂਨਾਈਟਿਡ ਕਿੰਗਡਮ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ ਅਤੇ ਉਹ ਕਤਰ ਤੋਂ ਵਾਪਸ ਆ ਕੇ ਹੜ੍ਹ ਰਾਹਤ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ।
Flood in pakistan
ਦੇਸ਼ 'ਚ ਹੜ੍ਹ ਦੀ ਸਥਿਤੀ ਨੂੰ ਰਾਸ਼ਟਰੀ ਐਮਰਜੈਂਸੀ ਕਰਾਰ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਬਲੋਚਿਸਤਾਨ ਅਤੇ ਸਿੰਧ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਨਜਿੱਠਣ ਲਈ ਰਾਸ਼ਟਰੀ ਭਾਵਨਾ ਦੀ ਲੋੜ ਹੈ। ਦੇਸ਼ ਵਿੱਚ ਮੀਂਹ ਕਾਰਨ ਆਏ ਹੜ੍ਹਾਂ ਵਿੱਚ ਹੁਣ ਤੱਕ 343 ਬੱਚਿਆਂ ਸਮੇਤ 937 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਘੱਟੋ-ਘੱਟ 3 ਕਰੋੜ ਲੋਕ ਬੇਘਰ ਹੋ ਚੁੱਕੇ ਹਨ।
Flood in pakistan